ਕਿਹਾ : ਹੁਣ ਕਾਂਗਰਸ ਨਾਲ ਗਠਜੋੜ ਨਹੀਂ ਕੀਤਾ ਜਾਵੇਗਾ
ਅਹਿਮਦਾਬਾਦ/ਬਿਊਰੋ ਨਿਊਜ਼
ਆਮ ਆਦਮੀ ਪਾਰਟੀ ਦੇ ਸੁਪਰੀਮੋ ਅਤੇ ਦਿੱਲੀ ਦੇ ਸਾਬਕਾ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੇ ਗੁਜਰਾਤ ਦੇ ਅਹਿਮਦਾਬਾਦ ਵਿਚ ਕਿਹਾ ਕਿ ਆਮ ਆਦਮੀ ਪਾਰਟੀ ਬਿਹਾਰ ਵਿਚ ਆਪਣੇ ਦਮ ’ਤੇ ਵਿਧਾਨ ਸਭਾ ਚੋਣਾਂ ਲੜੇਗੀ। ਉਨ੍ਹਾਂ ਕਿਹਾ ਕਿ ‘ਇੰਡੀਆ’ ਗਠਜੋੜ ਸਿਰਫ ਲੋਕ ਸਭਾ ਚੋਣਾਂ ਦੇ ਲਈ ਸੀ ਅਤੇ ਹੁਣ ਸਾਡਾ ਕਿਸੇ ਵੀ ਸਿਆਸੀ ਪਾਰਟੀ ਨਾਲ ਗਠਜੋੜ ਨਹੀਂ ਹੈ। ਕੇਜਰੀਵਾਲ ਦੇ ਇਸ ਐਲਾਨ ਤੋਂ ਬਾਅਦ ਬਿਹਾਰ ਦੀ ਰਾਜਨੀਤੀ ਵਿਚ ਨਵੀਂ ਹਲਚਲ ਸ਼ੁਰੂ ਹੋ ਗਈ ਹੈ। ਜ਼ਿਕਰਯੋਗ ਹੈ ਕਿ ਕੇਜਰੀਵਾਲ ਦੋ ਦਿਨਾਂ ਦੇ ਦੌਰੇ ’ਤੇ ਅਹਿਮਦਾਬਾਦ ਪਹੁੰਚੇ ਹਨ ਅਤੇ ਉਨ੍ਹਾਂ ਨੇ ਪਾਰਟੀ ਦੀ ਮੈਂਬਰਸ਼ਿਪ ਅਭਿਆਨ ਦੀ ਸ਼ੁਰੂਆਤ ਕੀਤੀ ਹੈ। ਉਨ੍ਹਾਂ ਕਿਹਾ ਕਿ ਵਿਸਾਵਦਰ ਜ਼ਿਮਨੀ ਚੋਣ ਵਿਚ ਅਸੀਂ ਕਾਂਗਰਸ ਤੋਂ ਵੱਖ ਹੋ ਕੇ ਚੋਣ ਲੜੀ ਸੀ ਅਤੇ ਵੱਡੀ ਲੀਡ ਨਾਲ ਜਿੱਤ ਹਾਸਲ ਕੀਤੀ ਹੈ। ਕੇਜਰੀਵਾਲ ਨੇ ਕਿਹਾ ਕਿ ਇਹ ਜਨਤਾ ਦਾ ਸਿੱਧਾ ਸੰਦੇਸ਼ ਹੈ ਕਿ ਹੁਣ ਆਮ ਆਦਮੀ ਪਾਰਟੀ ਹੀ ਇਕ ਬਦਲ ਹੈ। ਉਨ੍ਹਾਂ ਦਾਅਵਾ ਕੀਤਾ ਕਿ ਪੰਜਾਬ ਵਿਚ 2027 ’ਚ ਦੁਬਾਰਾ ਫਿਰ ਆਮ ਆਦਮੀ ਪਾਰਟੀ ਦੀ ਸਰਕਾਰ ਬਣੇਗੀ।
Check Also
ਰੂਸ ਨੇ ਅਫਗਾਨਿਸਤਾਨ ’ਚ ਤਾਲਿਬਾਨ ਸਰਕਾਰ ਨੂੰ ਦਿੱਤੀ ਮਾਨਤਾ
ਤਾਲਿਬਾਨ ਨੇ ਇਸ ਨੂੰ ਬਹਾਦਰੀ ਵਾਲਾ ਫੈਸਲਾ ਦੱਸਿਆ ਨਵੀਂ ਦਿੱਲੀ/ਬਿਊਰੋ ਨਿਊਜ਼ ਅਫਗਾਨਿਸਤਾਨ ’ਚ ਤਾਲਿਬਾਨ …