Breaking News
Home / ਕੈਨੇਡਾ / Front / ਕੈਬਨਿਟ ਮੰਤਰੀ ਕੁਲਦੀਪ ਧਾਲੀਵਾਲ ਨੇ ਕੇਂਦਰੀ ਮੰਤਰੀ ਸੀਆਰ ਪਾਟਿਲ ਤੋਂ ਫੰਡ ਦੀ ਕੀਤੀ ਮੰਗ

ਕੈਬਨਿਟ ਮੰਤਰੀ ਕੁਲਦੀਪ ਧਾਲੀਵਾਲ ਨੇ ਕੇਂਦਰੀ ਮੰਤਰੀ ਸੀਆਰ ਪਾਟਿਲ ਤੋਂ ਫੰਡ ਦੀ ਕੀਤੀ ਮੰਗ


ਕਿਹਾ : ਭਾਰਤ-ਪਾਕਿ ਸਰਹੱਦ ’ਤੇ ਆਉਂਦੇ ਹੜ੍ਹਾਂ ਨਾਲ ਪੰਜਾਬ ਦਾ ਹੁੰਦਾ ਹੈ ਕਾਫੀ ਨੁਕਸਾਨ
ਅੰਮਿ੍ਰਤਸਰ/ਬਿਊਰੋ ਨਿਊਜ਼ : ਪੰਜਾਬ ਦੇ ਕੈਬਨਿਟ ਮੰਤਰੀ ਕੁਲਦੀਪ ਸਿੰਘ ਧਾਲੀਵਾਲ ਨੇ ਅੱਜ ਕੇਂਦਰੀ ਜਲ ਸ਼ਕਤੀ ਮੰਤਰੀ ਸੀਆਰ ਪਾਟਿਲ ਨਾਲ ਨਵੀਂ ਦਿੱਲੀ ਵਿਖੇ ਮੁਲਾਕਾਤ ਕੀਤੀ। ਇਸ ਮੌਕੇ ਉਨ੍ਹਾਂ ਕੇਂਦਰੀ ਮੰਤਰੀ ਨੂੰ ਇਕ ਮੰਗ ਪੱਤਰ ਵੀ ਸੌਂਪਿਆ। ਇਸ ਪੱਤਰ ਰਾਹੀਂ ਉਨ੍ਹਾਂ ਪੰਜਾਬ ਦੇ ਸਰਹੱਦੀ ਇਲਾਕਿਆਂ ’ਚ ਆਉਂਦੇ ਹੜ੍ਹਾਂ ਦੇ ਪੱਕੇ ਹੱਲ ਲਈ ਸਹਿਯੋਗ ਦੀ ਮੰਗ ਕੀਤੀ। ਇਸ ਤੋਂ ਇਲਾਵਾ ਉਨ੍ਹਾਂ ਹੜ੍ਹਾਂ ਨਾਲ ਹੁੰਦੇ ਨੁਕਸਾਨ, ਸਰਹੱਦ ਪਾਰ ਤੋਂ ਹੁੰਦੀ ਨਸ਼ਿਆਂ ਦੀ ਤਸਕਰੀ ਅਤੇ ਸੁਰੱਖਿਆ ਦੀ ਚੁਣੌਤੀਆਂ ਨੂੰ ਲੈ ਕੇ ਕੇਂਦਰ ਸਰਕਾਰ ਕੋਲੋਂ ਫੰਡ ਦੀ ਮੰਗ ਵੀ ਕੀਤੀ। ਕੁਲਦੀਪ ਸਿੰਘ ਧਾਲੀਵਾਲ ਨੇ ਕੇਂਦਰੀ ਮੰਤਰੀ ਕੋਲੋਂ ਇਸ ਮੁੱਦੇ ਦੀ ਗੰਭੀਰਤਾ ਨੂੰ ਸਮਝਦੇ ਹੋਏ ਤੁਰੰਤ ਪ੍ਰਭਾਵੀ ਕਦਮ ਚੁੱਕਣ ਦੀ ਉਮੀਦ ਪ੍ਰਗਟਾਈ ਹੈ।

Check Also

ਰੂਸ ਨੇ ਅਫਗਾਨਿਸਤਾਨ ’ਚ ਤਾਲਿਬਾਨ ਸਰਕਾਰ ਨੂੰ ਦਿੱਤੀ ਮਾਨਤਾ

  ਤਾਲਿਬਾਨ ਨੇ ਇਸ ਨੂੰ ਬਹਾਦਰੀ ਵਾਲਾ ਫੈਸਲਾ ਦੱਸਿਆ ਨਵੀਂ ਦਿੱਲੀ/ਬਿਊਰੋ ਨਿਊਜ਼ ਅਫਗਾਨਿਸਤਾਨ ’ਚ ਤਾਲਿਬਾਨ …