ਵਿਦੇਸ਼ਾਂ ‘ਚ ਭਾਰਤੀਆਂ ਦੀ ਸੁਰੱਖਿਆ ਯਕੀਨੀ ਬਣਾਈ ਜਾਵੇ
ਚੰਡੀਗੜ੍ਹ/ਬਿਊਰੋ ਨਿਊਜ਼
ਪੰਜਾਬ ਕਾਂਗਰਸ ਦੇ ਪ੍ਰਧਾਨ ਕੈਪਟਨ ਅਮਰਿੰਦਰ ਸਿੰਘ ਨੇ ਅਮਰੀਕਾ ਵਿਚ ਸਿੱਖ ਨੌਜਵਾਨ ਉਪਰ ਨਸਲੀ ਹਮਲੇ ਘਟਨਾ ‘ਤੇ ਚਿੰਤਾ ਜ਼ਾਹਰ ਕਰਦਿਆਂ ਕਿਹਾ ਹੈ ਕਿ ਮੋਦੀ ਸਰਕਾਰ ਇਸ ਮਸਲੇ ਲਈ ਤੁਰੰਤ ਕਦਮ ਚੁੱਕੇ। ਉਨ੍ਹਾਂ ਕੇਂਦਰ ਸਰਕਾਰ ਨੂੰ ਕਿਹਾ ਹੈ ਕਿ ਵਿਦੇਸ਼ਾਂ ਵਿਚ ਰਹਿਣ ਵਾਲੇ ਭਾਰਤੀਆਂ ਦੀ ਸੁਰੱਖਿਆ ਪੁਖਤਾ ਕੀਤੀ ਜਾਵੇ।
ਕੈਪਟਨ ਨੇ ਕਿਹਾ ਕਿ ਵਧ ਰਹੀ ਅਸਹਿਣਸ਼ੀਲਤਾ ਤੇ ਭਾਰਤੀ ਸਮਾਜ ਵਿਰੁੱਧ ਹਿੰਸਾ ਗੰਭੀਰ ਚਿੰਤਾ ਦਾ ਵਿਸ਼ਾ ਹੈ। ਇਨ੍ਹਾਂ ਨੂੰ ਕੰਟਰੋਲ ਤੋਂ ਬਾਹਰ ਜਾਣ ਤੋਂ ਪਹਿਲਾਂ ਰੋਕਣਾ ਜ਼ਰੂਰੀ ਹੈ। ਉਨ੍ਹਾਂ ਕਿਹਾ ਕਿ ਮੋਦੀ ਦੀ ਅਗਵਾਈ ਵਾਲੀ ਕੇਂਦਰ ਸਰਕਾਰ ਨੂੰ ਅਮਰੀਕਾ ਵਿਚ ਡੋਨਲਡ ਟਰੰਪ ਪ੍ਰਸ਼ਾਸਨ ਨਾਲ ਉੱਚ ਪੱਧਰ ‘ਤੇ ਗੱਲ ਕਰਨੀ ਚਾਹੀਦੀ ਹੈ, ਤਾਂ ਜੋ ਭਵਿੱਖ ਵਿਚ ਇਸ ਤਰ੍ਹਾਂ ਦੀਆਂ ਘਟਨਾਵਾਂ ਤੋਂ ਬਚਿਆ ਜਾ ਸਕੇ।
Home / ਪੰਜਾਬ / ਕੈਪਟਨ ਅਮਰਿੰਦਰ ਨੇ ਅਮਰੀਕਾ ‘ਚ ਸਿੱਖਾਂ ‘ਤੇ ਹੋ ਰਹੇ ਹਮਲਿਆਂ ਸਬੰਧੀ ਮੋਦੀ ਨੂੰ ਤੁਰੰਤ ਸਖਤ ਕਦਮ ਚੁੱਕਣ ਲਈ ਕਿਹਾ
Check Also
ਮਨਪ੍ਰੀਤ ਬਾਦਲ ਦੇ ਪੁੱਤਰ ਅਰਜੁਨ ਬਾਦਲ ਨੇ ਰਾਜਾ ਵੜਿੰਗ ’ਤੇ ਕੀਤਾ ਸਿਆਸੀ ਹਮਲਾ
ਕਾਂਗਰਸ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਨੂੰ ਦੱਸਿਆ ਹੰਕਾਰੀ ਗਿੱਦੜਬਾਹਾ/ਬਿਊਰੋ ਨਿਊਜ਼ : ਗਿੱਦੜਬਾਹਾ ਵਿਧਾਨ ਸਭਾ …