Breaking News
Home / ਭਾਰਤ / ਮੁੰਬਈ ਹਮਲੇ ਨੂੰ ਪਾਕਿਸਤਾਨ ਦੇ ਅੱਤਵਾਦੀਆਂ ਨੇ ਅੰਜਾਮ ਦਿੱਤਾ

ਮੁੰਬਈ ਹਮਲੇ ਨੂੰ ਪਾਕਿਸਤਾਨ ਦੇ ਅੱਤਵਾਦੀਆਂ ਨੇ ਅੰਜਾਮ ਦਿੱਤਾ

ਪਾਕਿ ਦੇ ਸਾਬਕਾ ਐਨਐਸਏ ਨੇ ਕੀਤਾ ਖੁਲਾਸਾ
ਨਵੀਂ ਦਿੱਲੀ/ਬਿਊਰੋ ਨਿਊਜ਼
ਮੁੰਬਈ ਹਮਲੇ ਸਬੰਧੀ ਪਾਕਿਸਤਾਨ ਦੇ ਸਾਬਕਾ ਰਾਸ਼ਟਰੀ ਸੁਰੱਖਿਆ ਸਲਾਹਕਾਰ ਮਹਿਮੂਦ ਅਲੀ ਦੁਰਾਨੀ ਨੇ ਕਿਹਾ ਕਿ ਮੁੰਬਈ ਹਮਲਿਆਂ ਨੂੰ ਪਾਕਿਸਤਾਨ ਦੇ ਇਕ ਅੱਤਵਾਦੀ ਸੰਗਠਨ ਨੇ ਅੰਜਾਮ ਦਿੱਤਾ ਸੀ। ਇਹ ਹਮਲਾ ਟਰਾਂਸ ਬਾਰਡਰ ਟੈਰਿਸਟ ਈਵੈਂਟ ਦੀ ਸਾਫ ਉਦਾਹਰਨ ਸੀ। ਦੁਰਾਨੀ ਨੇ ਕਿਹਾ ਕਿ ਹਾਫਿਜ਼ ਸਈਦ ਸਾਡੇ ਕਿਸੇ ਕੰਮ ਦਾ ਨਹੀਂ ਹੈ, ਸਰਕਾਰ ਨੂੰ ਉਸਦੇ ਖਿਲਾਫ ਐਕਸ਼ਨ ਲੈਣਾ ਚਾਹੀਦਾ ਹੈ। ਉਨ੍ਹਾਂ ਅੱਤਵਾਦ ਨੂੰ ਸਭ ਤੋਂ ਵੱਡਾ ਖਤਰਾ ਵੀ ਮੰਨਿਆ।
ਕਾਨਫਰੰਸ ਵਿਚ ਰੱਖਿਆ ਮੰਤਰੀ ਮਨੋਹਰ ਪਾਰੀਕਰ ਨੇ ਵੀ ਹਿੱਸਾ ਲਿਆ। ਉਨ੍ਹਾਂ ਕਿਹਾ ਕਿ ਦੁਨੀਆ ਦੇ ਸਾਰੇ ਦੇਸ਼ਾਂ ਨੂੰ ਅੱਤਵਾਦ ਖਿਲਾਫ ਕਦਮ ਚੁੱਕਣੇ ਚਾਹੀਦੇ ਹਨ। ਜ਼ਿਕਰਯੋਗ ਹੈ ਕਿ ਅਜਿਹੇ ਹਮਲਿਆਂ ਵਿਚ ਪਾਕਿਸਤਾਨ ਪਹਿਲਾਂ ਆਪਣੇ ਦੇਸ਼ ਦਾ ਹੱਥ ਹੋਣ ਤੋਂ ਇਨਕਾਰ ਕਰਦਾ ਰਿਹਾ ਹੈ।  ਚੇਤੇ ਰਹੇ ਕਿ 26 ਨਵੰਬਰ 2008 ਨੂੰ ਪਾਕਿਸਤਾਨੀ ਅੱਤਵਾਦੀਆਂ ਨੇ ਮੁੰਬਈ ਦੇ ਕਈ ਇਲਾਕਿਆਂ ਵਿਚ ਹਮਲਾ ਕੀਤਾ ਸੀ, ਜਿਸ ਵਿਚ 166 ਵਿਅਕਤੀਆਂ ਦੀ ਜਾਨ ਚਲੀ ਗਈ ਸੀ।

Check Also

ਸੰਵਿਧਾਨ ਦਿਵਸ ਮੌਕੇ ਰਾਸ਼ਟਰਪਤੀ ਨੇ ਸੰਸਦ ਦੇ ਸਾਂਝੇ ਸਦਨ ਨੂੰ ਕੀਤਾ ਸੰਬੋਧਨ

ਇਕ ਵਿਸ਼ੇਸ਼ ਯਾਦਗਾਰੀ ਸਿੱਕਾ ਅਤੇ ਡਾਕ ਟਿਕਟ ਵੀ ਜਾਰੀ ਨਵੀਂ ਦਿੱਲੀ/ਬਿਊਰੋ ਨਿਊਜ਼ ਅੱਜ ਮੰਗਲਵਾਰ ਨੂੰ …