-8.3 C
Toronto
Wednesday, January 21, 2026
spot_img
HomeਕੈਨੇਡਾFrontਬਿਕਰਮ ਸਿੰਘ ਮਜੀਠੀਆ ਦੇ ਵਿਜੀਲੈਂਸ ਰਿਮਾਂਡ ’ਚ ਚਾਰ ਦਿਨਾਂ ਦਾ ਵਾਧਾ

ਬਿਕਰਮ ਸਿੰਘ ਮਜੀਠੀਆ ਦੇ ਵਿਜੀਲੈਂਸ ਰਿਮਾਂਡ ’ਚ ਚਾਰ ਦਿਨਾਂ ਦਾ ਵਾਧਾ

 


ਪੁਲਿਸ ਨੇ ਸੁਖਬੀਰ ਬਾਦਲ ਤੇ ਹੋਰ ਅਕਾਲੀ ਆਗੂ ਹਿਰਾਸਤ ਵਿਚ ਲੈਣ ਮਗਰੋਂ ਛੱਡੇ
ਮੁਹਾਲੀ/ਬਿਊਰੋ ਨਿਊਜ਼
ਮੁਹਾਲੀ ਦੀ ਅਦਾਲਤ ਨੇ ਅਕਾਲੀ ਆਗੂ ਬਿਕਰਮ ਸਿੰਘ ਮਜੀਠੀਆ ਦੇ ਵਿਜੀਲੈਂਸ ਰਿਮਾਂਡ ਵਿਚ ਚਾਰ ਦਿਨਾ ਦਾ ਵਾਧਾ ਕਰ ਦਿੱਤਾ ਹੈ। ਮਜੀਠੀਆ ਨੂੰ ਡਰੱਗ ਮਨੀ ਤੇ ਆਮਦਨ ਤੋਂ ਵੱਧ ਜਾਇਦਾਦ ਮਾਮਲੇ ’ਚ ਸੱਤ ਦਿਨਾ ਦੇ ਰਿਮਾਂਡ ਦੀ ਮਿਆਦ ਮੁੱਕਣ ਮਗਰੋਂ ਅੱਜ ਬੁੱਧਵਾਰ ਨੂੰ ਮੁਹਾਲੀ ਅਦਾਲਤ ਵਿਚ ਪੇਸ਼ ਕੀਤਾ ਗਿਆ ਸੀ। ਦੋਵਾਂ ਧਿਰਾਂ ਵਿਚਾਲੇ ਚਾਰ ਘੰਟੇ ਦੇ ਕਰੀਬ ਬਹਿਸ ਚੱਲੀ ਅਤੇ ਇਸ ਤੋਂ ਬਾਅਦ ਮਜੀਠੀਆ ਦਾ ਚਾਰ ਦਿਨਾਂ ਦਾ ਰਿਮਾਂਡ ਵਧਾ ਦਿੱਤਾ। ਮਜੀਠੀਆ ਦੀ ਪੇਸ਼ੀ ਮੌਕੇ ਮੁਹਾਲੀ ਅਦਾਲਤ ਦੇ ਬਾਹਰ ਸਖ਼ਤ ਸੁਰੱਖਿਆ ਪ੍ਰਬੰਧ ਕੀਤੇ ਗਏ ਸਨ। ਇਸ ਦੌਰਾਨ ਪੁਲਿਸ ਨੇ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਸਣੇ ਹੋਰਨਾਂ ਅਕਾਲੀ ਆਗੂਆਂ ਨੂੰ ਚੰਡੀਗੜ੍ਹ-ਮੁਹਾਲੀ ਦੀ ਸਰਹੱਦ ਨੇੜਿਓਂ ਹਿਰਾਸਤ ਵਿਚ ਲੈ ਲਿਆ ਸੀ ਅਤੇ ਕੁਝ ਦੇਰ ਬਾਅਦ ਇਨ੍ਹਾਂ ਆਗੂਆਂ ਨੂੰ ਰਿਹਾਅ ਕਰ ਦਿੱਤਾ ਗਿਆ। ਸੁਖਬੀਰ ਬਾਦਲ ਨੇ ਆਰੋਪ ਲਾਇਆ ਹੈ ਕਿ ਪੰਜਾਬ ਦੀ ਭਗਵੰਤ ਮਾਨ ਸਰਕਾਰ ਨੇ ਸੂਬੇ ਵਿੱਚ ਅਣਐਲਾਨੀ ਐਮਰਜੈਂਸੀ ਲਗਾ ਦਿੱਤੀ ਹੈ।

ਮਜੀਠੀਆ ਨੂੰ ਗੋਰਖਪੁਰ ਲਿਜਾ ਸਕਦੀ ਹੈ ਵਿਜੀਲੈਂਸ
ਸਰਕਾਰੀ ਵਕੀਲ ਨੇ ਕੀਤਾ ਦਾਅਵਾ
ਚੰਡੀਗੜ੍ਹ/ਬਿਊਰੋ ਨਿਊਜ਼
ਸ਼ੋ੍ਰਮਣੀ ਅਕਾਲੀ ਦਲ ਦੇ ਸੀਨੀਅਰ ਆਗੂ ਅਤੇ ਸਾਬਕਾ ਮੰਤਰੀ ਬਿਕਰਮ ਸਿੰਘ ਮਜੀਠੀਆ ਆਮਦਨ ਦੇ ਸਰੋਤਾਂ ਤੋਂ ਜ਼ਿਆਦਾ ਜਾਇਦਾਦ ਬਣਾਉਣ ਦੇ ਮਾਮਲੇ ਵਿਚ ਵਿਜੀਲੈਂਸ ਦੀ ਗਿ੍ਰਫਤ ਵਿਚ ਹਨ। ਮਜੀਠੀਆ ਦਾ ਵਿਜੀਲੈਂਸ ਰਿਮਾਂਡ 4 ਦਿਨ ਲਈ ਹੋਰ ਵਧਾ ਦਿੱਤਾ ਗਿਆ ਅਤੇ ਮਜੀਠੀਆ ਦੀਆਂ ਮੁਸ਼ਕਲਾਂ ਹੁਣ ਹੋਰ ਵੀ ਵਧ ਸਕਦੀਆਂ ਹਨ। ਇਸੇ ਦੌਰਾਨ ਸਰਕਾਰ ਦੇ ਵਕੀਲ ਪ੍ਰੀਤ ਇੰਦਰਪਾਲ ਸਿੰਘ ਨੇ ਦੱਸਿਆ ਕਿ ਪੁਲਿਸ ਹੁਣ ਮਜੀਠੀਆ ਨੂੰ ਗੋਰਖਪੁਰ ਵੀ ਲਿਜਾ ਸਕਦੀ ਹੈ। ਉਨ੍ਹਾਂ ਦੱਸਿਆ ਕਿ ਜਾਂਚ ਦੌਰਾਨ ਮਜੀਠੀਆ ਨੇ ਵਿਜੀਲੈਂਸ ਦੀ ਟੀਮ ਨੂੰ ਗੁੰਮਰਾਹ ਕੀਤਾ। ਸਰਕਾਰ ਦੇ ਵਕੀਲ ਨੇ ਦਾਅਵਾ ਕੀਤਾ ਕਿ ਸ਼ਿਮਲਾ ਅਤੇ ਮਜੀਠਾ ਵਿਚ ਕੀਤੀ ਗਈ ਜਾਂਚ ਦੌਰਾਨ ਮਜੀਠੀਆ ਨੇ ਸਹਿਯੋਗ ਨਹੀਂ ਕੀਤਾ। ਉਨ੍ਹਾਂ ਇਹ ਵੀ ਦੱਸਿਆ ਕਿ ਸ਼ਿਮਲਾ ਵਿਚ ਮਜੀਠੀਆ ਦੀ 402 ਹੈਕਟੇਅਰ ਬੇਨਾਮੀ ਜਾਇਦਾਦ ਦਾ ਪਤਾ ਲੱਗਿਆ ਹੈ।

RELATED ARTICLES
POPULAR POSTS