-1.3 C
Toronto
Sunday, November 9, 2025
spot_img
HomeਕੈਨੇਡਾFrontਹੈਦਰਾਬਾਦ ਨਾਲ ਸਬੰਧਤ ਇਕੋ ਪਰਿਵਾਰ ਦੇ ਚਾਰ ਮੈਂਬਰਾਂ ਦੀ ਅਮਰੀਕਾ ’ਚ ਸੜਕ...

ਹੈਦਰਾਬਾਦ ਨਾਲ ਸਬੰਧਤ ਇਕੋ ਪਰਿਵਾਰ ਦੇ ਚਾਰ ਮੈਂਬਰਾਂ ਦੀ ਅਮਰੀਕਾ ’ਚ ਸੜਕ ਹਾਦਸੇ ’ਚ ਗਈ ਜਾਨ


ਛੁੱਟੀਆਂ ਮਨਾਉਣ ਲਈ ਡੈਲਸ ਗਿਆ ਸੀ ਇਹ ਪਰਿਵਾਰ
ਚੰਡੀਗੜ੍ਹ/ਬਿਊਰੋ ਨਿਊਜ਼
ਅਮਰੀਕਾ ਦੇ ਟੈਕਸਸ ਵਿਚ ਸੜਕ ਹਾਦਸੇ ਵਿਚ ਭਾਰਤ ਦੇ ਹੈਦਰਾਬਾਦ ਨਾਲ ਸਬੰਧਤ ਪਰਿਵਾਰ ਦੇ ਚਾਰ ਜੀਆਂ ਦੀ ਮੌਤ ਹੋ ਗਈ। ਮਿ੍ਰਤਕਾਂ ਦੀ ਸ਼ਨਾਖਤ ਤੇਜਸਵਿਨੀ, ਸ੍ਰੀਵੈਂਕਟ ਤੇ ਉਨ੍ਹਾਂ ਦੇ ਦੋ ਬੱਚਿਆਂ ਵਜੋਂ ਹੋਈ ਹੈ। ਮੀਡੀਆ ਤੋਂ ਮਿਲੀ ਜਾਣਕਾਰੀ ਅਨੁਸਾਰ ਇਕ ਟਰੱਕ ਅਤੇ ਉਨ੍ਹਾਂ ਦੇ ਵਾਹਨ ਦੀ ਆਪਸ ਵਿਚ ਟੱਕਰ ਹੋ ਗਈ, ਜਿਸ ਕਾਰਨ ਉਨ੍ਹਾਂ ਦੀ ਗੱਡੀ ਨੂੰ ਅੱਗ ਲੱਗ ਗਈ। ਇਹ ਪਰਿਵਾਰ ਛੁੱਟੀਆਂ ਮਨਾਉਣ ਲਈ ਡੈਲਸ ਗਿਆ ਸੀ ਅਤੇ ਉਹ ਐਟਲਾਂਟਾ ਵਿਚ ਆਪਣੇ ਰਿਸ਼ਤੇਦਾਰਾਂ ਨੂੰ ਮਿਲਣ ਮਗਰੋਂ ਵਾਪਸ ਪਰਤ ਰਹੇ ਸਨ ਅਤੇ ਇਹ ਹਾਦਸਾ ਵਾਪਰ ਗਿਆ। ਅਥਾਰਿਟੀਜ਼ ਨੇ ਚਾਰੇ ਪੀੜਤਾਂ ਦੇ ਮੌਕੇ ’ਤੇ ਹੀ ਦਮ ਤੋੜਨ ਦੀ ਪੁਸ਼ਟੀ ਕੀਤੀ ਹੈ। ਮਿ੍ਰਤਕ ਦੇਹਾਂ ਅੰਤਿਮ ਰਸਮਾਂ ਲਈ ਹੈਦਰਾਬਾਦ ਲਿਆਉਣ ਵਾਸਤੇ ਪ੍ਰਬੰਧ ਕੀਤੇ ਜਾ ਰਹੇ ਹਨ।

RELATED ARTICLES
POPULAR POSTS