Breaking News
Home / ਕੈਨੇਡਾ / Front / ਪੰਜਾਬ ਕਾਂਗਰਸ ’ਚ ਗੁੱਟਬਾਜ਼ੀ ਵਧੀ – ਰਾਜਾ ਵੜਿੰਗ ਨੇ ਦੋ ਆਗੂਆਂ ਦੀ ਪਾਰਟੀ ’ਚ ਵਾਪਸੀ ਤੋਂ ਕੀਤਾ ਇਨਕਾਰ

ਪੰਜਾਬ ਕਾਂਗਰਸ ’ਚ ਗੁੱਟਬਾਜ਼ੀ ਵਧੀ – ਰਾਜਾ ਵੜਿੰਗ ਨੇ ਦੋ ਆਗੂਆਂ ਦੀ ਪਾਰਟੀ ’ਚ ਵਾਪਸੀ ਤੋਂ ਕੀਤਾ ਇਨਕਾਰ


ਲੁਧਿਆਣਾ/ਬਿਊਰੋ ਨਿਊਜ਼
ਪੰਜਾਬ ਕਾਂਗਰਸ ਦੇ ਪ੍ਰਧਾਨ ਰਾਜਾ ਵੜਿੰਗ ਨੇ ਦੋ ਆਗੂਆਂ ਨੂੰ ਮੁੜ ਕਾਂਗਰਸ ਪਾਰਟੀ ਵਿਚ ਸ਼ਾਮਲ ਕਰਨ ਤੋਂ ਸਾਫ ਇਨਕਾਰ ਕਰ ਦਿੱਤਾ ਹੈ। ਵੜਿੰਗ ਨੇ ਸਪੱਸ਼ਟ ਸ਼ਬਦਾਂ ਵਿਚ ਕਿਹਾ ਕਿ ਇਹਨਾਂ ਦੋਵੇਂ ਆਗੂਆਂ ਨੇ ਲੋਕ ਸਭਾ ਚੋਣਾਂ ਦੌਰਾਨ ਉਨ੍ਹਾਂ ਦੇ ਖਿਲਾਫ ਚੋਣ ਪ੍ਰਚਾਰ ਕੀਤਾ ਸੀ। ਇਹ ਦੋਵੇਂ ਆਗੂ ਕਮਲਜੀਤ ਸਿੰਘ ਕੜਵਲ ਅਤੇ ਕਰਣ ਵੜਿੰਗ ਦੱਸੇ ਜਾ ਰਹੇ ਹਨ। ਹਾਲਾਂਕਿ ਕਾਂਗਰਸ ਹਾਈਕਮਾਨ ਨੇ ਰਾਜਾ ਵੜਿੰਗ ਦੇ ਰੁਖ ਨੂੰ ਦੇਖਦਿਆਂ ਇਨ੍ਹਾਂ ਦੋਵੇਂ ਆਗੂਆਂ ਨੂੰ ਦੁਬਾਰਾ ਪਾਰਟੀ ਵਿਚ ਸ਼ਾਮਲ ਕਰਨ ਤੋਂ ਇਨਕਾਰ ਕਰ ਦਿੱਤਾ ਹੈ।  ਜ਼ਿਕਰਯੋਗ ਹੈ ਕਿ ਰਾਜਾ ਵੜਿੰਗ ਨੇ ਕਾਂਗਰਸ ਪਾਰਟੀ ਵਲੋਂ ਲੁਧਿਆਣਾ ਤੋਂ ਲੋਕ ਸਭਾ ਚੋਣ ਲੜੀ ਸੀ ਅਤੇ ਉਨ੍ਹਾਂ ਨੇ ਜਿੱਤ ਵੀ ਹਾਸਲ ਕੀਤੀ ਸੀ।

Check Also

ਰੂਸ ਨੇ ਅਫਗਾਨਿਸਤਾਨ ’ਚ ਤਾਲਿਬਾਨ ਸਰਕਾਰ ਨੂੰ ਦਿੱਤੀ ਮਾਨਤਾ

  ਤਾਲਿਬਾਨ ਨੇ ਇਸ ਨੂੰ ਬਹਾਦਰੀ ਵਾਲਾ ਫੈਸਲਾ ਦੱਸਿਆ ਨਵੀਂ ਦਿੱਲੀ/ਬਿਊਰੋ ਨਿਊਜ਼ ਅਫਗਾਨਿਸਤਾਨ ’ਚ ਤਾਲਿਬਾਨ …