Breaking News
Home / ਪੰਜਾਬ / ਰਾਜਪੁਰਾ ਦੇ ਨੌਜਵਾਨ ਦੀ ਆਸਟਰੇਲੀਆ ‘ਚ ਦਿਲ ਦਾ ਦੌਰਾ ਪੈਣ ਕਾਰਨ ਮੌਤ

ਰਾਜਪੁਰਾ ਦੇ ਨੌਜਵਾਨ ਦੀ ਆਸਟਰੇਲੀਆ ‘ਚ ਦਿਲ ਦਾ ਦੌਰਾ ਪੈਣ ਕਾਰਨ ਮੌਤ

ਰਾਜਪੁਰਾ : ਰਾਜਪੁਰਾ (ਪੰਜਾਬ) ਦੀ ਸ਼ੀਤਲ ਕਲੋਨੀ ਦੇ ਵਸਨੀਕ ਨੋਬਲਦੀਪ ਢਿੱਲੋਂ (26) ਦੀ ਆਸਟਰੇਲੀਆ ਵਿੱਚ ਦਿਲ ਦਾ ਦੌਰਾ ਪੈਣ ਕਾਰਨ ਮੌਤ ਹੋ ਗਈ। ਮ੍ਰਿਤਕ ਦਾ ਪਿਤਾ ਪੰਜਾਬ ਪੁਲਿਸ ਵਿੱਚੋਂ ਥਾਣੇਦਾਰ ਸੇਵਾਮੁਕਤ ਹੋਇਆ ਹੈ ਅਤੇ ਨੋਬਲਦੀਪ ਮਾਪਿਆਂ ਦਾ ਇਕਲੌਤਾ ਪੁੱਤਰ ਸੀ। ਪਰਿਵਾਰ ਦੇ ਨਜ਼ਦੀਕੀਆਂ ਨੇ ਦੱਸਿਆ ਕਿ ਉਹ 8 ਸਾਲ ਪਹਿਲਾਂ ਆਸਟਰੇਲੀਆ ਦੇ ਸ਼ਹਿਰ ਸਿਡਨੀ ਗਿਆ ਸੀ, ਜਿੱਥੇ ਉਹ ਪੜ੍ਹਾਈ ਪੂਰੀ ਕਰਨ ਮਗਰੋਂ ਨਿੱਜੀ ਕੰਮ ਕਰ ਰਿਹਾ ਸੀ। ਬੀਤੇ ਦਿਨੀਂ ਆਸਟਰੇਲੀਆ ਇਮੀਗ੍ਰੇਸ਼ਨ ਵਿਭਾਗ ਤੋਂ ਪਿਤਾ ਨੂੰ ਫ਼ੋਨ ਆਇਆ ਕਿ ਉਸ ਦੇ ਲੜਕੇ ਦੀ ਦਿਲ ਦਾ ਦੌਰਾ ਪੈਣ ਕਾਰਨ ਮੌਤ ਹੋ ਗਈ ਹੈ। ਆਸਟਰੇਲੀਆ ਵਿਖੇ ਰਹਿੰਦੇ ਉਨ੍ਹਾਂ ਦੇ ਰਿਸ਼ਤੇਦਾਰਾਂ ਨੇ ਦੱਸਿਆ ਕਿ ਨੋਬਲ ਕੰਮ ਕਰਕੇ ਘਰ ਵਿੱਚ ਸੁੱਤਾ ਪਿਆ ਸੀ। ਇਸੇ ਦੌਰਾਨ ਉਸ ਨੂੰ ਦਿਲ ਦਾ ਦੌਰਾ ਪੈ ਗਿਆ।

Check Also

ਤਖਤ ਸ੍ਰੀ ਕੇਸਗੜ੍ਹ ਸਾਹਿਬ ਵਿਖੇ ਨਤਮਸਤਕ ਹੋਏ ਰਾਜਪਾਲ ਗੁਲਾਬ ਚੰਦ ਕਟਾਰੀਆ

ਧਰਮ ਬਚਾਓ ਯਾਤਰਾ ਵਿਚ ਸ਼ਾਮਲ ਹੋਏ ਰਾਜਪਾਲ ਸ੍ਰੀ ਆਨੰਦਪੁਰ ਸਾਹਿਬ/ਬਿਊਰੋ ਨਿਊਜ਼ ਪੰਜਾਬ ਦੇ ਰਾਜਪਾਲ ਗੁਲਾਬ …