ਕਿਹਾ : ਅਕਾਲੀ ਦਲ ’ਤੇ ਸਿਰਫ ਬਾਦਲ ਪਰਿਵਾਰ ਦਾ ਕਬਜ਼ਾ
ਚੰਡੀਗੜ੍ਹ/ਬਿਊਰੋ ਨਿਊਜ਼
ਚੰਡੀਗੜ੍ਹ ’ਚ ਮੀਡੀਆ ਨਾਲ ਗੱਲਬਾਤ ਕਰਦਿਆਂ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਆਰੋਪ ਲਗਾਉਂਦਿਆਂ ਕਿਹਾ ਕਿ ਪੰਜਾਬ ਵਿਚ ਅਕਾਲੀ ਦਲ ਦੀ ਸਰਕਾਰ ਸਮੇਂ ਨਸ਼ਾ ਆਇਆ ਹੈ। ਚੀਮਾ ਨੇ ਕਿਹਾ ਕਿ ਅਕਾਲੀ ਦਲ ਦਾ ਗਠਨ ਪੰਥ ਨੂੰ ਬਚਾਉਣ ਲਈ ਹੋਇਆ ਸੀ, ਪਰ ਹੁਣ ਇਹ ਪਾਰਟੀ ਪੰਥ ਬਚਾਓ ਦੇ ਨਾਲ-ਨਾਲ ਨਸ਼ਾ ਬਚਾਓ ਮੁਹਿੰਮ ਵੀ ਚਲਾ ਰਹੀ ਹੈ। ਉਨ੍ਹਾਂ ਕਿਹਾ ਕਿ ਜਦੋਂ ਬਿਕਰਮ ਸਿੰਘ ਮਜੀਠੀਆ ਨੂੰ ਗਿ੍ਰਫਤਾਰ ਕੀਤਾ ਤਾਂ ਇਨ੍ਹਾਂ ਵਲੋਂ ਪਰਿਵਾਰ ਬਚਾਓ ਮੁਹਿੰਮ ਸ਼ੁਰੂ ਕਰ ਦਿੱਤੀ ਗਈ ਅਤੇ ਇਨ੍ਹਾਂ ਵਲੋਂ ਪੁਲਿਸ ਨੂੰ ਲਗਾਤਾਰ ਧਮਕੀਆਂ ਦਿੱਤੀਆਂ ਜਾ ਰਹੀਆਂ ਹਨ। ਚੀਮਾ ਨੇ ਕਿਹਾ ਕਿ ਅਕਾਲੀ ਦਲ ’ਤੇ ਸਿਰਫ ਬਾਦਲ ਪਰਿਵਾਰ ਦਾ ਕਬਜ਼ਾ ਹੋ ਕੇ ਰਹਿ ਗਿਆ ਹੈ। ਇਸੇ ਦੌਰਾਨ ਪੰਜਾਬ ’ਚ ਆਮ ਆਦਮੀ ਪਾਰਟੀ ਦੇ ਪ੍ਰਧਾਨ ਅਤੇ ਮੰਤਰੀ ਅਮਨ ਅਰੋੜਾ ਨੇ ਕਿਹਾ ਕਿ ਆਮਦਨ ਦੇ ਸਰੋਤਾਂ ਤੋਂ ਜ਼ਿਆਦਾ ਜਾਇਦਾਦ ਬਣਾਉਣ ਅਤੇ ਨਸ਼ੇ ਦੇ ਮਾਮਲੇ ਵਿਚ ਗਿ੍ਰਫਤਾਰ ਬਿਕਰਮ ਮਜੀਠੀਆ ਦੇ ਹੱਕ ਵਿਚ ਅਕਾਲੀ ਦਲ ਦੇ ਪ੍ਰਧਾਨ ਅਤੇ ਵਰਕਰ ਨਾਅਰੇ ਲਗਾ ਰਹੇ ਹਨ। ਉਨ੍ਹਾਂ ਕਿਹਾ ਕਿ ਪੰਜਾਬ ਦੇ ਨੌਜਵਾਨ ਜੋ ਨਸ਼ੇ ਦੀ ਭੇਟ ਚੜ੍ਹ ਗਏ ਸਨ, ਉਨ੍ਹਾਂ ਦੇ ਇਨਸਾਫ ’ਚ ਰੋੜਾ ਬਣਨ ਵਾਲਿਆਂ ਖਿਲਾਫ ਪੰਜਾਬ ਪੁਲਿਸ ਜ਼ਰੂਰ ਕਾਰਵਾਈ ਕਰੇਗੀ।