ਕਿਹਾ, ਕਿਸਾਨਾਂ ਦੀ ਮਾੜੀ ਹਾਲਤ ਦਾ ਮਜ਼ਾਕ ਨਾ ਉਡਾਇਆ ਜਾਵੇ
ਚੰਡੀਗੜ੍ਹ/ਬਿਊਰੋ ਨਿਊਜ਼
ਪੰਜਾਬ ਕਾਂਗਰਸ ਦੇ ਪ੍ਰਧਾਨ ਕੈਪਟਨ ਅਮਰਿੰਦਰ ਸਿੰਘ ਨੇ ਫਿਰ ਪ੍ਰਧਾਨ ਮੰਤਰੀ ਨਰਿੰਦਰ ਮੋਦੀ ‘ਤੇ ਨਿਸ਼ਾਨਾ ਸਾਧਿਆ ਹੈ। ਉਨ੍ਹਾਂ ਨੇ ਕਿਹਾ ਹੈ ਕਿ ਭਾਰਤ ਦੇ ਕਰਜ਼ੇ ਹੇਠ ਦੱਬੇ ਕਿਸਾਨਾਂ ਦੀ ਮਾੜੀ ਹਾਲਤ ਦਾ ਮਜ਼ਾਕ ਨਾ ਉਡਾਇਆ ਜਾਵੇ। ਉਨ੍ਹਾਂ ਨੇ ਉੱਤਰ ਪ੍ਰਦੇਸ਼ ਵਿਚ ਚੋਣਾਂ ਦੌਰਾਨ ਮੋਦੀ ਵੱਲੋਂ ਕਿਸਾਨਾਂ ਦਾ ਕਰਜ਼ਾ ਮੁਆਫ ਕਰਨ ਸਬੰਧੀ ਵਾਅਦੇ ਨੂੰ ਰੱਦ ਕੀਤਾ। ਕੈਪਟਨ ਨੇ ਇਸ ਨੂੰ ਚੋਣਾਂ ਦੀ ਡਰਾਮੇਬਾਜ਼ੀ ਕਰਾਰ ਦਿੱਤਾ ਹੈ।
ਕੈਪਟਨ ਅਮਰਿੰਦਰ ਨੇ ਕਿਹਾ ਕਿ ਜੇਕਰ ਮੋਦੀ ਦੀ ਅਗਵਾਈ ਵਾਲੀ ਕੇਂਦਰ ਸਰਕਾਰ ਕਰਜ਼ੇ ਦੇ ਬੋਝ ਹੇਠਾਂ ਦੱਬੇ ਕਿਸਾਨਾਂ ਨੂੰ ਲੈ ਕੇ ਚਿੰਤਤ ਹੁੰਦੀ ਤਾਂ ਉਸ ਨੇ ਹੁਣ ਤੱਕ ਪੰਜਾਬ ਸਮੇਤ ਦੇਸ਼ ਭਰ ਦੇ ਕਿਸਾਨਾਂ ਦੇ ਕਰਜ਼ੇ ਮੁਆਫ ਕਰ ਦਿੱਤੇ ਹੁੰਦੇ।
Check Also
ਸ਼ੋ੍ਰਮਣੀ ਅਕਾਲੀ ਦਲ ਦਾ ਪ੍ਰਧਾਨ ਬਣਨ ਤੋਂ ਬਾਅਦ ਬੋਲੇ ਸੁਖਬੀਰ ਬਾਦਲ
ਕਿਹਾ : ਅਕਾਲੀ ਦਲ ਕਿਸੇ ਪਰਿਵਾਰ ਦੀ ਪਾਰਟੀ ਨਹੀਂ ਸਗੋਂ ਇਹ ਪੰਜਾਬ ਦੀ ਅਸਲ ਪਾਰਟੀ …