ਅਦਾਲਤ ਦੀ ਮਾਣਹਾਨੀ ਦੀ ਦੋਸ਼ੀ ਕਰਾਰ
ਢਾਕਾ/ਬਿਊਰੋ ਨਿਊਜ਼
ਬੰਗਲਾਦੇਸ਼ ਦੀ ਬਰਖਾਸਤ ਪ੍ਰਧਾਨ ਮੰਤਰੀ ਸ਼ੇਖ ਹਸੀਨਾ ਨੂੰ ਅੰਤਰਰਾਸ਼ਟਰੀ ਅਪਰਾਧ ਟਿ੍ਰਬਿਊਨਲ ਨੇ ਅਦਾਲਤ ਦੀ ਉਲੰਘਣਾ ਦੇ ਮਾਮਲੇ ਵਿਚ ਛੇ ਮਹੀਨੇ ਕੈਦ ਦੀ ਸਜ਼ਾ ਸੁਣਾਈ ਹੈ। ਇਹ ਫੈਸਲਾ ਅੰਤਰਰਾਸ਼ਟਰੀ ਅਪਰਾਧ ਟਿ੍ਰਬਿਊਨਲ-1 ਦੇ ਚੇਅਰਮੈਨ ਜਸਟਿਸ ਮੁਹੰਮਦ ਗੋਲਾਮ ਮੋਰਤੂਜ਼ਾ ਮੋਜ਼ੁਮਦਾਰ ਦੀ ਅਗਵਾਈ ਵਾਲੇ ਤਿੰਨ ਮੈਂਬਰੀ ਬੈਂਚ ਵੱਲੋਂ ਜਾਰੀ ਕੀਤਾ ਗਿਆ ਹੈ। ਇਹ ਪਹਿਲੀ ਵਾਰ ਹੈ ਜਦੋਂ 11 ਮਹੀਨੇ ਪਹਿਲਾਂ ਅਹੁਦਾ ਛੱਡਣ ਅਤੇ ਦੇਸ਼ ਛੱਡ ਕੇ ਭੱਜਣ ਤੋਂ ਬਾਅਦ ਕਿਸੇ ਵੀ ਮਾਮਲੇ ਵਿਚ ਬਰਖਾਸਤ ਅਵਾਮੀ ਲੀਗ ਨੇਤਾ ਨੂੰ ਸਜ਼ਾ ਸੁਣਾਈ ਗਈ ਹੈ। ਟਿ੍ਰਬਿਊਨਲ ਨੇ ਹਸੀਨਾ ਅਤੇ ਇਕ ਸਥਾਨਕ ਨੇਤਾ ਸ਼ਕੀਲ ਬੁਲਬੁਲ ਵਿਚਕਾਰ ਫੋਨ ’ਤੇ ਹੋਈ ਗੱਲਬਾਤ ਦੀ ਜਾਂਚ ਕਰਨ ਤੋਂ ਬਾਅਦ ਇਹ ਫੈਸਲਾ ਸੁਣਾਇਆ। ਇਹ ਗੱਲਬਾਤ ਪਿਛਲੇ ਸਾਲ ਸੋਸ਼ਲ ਮੀਡੀਆ ’ਤੇ ਵਾਇਰਲ ਹੋਈ ਸੀ ਅਤੇ ਕਈ ਅਖਬਾਰਾਂ ਨੇ ਇਸ ਨੂੰ ਪ੍ਰਕਾਸ਼ਿਤ ਵੀ ਕੀਤਾ ਸੀ।