4.8 C
Toronto
Saturday, April 11, 2026
spot_img
Homeਹਫ਼ਤਾਵਾਰੀ ਫੇਰੀਪੀਲ ਪੁਲਿਸ ਵਲੋਂ ਲੁੱਟ-ਖੋਹ ਕਰਨ ਵਾਲੇ ਗਰੋਹ ਦੇ ਪੰਜ ਮੈਂਬਰ ਕਾਬੂ

ਪੀਲ ਪੁਲਿਸ ਵਲੋਂ ਲੁੱਟ-ਖੋਹ ਕਰਨ ਵਾਲੇ ਗਰੋਹ ਦੇ ਪੰਜ ਮੈਂਬਰ ਕਾਬੂ

ਟੋਰਾਂਟੋ/ਬਿਊਰੋ ਨਿਊਜ਼ : ਪੀਲ ਪੁਲਿਸ ਦੀ ਵਿਸ਼ੇਸ਼ ਟੀਮ ਨੇ ਸੋਸ਼ਲ ਮੀਡੀਆ ‘ਤੇ ਸਾਂਝ ਬਣਾਉਣ ਤੋਂ ਬਾਅਦ ਸੁੰਨਸਾਨ ਥਾਂ ‘ਤੇ ਸੱਦ ਕੇ ਹਥਿਆਰਾਂ ਦੀ ਨੋਕ ‘ਤੇ ਲੁੱਟ-ਖੋਹ ਕਰਨ ਤੇ ਫਿਰੌਤੀ ਮੰਗਣ ਵਾਲੇ ਗਰੋਹ ਦੇ ਪੰਜ ਮੈਂਬਰਾਂ ਨੂੰ ਗ੍ਰਿਫ਼ਤਾਰ ਕੀਤਾ ਹੈ, ਜਿਨ੍ਹਾਂ ਵਿਚ ਦੋ ਨਾਬਾਲਗ ਵੀ ਸ਼ਾਮਲ ਹਨ। ਪੀਲ ਪੁਲਿਸ ਗਰੋਹ ਦੇ ਸਰਗਣੇ ਦੀ ਭਾਲ ਕਰ ਰਹੀ ਹੈ। ਪੁਲਿਸ ਦੇ ਬੁਲਾਰੇ ਨੇ ਦੱਸਿਆ ਕਿ ਇਹ ਲੋਕ ਆਪਣੇ ਭਾਈਚਾਰੇ ਦੇ ਲੋਕਾਂ ਨਾਲ ਪਹਿਲਾਂ ਸੋਸ਼ਲ ਮੀਡੀਆ ‘ਤੇ ਸਾਂਝ ਪਾਉਂਦੇ ਸਨ ਤੇ ਮਗਰੋਂ ਉਨ੍ਹਾਂ ਨੂੰ ਸਬਜ਼ਬਾਗ ਵਿਖਾ ਕੇ ਕਿਸੇ ਇਕਾਂਤ ਥਾਂ ‘ਤੇ ਸੱਦ ਕੇ ਹਥਿਆਰਾਂ ਦੀ ਨੋਕ ‘ਤੇ ਲੁੱਟ-ਖੋਹ ਕਰਦੇ ਸਨ। ਅਪਰੈਲ ਤੇ ਮਈ ਮਹੀਨੇ ਦੌਰਾਨ ਇਸ ਗਰੋਹ ਵੱਲੋਂ ਅਜਿਹੀਆਂ ਕਈ ਘਟਨਾਵਾਂ ਨੂੰ ਅੰਜਾਮ ਦਿੱਤਾ ਗਿਆ। ਪੁਲਿਸ ਨੇ ਇਨ੍ਹਾਂ ਨੂੰ ਫੜਨ ਲਈ ਵਿਸ਼ੇਸ਼ ਟੀਮ ਬਣਾਈ ਸੀ। ਗਰੋਹ ਦੇ ਸਰਗਨੇ ਦੀ ਭਾਲ ਅਜੇ ਜਾਰੀ ਹੈ। ਪੁਲਿਸ ਨੇ ਗਰੋਹ ਦਾ ਸ਼ਿਕਾਰ ਬਣੇ ਲੋਕਾਂ ਨੂੰ ਵੀ ਅੱਗੇ ਆਉਣ ਦੀ ਅਪੀਲ ਕੀਤੀ ਹੈ।

RELATED ARTICLES
POPULAR POSTS