ਸੁਪਰੀਮ ਕੋਰਟ 22 ਮਾਰਚ ਨੂੰ ਦੇਵੇਗਾ ਫੈਸਲਾ
ਨਵੀਂ ਦਿੱਲੀ/ਬਿਊਰੋ ਨਿਊਜ਼
ਬਾਬਰੀ ਮਸਜਿਦ ਢਾਉਣ ਦੇ ਮਾਮਲੇ ਵਿਚ ਭਾਜਪਾ ਦੇ ਸੀਨੀਅਰ ਆਗੂਆਂ ‘ਤੇ ਅਪਰਾਧਿਕ ਸਾਜ਼ਿਸ਼ ਰਚਣ ਦਾ ਮੁਕੱਦਮਾ ਚੱਲ ਸਕਦਾ ਹੈ। ਸੁਪਰੀਮ ਕੋਰਟ ਨੇ ਇਸ ਮਾਮਲੇ ‘ਤੇ ਸੁਣਵਾਈ ਕਰਦੇ ਹੋਏ ਢਾਂਚਾ ਢਾਉਣ ਵਾਲੇ ਵਿਅਕਤੀਆਂ ‘ਤੇ ਮੁਕੱਦਮਾ ਚਲਾਉਣ ਵਿਚ ਦੇਰੀ ‘ਤੇ ਵੀ ਚਿੰਤਾ ਪ੍ਰਗਟ ਕੀਤੀ ਹੈ। ਸੁਪਰੀਮ ਕੋਰਟ ਨੇ ਕਿਹਾ ਕਿ ਸਿਰਫ਼ ਤਕਨੀਕੀ ਆਧਾਰ ‘ਤੇ ਕਿਸੇ ਨੂੰ ਰਾਹਤ ਨਹੀਂ ਦਿੱਤੀ ਜਾ ਸਕਦੀ। ਮਾਮਲੇ ਦੀ ਅਗਲੀ ਸੁਣਵਾਈ 22 ਮਾਰਚ ਤੈਅ ਕੀਤੀ ਹੈ। ਸੁਪਰੀਮ ਕੋਰਟ ਨੇ ਲਾਲ ਕ੍ਰਿਸ਼ਨ ਅਡਵਾਨੀ, ਉਤਰ ਪ੍ਰਦੇਸ਼ ਸਾਬਕਾ ਮੁੱਖ ਮੰਤਰੀ ਕਲਿਆਣ ਸਿੰਘ, ਮੁਰਲੀ ਮਨੋਹਰ ਜੋਸ਼ੀ ਅਤੇ ਓਮਾ ਭਾਰਤੀ ਸਮੇਤ 13 ਆਗੂਆਂ ਖਿਲਾਫ ਅਪਰਾਧਕ ਕੇਸ ਚਲਾਉਣ ਦੇ ਸੰਕੇਤ ਦਿੱਤੇ ਹਨ।
Check Also
ਜਗਦੀਸ਼ ਸਿੰਘ ਝੀਂਡਾ ਬਣੇ ਹਰਿਆਣਾ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਨਵੇਂ ਪ੍ਰਧਾਨ
ਝੀਂਡਾ ਨੇ ਸਿੱਖ ਕੌਮ ਦੀ ਭਲਾਈ ਲਈ ਕੰਮ ਕਰਨ ਦਾ ਕੀਤਾ ਵਾਅਦਾ ਚੰਡੀਗੜ੍ਹ/ਬਿਊਰੋ ਨਿਊਜ਼ ਹਰਿਆਣਾ …