22.6 C
Toronto
Saturday, September 12, 2026
spot_img
HomeਕੈਨੇਡਾFrontਮਸਕ ਦੀ ਨਵੀਂ ਪਾਰਟੀ ’ਤੇ ਭੜਕੇ ਡੋਨਾਲਡ ਟਰੰਪ - ਟਰੰਪ ਨੇ ਮਸਕ...

ਮਸਕ ਦੀ ਨਵੀਂ ਪਾਰਟੀ ’ਤੇ ਭੜਕੇ ਡੋਨਾਲਡ ਟਰੰਪ – ਟਰੰਪ ਨੇ ਮਸਕ ਦੇ ਕਦਮ ਨੂੰ ਦੱਸਿਆ ਮੂਰਖਤਾ ਪੂਰਨ

ਮਸਕ ਦੀ ਨਵੀਂ ਪਾਰਟੀ ’ਤੇ ਭੜਕੇ ਡੋਨਾਲਡ ਟਰੰਪ – ਟਰੰਪ ਨੇ ਮਸਕ ਦੇ ਕਦਮ ਨੂੰ ਦੱਸਿਆ ਮੂਰਖਤਾ ਪੂਰਨ
ਵਾਸ਼ਿੰਗਟਨ/ਬਿਊਰੋ ਨਿਊਜ਼
ਅਮਰੀਕੀ ਰਾਸ਼ਟਰਪਤੀ ਡੋਨਾਲਡ ਟਰੰਪ ਨੇ ਟੇਸਲਾ ਦੇ ਮਾਲਕ ਐਲੋਨ ਮਸਕ ਵਲੋਂ ‘ਅਮਰੀਕਾ ਪਾਰਟੀ’ ਨਾਮਕ ਇਕ ਨਵੀਂ ਰਾਜਨੀਤਕ ਪਾਰਟੀ ਬਣਾਉਣ ਦੇ ਐਲਾਨ ’ਤੇ ਤਿੱਖੀ ਪ੍ਰਤੀਕਿਰਿਆ ਦਿੱਤੀ ਹੈ। ਟਰੰਪ ਨੇ ਇਸ ਨੂੰ ਇਕ ਮੂਰਖਤਾਪੂਰਨ ਕਦਮ ਦੱਸਿਆ ਹੈ ਅਤੇ ਕਿਹਾ ਕਿ ਅਮਰੀਕਾ ਦੇ ਦੋ-ਪਾਰਟੀ ਰਾਜਨੀਤਿਕ ਪ੍ਰਣਾਲੀ ਵਿਚ ਇਕ ਤੀਜੀ ਧਿਰ ਸਿਰਫ ਭੰਬਲਭੂਸਾ ਫੈਲਾਏਗੀ। ਧਿਆਨ ਰਹੇ ਕਿ ਅਮਰੀਕੀ ਰਾਸ਼ਟਰਪਤੀ ਡੋਨਾਲਡ ਟਰੰਪ ਨਾਲ ਮਤਭੇਦਾਂ ਦੇ ਚੱਲਦਿਆਂ, ਟੇਸਲਾ ਦੇ ਮਾਲਕ ਐਲੋਨ ਮਸਕ ਨੇ ‘ਅਮਰੀਕਾ ਪਾਰਟੀ’ ਨਾਮਕ ਇੱਕ ਨਵੀਂ ਰਾਜਨੀਤਿਕ ਪਾਰਟੀ ਬਣਾਉਣ ਦਾ ਐਲਾਨ ਕੀਤਾ ਹੈ, ਜਿਸ ’ਤੇ ਟਰੰਪ ਨੇ ਇਹ ਪ੍ਰਤੀਕਿਰਿਆ ਦਿੱਤੀ ਹੈ। ਉਨ੍ਹਾਂ ਕਿਹਾ ਕਿ ਅਸੀਂ ਰਿਪਬਲਿਕਨ ਪਾਰਟੀ ਨਾਲ ਬਹੁਤ ਸਫ਼ਲਤਾ ਪ੍ਰਾਪਤ ਕੀਤੀ ਹੈ। ਟਰੰਪ ਨੇ ਕਿਹਾ ਕਿ ਮਸਕ ਇਹ ਮਨੋਰੰਜਨ ਲਈ ਕਰ ਸਕਦਾ ਹੈ, ਪਰ ਇਹ ਕਦਮ ਮੈਨੂੰ ਵਿਸ਼ਵਾਸਘਾਤ ਵਰਗਾ ਲੱਗਦਾ ਹੈ। ਜ਼ਿਕਰਯੋਗ ਹੈ ਕਿ ਐਲੋਨ ਮਸਕ ਵਲੋਂ ਨਵੀਂ ਪਾਰਟੀ ਬਣਾਉਣ ਦਾ ਇਹ ਐਲਾਨ ਅਜਿਹੇ ਸਮੇਂ ਵਿਚ ਆਇਆ ਹੈ ਜਦੋਂ ਅਮਰੀਕਾ ਵਿਚ 2026 ਦੀਆਂ ਚੋਣਾਂ ਨੂੰ ਲੈ ਕੇ ਉਤਸ਼ਾਹ ਵਧ ਰਿਹਾ ਹੈ।

RELATED ARTICLES
POPULAR POSTS