ਹੁਣ ਬਿਹਾਰ ਦੀਆਂ ਮਹਿਲਾਵਾਂ ਨੂੰ ਮਿਲੇਗਾ 35 ਪ੍ਰਤੀਸ਼ਤ ਰਾਖਵਾਂਕਰਨ
ਨਵੀਂ ਦਿੱਲੀ/ਬਿਊਰੋ ਨਿਊਜ਼
ਬਿਹਾਰ ਦੀ ਸਰਕਾਰ ਨੇ ਮਹਿਲਾਵਾਂ ਦੇ ਲਈ ਡੋਮੀਸਾਈਲ ਪਾਲਿਸੀ ਲਾਗੂ ਕਰ ਦਿੱਤੀ ਹੈ। ਹੁਣ ਸਰਕਾਰੀ ਨੌਕਰੀਆਂ ਵਿਚ ਮਹਿਲਾਵਾਂ ਨੂੰ ਇਸਦਾ ਲਾਭ ਮਿਲੇਗਾ। ਇਸਦੇ ਚੱਲਦਿਆਂ ਬਿਹਾਰ ਦੀਆਂ ਮਹਿਲਾਵਾਂ ਨੂੰ ਜਨਰਲ ਕੈਟੇਗਰੀ ਵਿਚ ਜੋੜਿਆ ਜਾਵੇਗਾ। ਇਸ ਤੋਂ ਪਹਿਲਾਂ ਬਿਹਾਰ ’ਚ ਦੂਜੇ ਸੂਬਿਆਂ ਦੀਆਂ ਮਹਿਲਾਵਾਂ ਨੂੰ ਵੀ 35 ਪ੍ਰਤੀਸ਼ਤ ਰਾਖਵਾਂਕਰਨ ਮਿਲਦਾ ਸੀ ਅਤੇ ਹੁਣ ਸਿਰਫ ਬਿਹਾਰ ਦੀਆਂ ਮਹਿਲਾਵਾਂ ਨੂੰ ਹੀ ਲਾਭ ਮਿਲੇਗਾ। ਬਿਹਾਰ ਦੇ ਮੁੱਖ ਮੰਤਰੀ ਨਿਤੀਸ਼ ਕੁਮਾਰ ਦੀ ਅਗਵਾਈ ’ਚ ਹੋਈ ਕੈਬਨਿਟ ਮੀਟਿੰਗ ਵਿਚ ਇਹ ਫੈਸਲਾ ਲਿਆ ਗਿਆ ਹੈ। ਧਿਆਨ ਰਹੇ ਕਿ ਹਰਿਆਣਾ, ਮੱਧ ਪ੍ਰਦੇਸ਼, ਉਤਰਾਖੰਡ, ਹਿਮਾਚਲ ਪ੍ਰਦੇਸ਼ ਅਤੇ ਰਾਜਸਥਾਨ ਸਣੇ ਕਈ ਸੂਬਿਆਂ ਵਿਚ ਪਹਿਲਾਂ ਹੀ ਡੋਮੀਸਾਈਲ ਪਾਲਿਸੀ ਲਾਗੂ ਹੈ। ਇਸ ਪਾਲਿਸੀ ਤਹਿਤ ਨੌਕਰੀਆਂ ਵਿਚ ਸਥਾਨਕ ਨੌਜਵਾਨਾਂ ਨੂੰ ਪਹਿਲ ਦਿੱਤੀ ਜਾਂਦੀ ਹੈ।