ਭਲਕੇ ਸ਼ੁੱਕਰਵਾਰ ਨੂੰ ਪਟੀਸ਼ਨ ’ਤੇ ਹਾਈ ਕੋਰਟ ’ਚ ਮੁੜ ਤੋਂ ਹੋਵੇਗੀ ਸੁਣਵਾਈ
ਚੰਡੀਗੜ੍ਹ/ਬਿਊਰੋ ਨਿਊਜ਼ : ਸੀਨੀਅਰ ਅਕਾਲੀ ਆਗੂ ਅਤੇ ਸਾਬਕਾ ਕੈਬਨਿਟ ਮੰਤਰੀ ਬਿਕਰਮ ਸਿੰਘ ਮਜੀਠੀਆ ਨੂੰ ਅੱਜ ਵੀਰਵਾਰ ਨੂੰ ਪੰਜਾਬ-ਹਰਿਆਣਾ ਹਾਈ ਕੋਰਟ ਵਲੋਂ ਕੋਈ ਰਾਹਤ ਨਹੀਂ ਦਿੱਤੀ ਗਈ ਹੈ। ਉਨ੍ਹਾਂ ਵਲੋਂ ਹਾਈਕੋਰਟ ’ਚ ਦਾਇਰ ਕੀਤੀ ਗਈ ਪਟੀਸ਼ਨ ’ਤੇ ਭਲਕੇ ਸ਼ੁੱਕਰਵਾਰ ਨੂੰ ਮੁੜ ਤੋਂ ਸੁਣਵਾਈ ਹੋਵੇਗੀ। ਜ਼ਿਕਰਯੋਗ ਹੈ ਕਿ ਆਮਦਨ ਤੋਂ ਵੱਧ ਜਾਇਦਾਦ ਦੇ ਮਾਮਲੇ ਵਿਚ ਗਿ੍ਰਫ਼ਤਾਰ ਕੀਤੇ ਗਏ ਅਕਾਲੀ ਆਗੂ ਬਿਕਰਮ ਸਿੰਘ ਮਜੀਠੀਆ ਨੇ ਪੰਜਾਬ ਅਤੇ ਹਰਿਆਣਾ ਹਾਈ ਕੋਰਟ ਦਾ ਰੁਖ ਕੀਤਾ ਸੀ। ਦਾਇਰ ਕੀਤੀ ਗਈ ਪਟੀਸ਼ਨ ’ਚ ਉਨ੍ਹਾਂ ਵੱਲੋਂ ਆਪਣੀ ਗਿ੍ਰਫ਼ਤਾਰੀ ਨੂੰ ਗੈਰ-ਕਾਨੂੰਨੀ ਕਰਾਰ ਦਿੰਦਿਆਂ ਰਿਮਾਂਡ ਆਰਡਰ ਰੱਦ ਕਰਨ ਦੀ ਮੰਗ ਕੀਤੀ ਗਈ ਸੀ। ਮਜੀਠੀਆ ਦਾ ਆਰੋਪ ਹੈ ਕਿ ਉਨ੍ਹਾਂ ਨੂੰ ਗਲਤ ਤਰੀਕੇ ਨਾਲ ਪੁਲਿਸ ਹਿਰਾਸਤ ਵਿੱਚ ਰੱਖਿਆ ਗਿਆ ਹੈ ਅਤੇ ਉਨ੍ਹਾਂ ਨੇ ਇਸ ਮਾਮਲੇ ਨੂੰ ਰਾਜਨੀਤੀ ਤੋਂ ਪ੍ਰੇਰਿਤ ਦੱਸਿਆ ਹੈ।
Check Also
ਰੂਸ ਨੇ ਅਫਗਾਨਿਸਤਾਨ ’ਚ ਤਾਲਿਬਾਨ ਸਰਕਾਰ ਨੂੰ ਦਿੱਤੀ ਮਾਨਤਾ
ਤਾਲਿਬਾਨ ਨੇ ਇਸ ਨੂੰ ਬਹਾਦਰੀ ਵਾਲਾ ਫੈਸਲਾ ਦੱਸਿਆ ਨਵੀਂ ਦਿੱਲੀ/ਬਿਊਰੋ ਨਿਊਜ਼ ਅਫਗਾਨਿਸਤਾਨ ’ਚ ਤਾਲਿਬਾਨ …