Breaking News
Home / ਕੈਨੇਡਾ / Front / ਭਾਰਤ ’ਚ ਭਲਕੇ ਬੁੱਧਵਾਰ ਨੂੰ 25 ਕਰੋੜ ਕਰਮਚਾਰੀ ਕਰਨਗੇ ਹੜਤਾਲ

ਭਾਰਤ ’ਚ ਭਲਕੇ ਬੁੱਧਵਾਰ ਨੂੰ 25 ਕਰੋੜ ਕਰਮਚਾਰੀ ਕਰਨਗੇ ਹੜਤਾਲ

 


ਟਰੇਡ ਯੂਨੀਅਨਾਂ ਦਾ ਐਲਾਨ- ਬੈਂਕ ਅਤੇ ਡਾਕਘਰਾਂ ’ਚ ਵੀ ਕੰਮ ਬੰਦ ਰਹੇਗਾ
ਨਵੀਂ ਦਿੱਲੀ/ਬਿਊਰੋ ਨਿਊਜ਼
ਬੈਂਕ, ਬੀਮਾ, ਡਾਕ, ਹਾਈਵੇ ਅਤੇ ਕਈ ਸੂਬਿਆਂ ਵਿਚ ਸਰਕਾਰੀ ਆਵਾਜਾਈ ਵਰਗੀਆਂ ਅਹਿਮ ਸੇਵਾਵਾਂ ਭਲਕੇ ਯਾਨੀ 9 ਜੁਲਾਈ ਨੂੰ ਪ੍ਰਭਾਵਿਤ ਹੋ ਸਕਦੀਆਂ ਹਨ। ਅਜਿਹਾ ਇਸ ਲਈ ਹੈ ਕਿਉਂਕਿ 25 ਕਰੋੜ ਤੋਂ ਜ਼ਿਆਦਾ ਕਰਮਚਾਰੀ ਦੇਸ਼ ਵਿਆਪੀ ਹੜਤਾਲ ਯਾਨੀ ਭਾਰਤ ਬੰਦ ’ਤੇ ਜਾਣ ਵਾਲੇ ਹਨ।  10 ਕੇਂਦਰੀ ਟਰੇਡ ਯੂਨੀਅਨਾਂ ਅਤੇ ਉਨ੍ਹਾਂ ਦੇ ਸਹਿਯੋਗੀ ਸੰਗਠਨ ਵੀ ਹੜਤਾਲ ’ਤੇ ਜਾ ਰਹੇ ਹਨ। ਇਸ ਬੰਦ ਦਾ ਮਕਸਦ ਕੇਂਦਰ ਸਰਕਾਰ ਦੀਆਂ ਉਨ੍ਹਾਂ ਨੀਤੀਆਂ ਦਾ ਵਿਰੋਧ ਕਰਨਾ ਹੈ, ਜਿਨ੍ਹਾਂ ਨੂੰ ਯੂਨੀਅਨਾਂ ਮਜ਼ਦੂਰ ਵਿਰੋਧੀ, ਕਿਸਾਨ ਵਿਰੋਧੀ ਅਤੇ ਕਾਰਪੋਰੇਟ ਸਮਰਥਕ ਮੰਨਦੀਆਂ ਹਨ। ਟਰੇਡ ਯੂਨੀਅਨਾਂ ਦਾ ਆਰੋਪ ਹੈ ਕਿ ਸਰਕਾਰ ਕਾਰਪੋਰੇਟਾਂ ਨੂੰ ਫਾਇਦਾ ਪਹੁੰਚਾਉਣ ਲਈ ਪਬਲਿਕ ਸੈਕਟਰ ਦੀਆਂ ਕੰਪਨੀਆਂ ਦਾ ਨਿੱਜੀਕਰਨ ਕਰ ਰਹੀ ਹੈ ਅਤੇ ਮਜ਼ਦੂਰਾਂ ਦੇ ਹੱਕ ਖੋਹ ਰਹੀ ਹੈ।

Check Also

ਪਾਕਿਸਤਾਨ ਦੇ ਬਲੋਚਿਸਤਾਨ ਵਿਚ ਬੱਸ ’ਤੇ ਹਮਲਾ – 9 ਵਿਅਕਤੀਆਂ ਦੀ ਮੌਤ

ਨਵੀਂ ਦਿੱਲੀ/ਬਿਊਰੋ ਨਿਊਜ਼ ਪਾਕਿਸਤਾਨ ਦੇ ਬਲੋਚਿਸਤਾਨ ਸੂਬੇ ਵਿਚ ਕਵੇਟਾ ਤੋਂ ਲਾਹੌਰ ਜਾ ਰਹੀ ਇਕ ਯਾਤਰੀ …