1.4 C
Toronto
Friday, December 19, 2025
spot_img
Homeਹਫ਼ਤਾਵਾਰੀ ਫੇਰੀਸੰਜੀਵ ਅਰੋੜਾ ਨੇ ਪੰਜਾਬ ਦੇ ਕੈਬਨਿਟ ਮੰਤਰੀ ਵਜੋਂ ਚੁੱਕੀ ਅਹੁਦੇ ਦੀ ਸਹੁੰ

ਸੰਜੀਵ ਅਰੋੜਾ ਨੇ ਪੰਜਾਬ ਦੇ ਕੈਬਨਿਟ ਮੰਤਰੀ ਵਜੋਂ ਚੁੱਕੀ ਅਹੁਦੇ ਦੀ ਸਹੁੰ

ਐਨ.ਆਰ.ਆਈ., ਇਨਵੈਸਟਮੈਂਟ ਪ੍ਰਮੋਸ਼ਨ ਤੇ ਉਦਯੋਗ ਵਿਭਾਗ ਦੀ ਮਿਲੀ ਜ਼ਿੰਮੇਵਾਰੀ
ਚੰਡੀਗੜ੍ਹ/ਬਿਊਰੋ ਨਿਊਜ਼ : ਪੰਜਾਬ ਦੇ ਰਾਜਪਾਲ ਗੁਲਾਬ ਚੰਦ ਕਟਾਰੀਆ ਨੇ ਵੀਰਵਾਰ ਨੂੰ ਚੰਡੀਗੜ੍ਹ ‘ਚ ਸੰਜੀਵ ਅਰੋੜਾ ਨੂੰ ਕੈਬਨਿਟ ਮੰਤਰੀ ਵਜੋਂ ਅਹੁਦੇ ਦੀ ਸਹੁੰ ਚੁਕਾਈ ਹੈ।
ਸੰਜੀਵ ਅਰੋੜਾ ਨੂੰ ਐਨ.ਆਰ.ਆਈ., ਇਨਵੈਸਟਮੈਂਟ ਪ੍ਰਮੋਸ਼ਨ ਅਤੇ ਉਦਯੋਗ ਵਿਭਾਗ ਦੀ ਜ਼ਿੰਮੇਵਾਰੀ ਦਿੱਤੀ ਗਈ ਹੈ। ਇਸ ਤੋਂ ਪਹਿਲਾਂ ਐਨ.ਆਰ.ਆਈ. ਵਿਭਾਗ ਕੁਲਦੀਪ ਸਿੰਘ ਧਾਲੀਵਾਲ ਕੋਲ ਸੀ। ਆਮ ਆਦਮੀ ਪਾਰਟੀ ਦੀ ਭਗਵੰਤ ਮਾਨ ਸਰਕਾਰ ਨੇ 39 ਮਹੀਨਿਆਂ ਵਿੱਚ ਛੇਵੀਂ ਵਾਰ ਮੰਤਰੀ ਮੰਡਲ ਦਾ ਵਿਸਥਾਰ ਕੀਤਾ।
ਇਸ ਮੌਕੇ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਸਮੇਤ ਸਾਰੇ ਕੈਬਨਿਟ ਮੰਤਰੀ ਅਤੇ ਕਈ ਵਿਧਾਇਕ ਰਾਜ ਭਵਨ ਵਿੱਚ ਮੌਜੂਦ ਸਨ। ਲੁਧਿਆਣਾ ਪੱਛਮੀ ਵਿਧਾਨ ਸਭਾ ਹਲਕੇ ਤੋਂ ਜ਼ਿਮਨੀ ਚੋਣ ਜਿੱਤੇ ਸੰਜੀਵ ਅਰੋੜਾ ਨੇ ਪੰਜਾਬੀ ਵਿੱਚ ਅਹੁਦੇ ਦੀ ਸਹੁੰ ਚੁੱਕੀ ਹੈ।
ਮੁੱਖ ਮੰਤਰੀ ਭਗਵੰਤ ਮਾਨ ਨੇ ਸੰਜੀਵ ਅਰੋੜਾ ਨੂੰ ਮੰਤਰੀ ਬਣਨ ‘ਤੇ ਵਧਾਈ ਦਿੱਤੀ ਹੈ ਅਤੇ ਕਿਹਾ ਕਿ ਮੈਨੂੰ ਉਮੀਦ ਹੈ ਕਿ ਸੰਜੀਵ ਅਰੋੜਾ ਪੰਜਾਬ ਦੇ ਲੋਕਾਂ ਦੀਆਂ ਉਮੀਦਾਂ ਅਤੇ ਆਸਾਂ ‘ਤੇ ਖਰਾ ਉਤਰਨਗੇ।
ਕੁਲਦੀਪ ਧਾਲੀਵਾਲ ਦੀ ਕੈਬਨਿਟ ਮੰਤਰੀ ਅਹੁਦੇ ਤੋਂ ਛੁੱਟੀ
ਕੈਬਨਿਟ ਮੰਤਰੀ ਕੁਲਦੀਪ ਸਿੰਘ ਧਾਲੀਵਾਲ ਦੀ ਮੰਤਰੀ ਅਹੁਦੇ ਤੋਂ ਛੁੱਟੀ ਕਰ ਦਿੱਤੀ ਗਈ ਹੈ ਤੇ ਮੁੱਖ ਮੰਤਰੀ ਭਗਵੰਤ ਮਾਨ ਨੇ ਧਾਲੀਵਾਲ ਨੂੰ ਨਵੀਂ ਜ਼ਿੰਮੇਵਾਰੀ ਸੌਂਪਣ ਦਾ ਭਰੋਸਾ ਦਿੱਤਾ ਹੈ। ਧਾਲੀਵਾਲ ਕੋਲ ਜਿਹੜਾ ਐਨ.ਆਰ.ਆਈ. ਮੰਤਰਾਲੇ ਦਾ ਕਾਰਜਭਾਰ ਸੀ, ਉਹ ਹੁਣ ਨਵੇਂ ਬਣਾਏ ਗਏ ਮੰਤਰੀ ਸੰਜੀਵ ਅਰੋੜਾ ਨੂੰ ਦੇ ਦਿੱਤਾ ਗਿਆ ਹੈ। ਇਸੇ ਦੌਰਾਨ ਧਾਲੀਵਾਲ ਨੇ ਮੀਡੀਆ ਨੂੰ ਸੰਬੋਧਨ ਕਰਦਿਆਂ ਕਿਹਾ ਕਿ ਮੈਂ ਪੰਜਾਬ ਦੀ ਸੇਵਾ ਕਰਨ ਆਇਆ ਹਾਂ ਤੇ ਪਾਰਟੀ ਵਿਚ ਸਭ ਨੂੰ ਮੌਕਾ ਮਿਲਣਾ ਚਾਹੀਦਾ ਹੈ। ਉਨ੍ਹਾਂ ਕਿਹਾ ਕਿ ਸੰਜੀਵ ਅਰੋੜਾ ਮੇਰੇ ਤੋਂ ਵਧੀਆ ਕੰਮ ਕਰਨਗੇ। ਧਾਲੀਵਾਲ ਨੇ ਇਹ ਵੀ ਕਿਹਾ ਕਿ ਮੈਂ ਹਮੇਸ਼ਾ ਹੀ ਪਾਰਟੀ ਦਾ ਇਕ ਵਫਾਦਾਰ ਆਗੂ ਰਹਾਂਗਾ। ਉਨ੍ਹਾਂ ਕਿਹਾ ਕਿ ਪਾਰਟੀ ਜੋ ਵੀ ਡਿਊਟੀ ਲਗਾਏਗੀ, ਮੈਂ ਉਸ ਨੂੰ ਪੂਰੀ ਤਨਦੇਹੀ ਨਾਲ ਕਰਾਂਗਾ। ਧਾਲੀਵਾਲ ਨੇ ਕਿਹਾ ਕਿ ਅਮਰੀਕਾ ਵਿਚ ਮੈਂ ਆਪਣੇ ਬੱਚੇ ਛੱਡ ਕੇ ਆਇਆ ਹਾਂ ਤੇ ਜਿੰਨਾ ਪੰਜਾਬ ਮੇਰੇ ਲਈ ਅਹਿਮੀਅਤ ਰੱਖਦਾ ਹੈ, ਕੋਈ ਅਹੁਦਾ ਉਹ ਮਾਇਨੇ ਨਹੀਂ ਰੱਖਦਾ।

RELATED ARTICLES
POPULAR POSTS