Breaking News
Home / ਕੈਨੇਡਾ / Front / ਰੂਸ ਨੇ ਅਫਗਾਨਿਸਤਾਨ ’ਚ ਤਾਲਿਬਾਨ ਸਰਕਾਰ ਨੂੰ ਦਿੱਤੀ ਮਾਨਤਾ

ਰੂਸ ਨੇ ਅਫਗਾਨਿਸਤਾਨ ’ਚ ਤਾਲਿਬਾਨ ਸਰਕਾਰ ਨੂੰ ਦਿੱਤੀ ਮਾਨਤਾ

 


ਤਾਲਿਬਾਨ ਨੇ ਇਸ ਨੂੰ ਬਹਾਦਰੀ ਵਾਲਾ ਫੈਸਲਾ ਦੱਸਿਆ
ਨਵੀਂ ਦਿੱਲੀ/ਬਿਊਰੋ ਨਿਊਜ਼
ਅਫਗਾਨਿਸਤਾਨ ’ਚ ਤਾਲਿਬਾਨ ਦੀ ਸੱਤਾ ਨੂੰ ਰੂਸ ਨੇ ਅਧਿਕਾਰਤ ਮਾਨਤਾ ਦੇ ਦਿੱਤੀ ਹੈ। ਅਜਿਹਾ ਕਰਨ ਵਾਲਾ ਰੂਸ ਦੁਨੀਆ ਦਾ ਪਹਿਲਾ ਦੇਸ਼ ਬਣ ਗਿਆ ਹੈ। ਇਹ ਐਲਾਨ ਕਾਬੁਲ ਵਿਚ ਅਫਗਾਨ ਦੇ ਵਿਦੇਸ਼ ਮੰਤਰੀ ਆਮਿਰ ਖਾਨ ਮੁਤਾਕੀ ਅਤੇ ਅਫਗਾਨਿਸਤਾਨ ਵਿਚ ਰੂਸ ਦੇ ਰਾਜਦੂਤ ਨਾਲ ਹੋਈ ਬੈਠਕ ਤੋਂ ਬਾਅਦ ਕੀਤਾ ਗਿਆ। ਤਾਲਿਬਾਨ ਸਰਕਾਰ ਨੇ ਰੂਸ ਦੇ ਇਸ ਕਦਮ ਨੂੰ ਬਹਾਦਰੀ ਭਰਿਆ ਫੈਸਲਾ ਦੱਸਿਆ ਹੈ। ਮੁਤਾਕੀ ਨੇ ਬੈਠਕ ਤੋਂ ਬਾਅਦ ਜਾਰੀ ਇਕ ਵੀਡੀਓ ਬਿਆਨ ਵਿਚ ਕਿਹਾ ਕਿ ਇਹ ਸਾਹਸੀ ਫੈਸਲਾ ਦੂਸਰਿਆਂ ਦੇ ਲਈ ਇਕ ਮਿਸਾਲ ਬਣੇਗਾ। ਹੁਣ ਮਾਨਤਾ ਦੀ ਪ੍ਰਕਿਰਿਆ ਸ਼ੁਰੂ ਹੋ ਚੁੱਕੀ ਹੈ ਅਤੇ ਰੂਸ ਸਭ ਤੋਂ ਅੱਗੇ ਰਿਹਾ। ਰੂਸ ਦੇ ਵਿਦੇਸ਼ ਮੰਤਰਾਲੇ ਨੇ ਵੀ ਬਿਆਨ ਜਾਰੀ ਕਰਕੇ ਕਿਹਾ ਕਿ ਇਸਲਾਮਿਕ ਅਮੀਰਾਤ ਦੀ ਸਰਕਾਰ ਨੂੰ ਮਾਨਤਾ ਦੇਣ ਨਾਲ ਦੋਵੇਂ ਦੇਸ਼ਾਂ ਵਿਚਾਲੇ ਸਹਿਯੋਗ ਤੇਜ਼ੀ ਨਾਲ ਵਧੇਗਾ। ਜ਼ਿਕਰਯੋਗ ਹੈ ਕਿ ਚੀਨ, ਪਾਕਿਸਤਾਨ ਅਤੇ ਈਰਾਨ ਵਰਗੇ ਕਈ ਦੇਸ਼ਾਂ ਨੇ ਇੱਥੇ ਆਪਣੇ-ਆਪਣੇ ਡਿਪਲੋਮੇਟਾਂ ਨੂੰ ਤੈਨਾਤ ਕੀਤਾ ਹੋਇਆ ਹੈ, ਪਰ ਹੁਣ ਤੱਕ ਕਿਸੇ ਵੀ ਤਾਲਿਬਾਨ ਸ਼ਾਸ਼ਨ ਨੂੰ ਅਧਿਕਾਰਤ ਮਾਨਤਾ ਨਹੀਂ ਦਿੱਤੀ ਸੀ।

Check Also

ਹਿਮਾਚਲ ਪ੍ਰਦੇਸ਼ ’ਚ ਮਾਨਸੂਨ ਦੌਰਾਨ ਹੁਣ ਤੱਕ 69 ਮੌਤਾਂ ਅਤੇ ਕਰੋੜਾਂ ਰੁਪਏ ਦਾ ਨੁਕਸਾਨ

  ਪੰਜਾਬ ਦੇ ਵੀ ਕਈ ਜ਼ਿਲ੍ਹਿਆਂ ’ਚ ਮੀਂਹ ਨੂੰ ਲੈ ਕੇ ਅਲਰਟ ਚੰਡੀਗੜ੍ਹ/ਬਿਊਰੋ ਨਿਊਜ਼ ਹਿਮਾਚਲ …