19.2 C
Toronto
Tuesday, October 7, 2025
spot_img
HomeਕੈਨੇਡਾFrontਪ੍ਰਤਾਪ ਸਿੰਘ ਬਾਜਵਾ ਨੇ ਵਿਧਾਨ ਸਭਾ ਦੇ ਸਪੀਕਰ ਨੂੰ ਲਿਖੀ ਚਿੱਠੀ

ਪ੍ਰਤਾਪ ਸਿੰਘ ਬਾਜਵਾ ਨੇ ਵਿਧਾਨ ਸਭਾ ਦੇ ਸਪੀਕਰ ਨੂੰ ਲਿਖੀ ਚਿੱਠੀ

 


ਵਿਧਾਨ ਸਭਾ ਦਾ ਇਜਲਾਸ ਵਧਾਉਣ ਦੀ ਕੀਤੀ ਮੰਗ
ਚੰਡੀਗੜ੍ਹ/ਬਿਊਰੋ ਨਿਊਜ਼
ਸੀਨੀਅਰ ਕਾਂਗਰਸੀ ਆਗੂ ਅਤੇ ਪੰਜਾਬ ਵਿਧਾਨ ਸਭਾ ’ਚ ਵਿਰੋਧੀ ਧਿਰ ਦੇ ਨੇਤਾ ਪ੍ਰਤਾਪ ਸਿੰਘ ਬਾਜਵਾ ਨੇ ਵਿਧਾਨ ਸਭਾ ਦੇ ਸਪੀਕਰ ਕੁਲਤਾਰ ਸਿੰਘ ਸੰਧਵਾਂ ਨੂੰ ਇਕ ਚਿੱਠੀ ਲਿਖੀ ਹੈ। ਬਾਜਵਾ ਨੇ ਇਸ ਸਬੰਧੀ ਟਵੀਟ ਕਰਕੇ ਜਾਣਕਾਰੀ ਸਾਂਝੀ ਕੀਤੀ ਹੈ। ਪ੍ਰਤਾਪ ਸਿੰਘ ਬਾਜਵਾ ਵਲੋਂ ਪੰਜਾਬ ’ਚ ਚਿੰਤਾਜਨਕ ਕਾਨੂੰਨ ਵਿਵਸਥਾ ਅਤੇ ਵਿਗੜਦੇ ਹਾਲਾਤਾਂ ਦਾ ਜ਼ਿਕਰ ਕੀਤਾ ਗਿਆ ਹੈ। ਬਾਜਵਾ ਨੇ ਸੂੁਬਾ ਸਰਕਾਰ ਦੀ ਲੈਂਡ ਪੂਲਿੰਗ ਨੀਤੀ ਦੇ ਖਤਰਨਾਕ ਪ੍ਰਭਾਵਾਂ ’ਤੇ ਚਰਚਾ ਕਰਨ ਦੀ ਗੱਲ ਵੀ ਕਹੀ ਹੈ। ਬਾਜਵਾ ਨੇ ਕਿਹਾ ਕਿ ਇਹ ਜਨਤਕ ਚਿੰਤਾ ਦੇ ਜ਼ਰੂਰੀ ਮੁੱਦੇ ਹਨ, ਜੋ ਬਹਿਸ ਦੀ ਮੰਗ ਕਰਦੇ ਹਨ। ਉਨ੍ਹਾਂ ਨੇ ਪੰਜਾਬ ਵਿਧਾਨ ਸਭਾ ਦੇ ਇਜਲਾਸ ਨੂੰ ਵਧਾਉਣ ਦੀ ਮੰਗ ਕੀਤੀ ਹੈ। ਧਿਆਨ ਰਹੇ ਕਿ ਪੰਜਾਬ ਸਰਕਾਰ ਵਲੋਂ 10 ਅਤੇ 11 ਜੁਲਾਈ ਨੂੰ ਦੋ ਦਿਨਾ ਵਿਧਾਨ ਸਭਾ ਦਾ ਵਿਸ਼ੇਸ ਇਜਲਾਸ ਸੱਦਿਆ ਗਿਆ ਹੈ।

RELATED ARTICLES
POPULAR POSTS