Breaking News
Home / ਭਾਰਤ / ਦਿੱਲੀ ਸਿੱਖ ਪ੍ਰਬੰਧਕ ਕਮੇਟੀ ਨੇ ਦਿਲਜੀਤ ਦੋਸਾਂਝ ਦੀ ਪਿੱਠ ਥਾਪੜੀ

ਦਿੱਲੀ ਸਿੱਖ ਪ੍ਰਬੰਧਕ ਕਮੇਟੀ ਨੇ ਦਿਲਜੀਤ ਦੋਸਾਂਝ ਦੀ ਪਿੱਠ ਥਾਪੜੀ

ਜੇਕਰ ਪਾਬੰਦੀ ਲਾਉਣੀ ਹੈ ਤਾਂ ਓਟੀਟੀ ਪਲੇਟਫਾਰਮ ‘ਤੇ ਪ੍ਰਸਾਰਿਤ ਹੋ ਰਹੇ ਸਾਰੇ ਪਾਕਿਸਤਾਨੀ ਕੰਟੈਂਟ ‘ਤੇ ਲਾਓ: ਦਿੱਲੀ ਕਮੇਟੀ
ਨਵੀਂ ਦਿੱਲੀ/ਬਿਊਰੋ ਨਿਊਜ਼ : ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਨੇ ਪੰਜਾਬੀ ਦੇ ਉੱਘੇ ਗਾਇਕ ਦਿਲਜੀਤ ਦੋਸਾਂਝ ਦੀ ਫਿਲਮ ‘ਸਰਦਾਰ ਜੀ 3’ ਨੂੰ ਲੈ ਕੇ ਖੜ੍ਹੇ ਹੋਏ ਵਿਵਾਦ ਦੇ ਮਾਮਲੇ ਵਿਚ ਗਾਇਕ ਦੀ ਪਿੱਠ ਥਾਪੜਦਿਆਂ ਕਿਹਾ ਹੈ ਕਿ ਦਸਤਾਰਧਾਰੀ ਗਾਇਕ ਨੂੰ ਬਦਨਾਮ ਕਰਨ ਦਾ ਯਤਨ ਨਹੀਂ ਹੋਣਾ ਚਾਹੀਦਾ। ਕਮੇਟੀ ਦੇ ਪ੍ਰਧਾਨ ਹਰਮੀਤ ਸਿੰਘ ਕਾਲਕਾ ਨੇ ਕਿਹਾ ਕਿ ਦਿਲਜੀਤ ਦੋਸਾਂਝ ਨੇ ਦੁਨੀਆਂ ਭਰ ਵਿਚ ਪੰਜਾਬੀਆਂ ਦਾ ਨਾਂ ਉੱਚਾ ਕੀਤਾ ਹੈ। ਉਨ੍ਹਾਂ ਕਿਹਾ ਕਿ ਉਸ ਦੇ ਨਾਂ ‘ਤੇ ਬੇਲੋੜਾ ਵਿਵਾਦ ਖੜ੍ਹਾ ਨਹੀਂ ਹੋਣਾ ਚਾਹੀਦਾ। ਉਨ੍ਹਾਂ ਕਿਹਾ ਕਿ ਜਿਵੇਂ ਕਿ ਕੁਝ ਸੰਗਠਨ ਉਸ ‘ਤੇ ਪਾਬੰਦੀ ਦੀ ਮੰਗ ਕਰ ਰਹੇ ਹਨ ਤਾਂ ਉਹ ਇਹ ਕਹਿਣਾ ਚਾਹੁੰਦੇ ਹਨ ਕਿ ਨੈਟਫਲਿੱਕਸ ਤੇ ਪ੍ਰਾਈਮ ਸਮੇਤ ਅਨੇਕਾਂ ਕੌਮਾਂਤਰੀ ਪਲੇਟਫਾਰਮਾਂ ‘ਤੇ ਵਿਖਾਏ ਜਾਂਦੇ ਪਾਕਿਸਤਾਨੀ ਕੰਟੈਂਟ ‘ਤੇ ਵੀ ਪਾਬੰਦੀ ਲੱਗਣੀ ਚਾਹੀਦੀ ਹੈ ਤੇ ਸਿਰਫ ਇਕਪਾਸੜ ਗੱਲ ਨਹੀਂ ਕੀਤੀ ਜਾਣੀ ਚਾਹੀਦੀ।

ਦਿਲਜੀਤ ਦੋਸਾਂਝ ਦੇ ਪ੍ਰਧਾਨ ਮੰਤਰੀ ਮੋਦੀ ਵੀ ਪ੍ਰਸ਼ੰਸਕ
ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਜਨਰਲ ਸਕੱਤਰ ਜਗਦੀਪ ਸਿੰਘ ਕਾਹਲੋਂ ਨੇ ਕਿਹਾ ਹੈ ਕਿ ਦਿਲਜੀਤ ਦੋਸਾਂਝ ਭਾਰਤ ਦੀ ਕੌਮਾਂਤਰੀ ਪੱਧਰ ‘ਤੇ ਪ੍ਰਤੀਨਿਧਤਾ ਕਰਦੇ ਹਨ ਅਤੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਵੀ ਉਨ੍ਹਾਂ ਦੇ ਪ੍ਰਸ਼ੰਸਕ ਹਨ। ਉਨ੍ਹਾਂ ਕਿਹਾ ਕਿ ਦਿਲਜੀਤ ਦੋਸਾਂਝ ਇਕ ਭਾਰਤੀ ਹਨ ਅਤੇ ਭਾਰਤੀ ਹੋਣ ਦਾ ਸਰਟੀਫਿਕੇਟ ਲੈਣ ਦੀ ਕਿਸੇ ਤੋਂ ਲੋੜ ਨਹੀਂ ਹੈ।

 

Check Also

ਹਿਮਾਚਲ ਪ੍ਰਦੇਸ਼ ’ਚ ਮਾਨਸੂਨ ਦੌਰਾਨ ਹੁਣ ਤੱਕ 69 ਮੌਤਾਂ ਅਤੇ ਕਰੋੜਾਂ ਰੁਪਏ ਦਾ ਨੁਕਸਾਨ

  ਪੰਜਾਬ ਦੇ ਵੀ ਕਈ ਜ਼ਿਲ੍ਹਿਆਂ ’ਚ ਮੀਂਹ ਨੂੰ ਲੈ ਕੇ ਅਲਰਟ ਚੰਡੀਗੜ੍ਹ/ਬਿਊਰੋ ਨਿਊਜ਼ ਹਿਮਾਚਲ …