Breaking News
Home / ਕੈਨੇਡਾ / Front / ਰਾਹੁਲ ਗਾਂਧੀ ਨੇ ਮਹਾਰਾਸ਼ਟਰ ’ਚ ਹੋ ਰਹੀਆਂ ਕਿਸਾਨ ਖੁਦਕੁਸ਼ੀਆਂ ’ਤੇ ਚੁੱਕੇ ਸਵਾਲ

ਰਾਹੁਲ ਗਾਂਧੀ ਨੇ ਮਹਾਰਾਸ਼ਟਰ ’ਚ ਹੋ ਰਹੀਆਂ ਕਿਸਾਨ ਖੁਦਕੁਸ਼ੀਆਂ ’ਤੇ ਚੁੱਕੇ ਸਵਾਲ


ਕਿਹਾ : ਆਮਦਨ ਦੁੱਗਣੀ ਕਰਨ ਵਾਲਿਆਂ ਦੇ ਰਾਜ ’ਚ ਵਧੀਆਂ ਕਿਸਾਨ ਖੁਦਕੁਸ਼ੀਆਂ
ਨਵੀਂ ਦਿੱਲੀ/ਬਿਊਰੋ ਨਿਊਜ਼ : ਲੋਕ ਸਭਾ ’ਚ ਵਿਰੋਧੀ ਧਿਰ ਦੇ ਆਗੂ ਰਾਹੁਲ ਗਾਂਧੀ ਨੇ ਮਹਾਰਾਸ਼ਟਰ ’ਚ ਹੋਈਆਂ ਕਿਸਾਨ ਖ਼ੁਦਕੁਸ਼ੀਆਂ ਦੇ ਮੁੱਦੇ ਨੂੰ ਲੈ ਕੇ ਅੱਜ ਵੀਰਵਾਰ ਨੂੰ ਕੇਂਦਰ ਅਤੇ ਸੂਬਾ ਸਰਕਾਰ ਨੂੰ ਘੇਰਿਆ। ਉਨ੍ਹਾਂ ਕਿਹਾ ਕਿ ਕੇਂਦਰ ਅਤੇ ਸੂਬਾ ਸਰਕਾਰ ਨੇ ਇਨ੍ਹਾਂ ਖ਼ੁਦਕੁਸ਼ੀਆਂ ਬਾਰੇ ਚੁੱਪ ਧਾਰੀ ਹੋਈ ਹੈ ਅਤੇ ਸੂਬੇ ਦੇ ਲੋਕਾਂ ਅੰਦਰ ਬੇਰੁਖ਼ੀ ਦੇਖਣ ਨੂੰ ਮਿਲ ਰਹੀ ਹੈ। ਰਾਹੁਲ ਗਾਂਧੀ ਨੇ ਸ਼ੋਸ਼ਲ ਮੀਡੀਆ ਅਕਾਊਂਟ ਐਕਸ ’ਤੇ ਇਕ ਪੋਸਟ ਵਿਚ ਕਿਹਾ ਕਿ ਸੋਚੋ ਤਿੰਨ ਮਹੀਨਿਆਂ ਵਿਚ ਮਹਾਰਾਸਟਰ ਦੇ 767 ਕਿਸਾਨਾਂ ਨੇ ਖੁਦਕੁਸ਼ੀ ਕੀਤੀ। ਉਨ੍ਹਾਂ ਕਿਹਾ ਕਿ ਇਹ ਇੱਕ ਅੰਕੜਾ ਨਹੀਂ ਹੈ ਸਗੋਂ ਸੂਬੇ ਦੇ 767 ਘਰ ਤਬਾਹ ਹੋਏ ਹਨ ਅਤੇ ਇਹ ਪਰਿਵਾਰ ਕਦੇ ਵੀ ਪੈਰਾਂ ਸਿਰ ਨਹੀਂ ਹੋ ਸਕਣਗੇ। ਉਨ੍ਹਾਂ ਕੇਂਦਰ ਸਰਕਾਰ ਨੂੰ ਨਿਸਾਨਾ ਬਣਾਉਂਦੇ ਹੋਏ ਕਿਹਾ ਕਿ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਕਿਹਾ ਸੀ ਕਿ ਉਹ ਕਿਸਾਨ ਦੀ ਆਮਦਨ ਦੁੱਗਣੀ ਕਰ ਦੇਣਗੇ। ਪਰ ਦੇਸ਼ ਲਈ ਅਨਾਜ਼ ਪੈਦਾ ਕਰਨ ਵਾਲੇ ਕਿਸਾਨ ਆਏ ਦਨ ਖੁਦਕੁਸ਼ੀਆਂ ਕਰ ਰਹੇ ਹਨ।

Check Also

ਦਿੱਲੀ ਤੋਂ ਵਾਸ਼ਿੰਗਟਨ ਜਾ ਰਹੀ ਏਅਰ ਇੰਡੀਆ ਦੀ ਉਡਾਣ ’ਚ ਆਈ ਤਕਨੀਕੀ ਖਰਾਬੀ

ਏਅਰ ਲਾਈਨ ਵਲੋਂ ਯਾਤਰੀਆਂ ਨੂੰ ਪੂਰੇ ਰਿਫੰਡ ਦੀ ਕੀਤੀ ਗਈ ਸੀ ਪੇਸ਼ਕਸ਼ ਨਵੀਂ ਦਿੱਲੀ/ਬਿਊਰੋ ਨਿਊਜ਼ …