ਸਿੰਘ ਸਾਹਿਬਾਨ ਨਾਲ ਵਿਚਾਰ ਵਟਾਂਦਰੇ ਤੋਂ ਬਾਅਦ ਲਿਆ ਜਾਵੇਗਾ ਫੈਸਲਾ
ਅੰਮ੍ਰਿਤਸਰ/ਬਿਊਰੋ ਨਿਊਜ਼
ਪੰਜਾਬ ਵਿਧਾਨ ਸਭਾ ਦੀਆਂ ਲੰਘੀਆਂ ਚੋਣਾਂ ਦੌਰਾਨ ਡੇਰਾ ਸਿਰਸਾ ਵਿਖੇ ਗਏ ਸਿੱਖ ਰਾਜਨੀਤਿਕ ਆਗੂਆਂ ਦੀ ਪੜਤਾਲੀਆ ਰਿਪੋਰਟ ਅਕਾਲ ਤਖਤ ਸਾਹਿਬ ਦੇ ਜਥੇਦਾਰ ਗਿਆਨੀ ਗੁਰਬਚਨ ਸਿੰਘ ਨੂੰ ਸੌਂਪ ਦਿੱਤੀ ਗਈ ਹੈ। ਜਾਂਚ ਕਮੇਟੀ ਦੇ ਮੈਂਬਰ ਬਲਦੇਵ ਸਿੰਘ ਕਾਇਮਪੁਰ, ਅਮਰਜੀਤ ਸਿੰਘ ਚਾਵਲਾ ਅਤੇ ਭਾਈ ਗੁਰਚਰਨ ਸਿੰਘ ਗਰੇਵਾਲ ਨੇ ਇਹ ਜਾਂਚ ਰਿਪੋਰਟ ਸੌਂਪੀ। ਇਸ ਤੋਂ ਬਾਅਦ ਗਿਆਨੀ ਗੁਰਬਚਨ ਸਿੰਘ ਨੇ ਕਿਹਾ ਕਿ ਰਿਪੋਰਟ ਪੜ੍ਹ ਕੇ ਸਿੰਘ ਸਾਹਿਬਾਨ ਨਾਲ ਵਿਚਾਰ-ਵਟਾਂਦਰਾ ਕਰਨ ਉਪਰੰਤ ਅਗਲੀ ਮੀਟਿੰਗ ਰੱਖੀ ਜਾਵੇਗੀ, ਜਿਸ ਵਿਚ ਇਸ ਸੰਬੰਧੀ ਫੈਸਲਾ ਲਿਆ ਜਾਵੇਗਾ। ਚੇਤੇ ਪੰਜਾਬ ਪੰਜਾਬ ਵਿਧਾਨ ਸਭਾ ਚੋਣਾਂ ਵਿਚ ਵੱਡੀ ਗਿਣਤੀ ਅਕਾਲੀ ਆਗੂਆਂ ਨੇ ਡੇਰਾ ਸਿਰਸਾ ਤੋਂ ਸਮਰਥਨ ਲੈਣ ਲਈ ਪਹੁੰਚ ਕੀਤੀ ਸੀ। ਡੇਰੇ ਤੋਂ ਹਮਾਇਤ ਲੈਣ ਵਾਲਿਆਂ ਵਿਚ ਅਕਾਲੀ ਦਲ, ਕਾਂਗਰਸ ਅਤੇ ‘ਆਪ’ ਦੇ 48 ਨੇਤਾਵਾਂ ਦੇ ਨਾਮ ਸਾਹਮਣੇ ਆ ਸਕਦੇ ਹਨ।
Check Also
ਨਸ਼ਿਆਂ ਖਿਲਾਫ ਰਾਜਪਾਲ ਗੁਲਾਬ ਚੰਦ ਕਟਾਰੀਆ ਦਾ ਪੈਦਲ ਮਾਰਚ ਅੰਮਿ੍ਰਤਸਰ ਪੁੱਜਾ
ਰਾਜਪਾਲ ਨੇ ਨਸ਼ਿਆਂ ਦੇ ਖਾਤਮੇ ਲਈ ਲੋਕਾਂ ਦਾ ਸਹਿਯੋਗ ਮੰਗਿਆ ਅੰਮਿ੍ਰਤਸਰ/ਬਿਊਰੋ ਨਿਊਜ਼ ਪੰਜਾਬ ਦੇ ਰਾਜਪਾਲ …