-4.7 C
Toronto
Wednesday, December 3, 2025
spot_img
Homeਦੁਨੀਆਸੰਤ ਬਲਬੀਰ ਸਿੰਘ ਸੀਚੇਵਾਲ ਦਾ ਸਰੀ ਵਿਚ ਸਨਮਾਨ

ਸੰਤ ਬਲਬੀਰ ਸਿੰਘ ਸੀਚੇਵਾਲ ਦਾ ਸਰੀ ਵਿਚ ਸਨਮਾਨ

ਵਿਨੀਪੈਗ/ਬਿਊਰੋ ਨਿਊਜ਼ : ਪੰਜਾਬ ਦੇ ਵਾਤਾਵਰਨ ਪ੍ਰੇਮੀ ਅਤੇ ਰਾਜ ਸਭਾ ਮੈਂਬਰ ਸੰਤ ਬਲਬੀਰ ਸਿੰਘ ਸੀਚੇਵਾਲ ਦਾ ਸਰੀ ਪੁੱਜਣ ‘ਤੇ ਬਿਜ਼ਨਸਮੈਨ ਜਤਿੰਦਰ ਸਿੰਘ ਜੇ ਮਿਨਹਾਸ, ਸਤੀਸ਼ ਕੁਮਾਰ, ਸੁਖੀ ਬਾਠ, ਸੁਖਵਿੰਦਰ ਸਿੰਘ ਬੋਪਾਰਾਏ ਤੇ ਹੋਰਾਂ ਵੱਲੋਂ ਸਵਾਗਤ ਕੀਤਾ ਗਿਆ ਤੇ ਇਕ ਸਮਾਗਮ ਕੀਤਾ ਗਿਆ। ਇਸ ਸਮਾਗਮ ਮੌਕੇ ਸੰਤ ਸੀਚੇਵਾਲ ਨੇ ਵਾਤਾਵਰਨ ਦੀ ਸੰਭਾਲ ਦੇ ਮੁੱਦਿਆਂ ਬਾਰੇ ਚਰਚਾ ਕੀਤੀ। ਉਨ੍ਹਾਂ ਨੇ ਦੱਸਿਆ ਕਿ ਕਿਵੇਂ ਉਨ੍ਹਾਂ ਨੇ ਸਭ ਤੋਂ ਪਹਿਲਾਂ ਸੁਲਤਾਨਪੁਰ ਲੋਧੀ ਦੇ ਇਲਾਕੇ ਵਿਚ ਕੱਚੇ ਰਸਤਿਆਂ ਨੂੰ ਚੱਲਣ ਯੋਗ ਤੇ ਬਿਹਤਰ ਬਣਾਉਣ ਦਾ ਕਾਰਜ ਆਰੰਭਿਆ। ਮੰਚ ਸੰਚਾਲਣ ਕਰਦਿਆਂ ਇੰਦਰਜੀਤ ਸਿੰਘ ਬੈਂਸ ਨੇ ਸੰਤ ਸੀਚੇਵਾਲ ਵੱਲੋਂ ਪੰਜਾਬ ਵਿਚ ਵਾਤਾਵਰਨ ਦੀ ਸੰਭਾਲ ਲਈ ਕੀਤੇ ਜਾ ਰਹੇ ਕੰਮਾਂ ਬਾਰੇ ਦੱਸਿਆ। ਇਸ ਮੌਕੇ ਸਰੀ ਸੈਂਟਰ ਤੋਂ ਐੱਮ ਪੀ ਤੇ ਸਟੇਟ ਮਨਿਸਟਰ ਰਣਦੀਪ ਸਿੰਘ ਸਰਾਏ ਵਿਸ਼ੇਸ਼ ਤੌਰ ‘ਤੇ ਪੁੱਜੇ ਅਤੇ ਉਨ੍ਹਾਂ ਵਾਤਾਵਰਨ ਦੀ ਸੰਭਾਲ ਲਈ ਸੰਤ ਸੀਚੇਵਾਲ ਵੱਲੋਂ ਕੀਤੇ ਕਾਰਜਾਂ ਦੀ ਸ਼ਲਾਘਾ ਕਰਦਿਆਂ ਸਨਮਾਨਿਤ ਕੀਤਾ।

 

RELATED ARTICLES
POPULAR POSTS