Breaking News
Home / ਦੁਨੀਆ / ਟਰੰਪ ਨਾਲ ਵਿਵਾਦ ਵਧਣ ਤੋਂ ਬਾਅਦ ਮਸਕ ਨੇ ਨਵੀਂ ਰਾਜਨੀਤਕ ਪਾਰਟੀ ਬਣਾਈ

ਟਰੰਪ ਨਾਲ ਵਿਵਾਦ ਵਧਣ ਤੋਂ ਬਾਅਦ ਮਸਕ ਨੇ ਨਵੀਂ ਰਾਜਨੀਤਕ ਪਾਰਟੀ ਬਣਾਈ

ਟਰੰਪ ਦਾ ਟੈਕਸ ਬਿੱਲ ਅਮਰੀਕਾ ਨੂੰ ਦੀਵਾਲੀਆ ਕਰ ਦੇਵੇਗਾ: ਮਸਕ
ਵਾਸ਼ਿੰਗਟਨ : ਅਮਰੀਕੀ ਰਾਸ਼ਟਰਪਤੀ ਡੋਨਲਡ ਟਰੰਪ ਅਤੇ ਟੈਸਲਾ ਦੇ ਸੀਈਓ ਐਲਨ ਮਸਕ ਦਰਮਿਆਨ ਵਿਵਾਦ ਵਧਦਾ ਜਾ ਰਿਹਾ ਹੈ। ਇਸ ਦਰਮਿਆਨ ਮਸਕ ਨੇ ਨਵੀਂ ਰਾਜਨੀਤਕ ਪਾਰਟੀ (ਅਮਰੀਕਾ ਪਾਰਟੀ) ਦੇ ਗਠਨ ਦਾ ਐਲਾਨ ਕਰਦੇ ਹੋਏ ਕਿਹਾ ਕਿ ਟਰੰਪ ਦਾ ਵੱਡਾ ਟੈਕਸ ਬਿੱਲ ਅਮਰੀਕਾ ਨੂੰ ਦੀਵਾਲੀਆ ਕਰ ਦੇਵੇਗਾ। ਉਸ ਨੇ ਇਕ ਦਿਨ ਪਹਿਲਾਂ ਆਪਣੇ ਪਲੇਟਫਾਰਮ ‘ਤੇ ਫਾਲੋਅਰਜ਼ ਨੂੰ ਪੁੱਛਿਆ ਸੀ ਕਿ ਕੀ ਇੱਕ ਨਵੀਂ ਅਮਰੀਕੀ ਰਾਜਨੀਤਕ ਪਾਰਟੀ ਬਣਾਈ ਜਾਣੀ ਚਾਹੀਦੀ ਹੈ। ਇਸ ਤੋਂ ਬਾਅਦ ਮਸਕ ਨੇ ਪੋਸਟ ਵਿੱਚ ਐਲਾਨ ਕੀਤਾ ਕਿ ਅਮਰੀਕਾ ਪਾਰਟੀ ਤੁਹਾਨੂੰ ਤੁਹਾਡੀ ਆਜ਼ਾਦੀ ਵਾਪਸ ਦੇਣ ਲਈ ਬਣਾਈ ਗਈ ਹੈ। ਮਸਕ ਵੱਲੋਂ ਇਹ ਐਲਾਨ ਟਰੰਪ ਵੱਲੋਂ ਬੀਤੇ ਦਿਨੀਂ ਟੈਕਸ ਕਟੌਤੀ ਅਤੇ ਖਰਚ ਬਿੱਲ ‘ਤੇ ਦਸਤਖਤ ਕਰਨ ਤੋਂ ਬਾਅਦ ਕੀਤਾ ਗਿਆ ਹੈ।
ਦੱਸਣਾ ਬਣਦਾ ਹੈ ਕਿ ਮਸਕ ਟੈਸਲਾ ਕਾਰ ਕੰਪਨੀ ਅਤੇ ਆਪਣੀ ਸਪੇਸਐਕਸ ਸੈਟੇਲਾਈਟ ਫਰਮ ਦੀ ਬਦੌਲਤ ਸਭ ਤੋਂ ਅਮੀਰਾਂ ਦੀ ਸੂਚੀ ਵਿਚ ਸ਼ੁਮਾਰ ਹੈ ਤੇ ਉਸ ਨੇ ਟਰੰਪ ਦੀ ਚੋਣ ‘ਤੇ ਵੱਡੀ ਰਕਮ ਖਰਚ ਕੀਤੀ ਸੀ ਪਰ ਟਰੰਪ ਵੱਲੋਂ ਪਿਛਲੇ ਕੁਝ ਸਮੇਂ ਤੋਂ ਮਸਕ ਖਿਲਾਫ ਬਿਆਨਬਾਜ਼ੀ ਕੀਤੀ ਜਾ ਰਹੀ ਹੈ। ਡੋਨਲਡ ਟਰੰਪ ਨੇ ਦੋ ਦਿਨ ਪਹਿਲਾਂ ਟੈਸਲਾ ਦੇ ਸੀਈਓ ਐਲਨ ਮਸਕ ਨੂੰ ਚਿਤਾਵਨੀ ਦਿੰਦਿਆਂ ਕਿਹਾ ਸੀ ਕਿ ਜੇ ਉਨ੍ਹਾਂ ਦੀ ਕੰਪਨੀ ਦੀ ਸਬਸਿਡੀ ਬੰਦ ਕੀਤੀ ਤਾਂ ਉਨ੍ਹਾਂ ਨੂੰ ਆਪਣਾ ਕਾਰੋਬਾਰ ਛੱਡ ਕੇ ਦੱਖਣੀ ਅਫਰੀਕਾ ਪਰਤਣਾ ਪਵੇਗਾ। ਟਰੰਪ ਨੇ ਕਿਹਾ ਸੀ ਕਿ ਸਬਸਿਡੀ ਬੰਦ ਹੋਣ ਨਾਲ ਟੈਸਲਾ ਨਾ ਤਾਂ ਇਲੈਕਟ੍ਰਿਕ ਕਾਰਾਂ ਦਾ ਉਤਪਾਦਨ ਕਰ ਸਕੇਗੀ ਤੇ ਨਾ ਹੀ ਸਪੇਸਐਕਸ ਦੇ ਰਾਕੇਟ, ਸੈਟੇਲਾਈਟ ਲਾਂਚ ਕੀਤੇ ਜਾਣਗੇ। ਉਨ੍ਹਾਂ ਕਿਹਾ ਕਿ ਮਸਕ ਨੂੰ ਸਰਕਾਰੀ ਸਬਸਿਡੀ ਵਜੋਂ ਕਾਫੀ ਪੈਸਾ ਮਿਲਿਆ ਹੈ ਤੇ ਇਸ ਦੀ ਜਾਂਚ ਕੀਤੀ ਜਾਣੀ ਚਾਹੀਦੀ ਹੈ। ਟਰੰਪ ਨੇ ਕਿਹਾ ਕਿ ਉਹ ਸ਼ੁਰੂ ਤੋਂ ਹੀ ਇਲੈਕਟ੍ਰਿਕ ਵਾਹਨਾਂ ਲਈ ਲਾਈਆਂ ਜਾਂਦੀਆਂ ਸ਼ਰਤਾਂ ਖਹਿਨ, ਭਾਵੇਂ ਇਲੈਕਟ੍ਰਿਕ ਗੱਡੀਆਂ ਚੰਗੀਆਂ ਹਨ ਪਰ ਇਨ੍ਹਾਂ ਗੱਡੀਆਂ ਨੂੰ ਖਰੀਦਣ ਲਈ ਹਰ ਇਕ ਨੂੰ ਮਜਬੂਰ ਨਹੀਂ ਕੀਤਾ ਜਾ ਸਕਦਾ।
ਮਸਕ ਵੱਲੋਂ ਨਵੀਂ ਪਾਰਟੀ ਦਾ ਐਲਾਨ ‘ਮੂਰਖ਼ਤਾਪੂਰਨ’ ਕਦਮ: ਟਰੰਪ
ਨਿਊਯਾਰਕ : ਅਮਰੀਕੀ ਰਾਸ਼ਟਰਪਤੀ ਡੋਨਲਡ ਟਰੰਪ ਨੇ ਨਵੀਂ ਸਿਆਸੀ ਪਾਰਟੀ ਬਣਾਉਣ ਲਈ ਐਲਨ ਮਸਕ ਦੀ ਆਲੋਚਨਾ ਕਰਦਿਆਂ ਉਸ ਦੇ ਇਸ ਕਦਮ ਨੂੰ ‘ਮੂਰਖ਼ਤਾਪੂਰਨ’ ਕਰਾਰ ਦਿੱਤਾ ਅਤੇ ਕਿਹਾ ਕਿ ਮਸਕ ਪੂਰੀ ਤਰ੍ਹਾਂ ਕਾਬੂ ਤੋਂ ਬਾਹਰ ਹੋ ਗਏ ਹਨ।
ਕਦੇ ਟਰੰਪ ਦੇ ਸਹਿਯੋਗੀ ਮੰਨੇ ਜਾਣ ਵਾਲੇ ਅਮਰੀਕੀ ਅਰਬਪਤੀ ਮਸਕ ਨੇ ਸ਼ਨਿਚਰਵਾਰ ਨੂੰ ‘ਐਕਸ’ ‘ਤੇ ਪੋਸਟ ‘ਚ ਕਿਹਾ ਸੀ ਕਿ ਉਨ੍ਹਾਂ ਮੁਲਕ ‘ਚ ਰਿਪਬਲਿਕਨ ਅਤੇ ਡੈਮੋਕਰੈਟਿਕ ਪਾਰਟੀਆਂ ਨੂੰ ਚੁਣੌਤੀ ਦੇਣ ਲਈ ‘ਅਮਰੀਕਨ ਪਾਰਟੀ’ ਦਾ ਗਠਨ ਕੀਤਾ ਹੈ। ਪਿਛਲੇ ਦਿਨੀਂ ਏਅਰ ਫੋਰਸ ਵਨ ‘ਚ ਸਵਾਰ ਹੋਣ ਤੋਂ ਪਹਿਲਾਂ ਟਰੰਪ ਨੇ ਮੀਡੀਆ ਨੂੰ ਕਿਹਾ, ”ਮੈਨੂੰ ਲੱਗਦਾ ਹੈ ਕਿ ਤੀਜੀ ਪਾਰਟੀ ਸ਼ੁਰੂ ਕਰਨਾ ਮੂਰਖ਼ਤਾ ਹੈ।

 

Check Also

ਪਾਕਿਸਤਾਨ ਦੇ ਬਲੋਚਿਸਤਾਨ ਵਿਚ ਬੱਸ ’ਤੇ ਹਮਲਾ – 9 ਵਿਅਕਤੀਆਂ ਦੀ ਮੌਤ

ਨਵੀਂ ਦਿੱਲੀ/ਬਿਊਰੋ ਨਿਊਜ਼ ਪਾਕਿਸਤਾਨ ਦੇ ਬਲੋਚਿਸਤਾਨ ਸੂਬੇ ਵਿਚ ਕਵੇਟਾ ਤੋਂ ਲਾਹੌਰ ਜਾ ਰਹੀ ਇਕ ਯਾਤਰੀ …