ਚੌਥੇ ਗੇੜ ਦੀ ਮੀਟਿੰਗ ’ਚ ਦੋਵੇਂ ਸੂਬਿਆਂ ਦੇ ਮੁੱਖ ਮੰਤਰੀ ਕਰਨਗੇ ਗੱਲਬਾਤ
ਚੰਡੀਗੜ੍ਹ/ਬਿਊਰੋ ਨਿਊਜ਼
ਸਤਲੁਜ ਯਮੁਨਾ ਲਿੰਕ ਨਹਿਰ ਦੀ ਉਸਾਰੀ ਦੇ ਮਾਮਲੇ ’ਤੇ ਪੰਜਾਬ ਅਤੇ ਹਰਿਆਣਾ ਦੇ ਮੁੱਖ ਮੰਤਰੀਆਂ ਵਿਚਾਲੇ ਕੇਂਦਰ ਸਰਕਾਰ ਦੀ ਅਗਵਾਈ ਹੇਠ ਨਵੀਂ ਦਿੱਲੀ ਵਿਚ ਗੱਲਬਾਤ ਹੋਵੇਗੀ। ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਅਤੇ ਹਰਿਆਣਾ ਦੇ ਮੁੱਖ ਮੰਤਰੀ ਨਾਇਬ ਸਿੰਘ ਸੈਣੀ ਆਉਂਦੀ 9 ਜੁਲਾਈ ਨੂੰ ਨਵੀਂ ਦਿੱਲੀ ਵਿਚ ਸ਼ਾਮ 4 ਵਜੇ ਮੀਟਿੰਗ ਕਰਨਗੇ। ਦੋਵੇਂ ਸੂਬਿਆਂ ਦੇ ਮੁੱਖ ਮੰਤਰੀਆਂ ਦੀ ਇਸ ਮਾਮਲੇ ’ਚ ਇਹ ਚੌਥੇ ਗੇੜ ਦੀ ਗੱਲਬਾਤ ਹੋਵੇਗੀ, ਜਿਸ ਵਿਚ ਕੇਂਦਰ ਸਰਕਾਰ ਸਾਲਸ ਦੀ ਭੂਮਿਕਾ ਨਿਭਾ ਰਿਹਾ ਹੈ। ਕੇਂਦਰੀ ਜਲ ਸ਼ਕਤੀ ਮੰਤਰੀ ਸੀ.ਆਰ. ਪਾਟਿਲ ਇਸ ਮੀਟਿੰਗ ਦੀ ਪ੍ਰਧਾਨਗੀ ਕਰਨਗੇ। ਇਸ ਤੋਂ ਪਹਿਲਾਂ ਵੀ ਤਿੰਨ ਮੀਟਿੰਗਾਂ ਹੋਈਆਂ, ਜੋ ਬੇਸਿੱਟਾ ਹੀ ਰਹੀਆਂ ਸਨ। ਜ਼ਿਕਰਯੋਗ ਹੈ ਕਿ ਸੁਪਰੀਮ ਕੋਰਟ ਵਿਚ 13 ਅਗਸਤ ਨੂੰ ਐਸ.ਵਾਈ.ਐਲ. ਮਾਮਲੇ ’ਤੇ ਸੁਣਵਾਈ ਵੀ ਹੋਣੀ ਹੈ, ਉਸ ਤੋਂ ਪਹਿਲਾਂ ਕੇਂਦਰ ਸਰਕਾਰ ਦੋਵੇਂ ਸੂਬਿਆਂ ਵਿਚਾਲੇ ਗੱਲਬਾਤ ਅੱਗੇ ਵਧਾ ਰਹੀ ਹੈ।
Check Also
ਰੂਸ ਨੇ ਅਫਗਾਨਿਸਤਾਨ ’ਚ ਤਾਲਿਬਾਨ ਸਰਕਾਰ ਨੂੰ ਦਿੱਤੀ ਮਾਨਤਾ
ਤਾਲਿਬਾਨ ਨੇ ਇਸ ਨੂੰ ਬਹਾਦਰੀ ਵਾਲਾ ਫੈਸਲਾ ਦੱਸਿਆ ਨਵੀਂ ਦਿੱਲੀ/ਬਿਊਰੋ ਨਿਊਜ਼ ਅਫਗਾਨਿਸਤਾਨ ’ਚ ਤਾਲਿਬਾਨ …