ਏਅਰ ਲਾਈਨ ਵਲੋਂ ਯਾਤਰੀਆਂ ਨੂੰ ਪੂਰੇ ਰਿਫੰਡ ਦੀ ਕੀਤੀ ਗਈ ਸੀ ਪੇਸ਼ਕਸ਼
ਨਵੀਂ ਦਿੱਲੀ/ਬਿਊਰੋ ਨਿਊਜ਼
ਦਿੱਲੀ ਤੋਂ ਵਾਸ਼ਿੰਗਟਨ ਜਾ ਰਹੀ ਏਅਰ ਇੰਡੀਆ ਦੀ ਉਡਾਣ ਵਿਚ ਅਚਾਨਕ ਤਕਨੀਕੀ ਖਰਾਬੀ ਆ ਗਈ। ਵਿਆਨਾ ਵਿਚ ਫਿਊਲ ਭਰਨ ਲਈ ਉਡਾਣ ਰੁਕਣ ਤੋਂ ਬਾਅਦ ਇਸ ਨੁਕਸ ਦਾ ਪਤਾ ਲੱਗਿਆ। ਇਸ ਤੋਂ ਬਾਅਦ ਉਡਾਣ ਰੱਦ ਕਰ ਦਿੱਤੀ ਗਈ। ਏਅਰਲਾਈਨ ਨੇ ਵਾਸ਼ਿੰਗਟਨ ਜਾਣ ਵਾਲੇ ਯਾਤਰੀਆਂ ਨੂੰ ਵਿਆਨਾ ਵਿਚ ਉਤਾਰ ਦਿੱਤਾ ਅਤੇ ਦੂਸਰੇ ਜਹਾਜ਼ ਰਾਹੀਂ ਅੱਗੇ ਭੇਜਿਆ। ਇਸ ਦੇ ਨਾਲ ਹੀ ਏਅਰਲਾਈਨ ਵਲੋਂ ਯਾਤਰੀਆਂ ਨੂੰ ਪੂਰੇ ਰਿਫੰਡ ਦੀ ਪੇਸ਼ਕਸ਼ ਵੀ ਕੀਤੀ ਗਈ ਸੀ। ਇਸ ਤੋਂ ਇਲਾਵਾ ਵਾਸ਼ਿੰਗਟਨ ਡੀ.ਸੀ. ਤੋਂ ਵਿਆਨਾ ਰਾਹੀਂ ਨਵੀਂ ਦਿੱਲੀ ਆਉਣ ਵਾਲੀ ਏਅਰ ਇੰਡੀਆ ਦੀ ਉਡਾਣ ਨੂੰ ਵੀ ਰੱਦ ਕਰ ਦਿੱਤਾ ਗਿਆ। ਇਸੇ ਦੌਰਾਨ ਏਅਰ ਇੰਡੀਆ ਦੇ ਬੁਲਾਰੇ ਨੇ ਦੱਸਿਆ ਕਿ ਫਿਊਲ ਭਰਨ ਸਮੇਂ ਨਿਯਮਤ ਜਾਂਚ ਦੌਰਾਨ ਜਹਾਜ਼ ਵਿਚ ਤਕਨੀਕੀ ਨੁਕਸ ਪਾਇਆ ਗਿਆ।
Check Also
ਰੂਸ ਨੇ ਅਫਗਾਨਿਸਤਾਨ ’ਚ ਤਾਲਿਬਾਨ ਸਰਕਾਰ ਨੂੰ ਦਿੱਤੀ ਮਾਨਤਾ
ਤਾਲਿਬਾਨ ਨੇ ਇਸ ਨੂੰ ਬਹਾਦਰੀ ਵਾਲਾ ਫੈਸਲਾ ਦੱਸਿਆ ਨਵੀਂ ਦਿੱਲੀ/ਬਿਊਰੋ ਨਿਊਜ਼ ਅਫਗਾਨਿਸਤਾਨ ’ਚ ਤਾਲਿਬਾਨ …