-5.7 C
Toronto
Tuesday, February 3, 2026
spot_img
HomeਕੈਨੇਡਾFrontਪੰਜਾਬ ਵਿਧਾਨ ਸਭਾ ਦਾ ਵਿਸ਼ੇਸ਼ ਇਜਲਾਸ ਦੋ ਦਿਨਾਂ ਲਈ ਹੋਰ ਵਧਾਇਆ

ਪੰਜਾਬ ਵਿਧਾਨ ਸਭਾ ਦਾ ਵਿਸ਼ੇਸ਼ ਇਜਲਾਸ ਦੋ ਦਿਨਾਂ ਲਈ ਹੋਰ ਵਧਾਇਆ


ਹੁਣ 14 ਅਤੇ 15 ਜੁਲਾਈ ਨੂੰ ਵੀ ਇਜਲਾਸ ਚਲੇਗਾ
ਚੰਡੀਗੜ੍ਹ/ਬਿਊਰੋ ਨਿਊਜ਼
ਪੰਜਾਬ ਵਿਧਾਨ ਸਭਾ ਦਾ ਵਿਸ਼ੇਸ਼ ਇਜਲਾਸ ਹੋਰ ਦੋ ਦਿਨਾਂ ਲਈ ਵਧਾ ਦਿੱਤਾ ਗਿਆ ਹੈ। ਇਹ ਦੋ ਦਿਨਾ ਵਿਸ਼ੇਸ਼ ਇਜਲਾਸ ਪਹਿਲਾਂ ਅੱਜ 11 ਜੁਲਾਈ ਨੂੰ ਖਤਮ ਹੋਣਾ ਸੀ। ਇਜਲਾਸ ਦੇ ਅੱਜ ਦੂਜੇ ਦਿਨ ਵਿਧਾਨ ਸਭਾ ਦੇ ਸਪੀਕਰ ਕੁਲਤਾਰ ਸਿੰਘ ਸੰਧਵਾਂ ਨੇ ਬਿਜ਼ਨਸ ਐਡਵਾਈਜ਼ਰੀ ਕਮੇਟੀ ਦੀ ਰਿਪੋਰਟ ਪੇਸ਼ ਕਰਦਿਆਂ ਵਿਧਾਨ ਸਭਾ ਇਜਲਾਸ ਨੂੰ ਦੋ ਦਿਨਾਂ ਲਈ ਵਧਾ ਦਿੱਤਾ ਹੈ।  ਹੁਣ ਪੰਜਾਬ ਵਿਧਾਨ ਸਭਾ ਦਾ ਵਿਸ਼ੇਸ਼ ਇਜਲਾਸ 14 ਤੇ 15 ਜੁਲਾਈ ਨੂੰ ਵੀ ਚੱਲੇਗਾ। ਇਸੇ ਦੌਰਾਨ ਵਿਰੋਧੀ ਧਿਰ ਦੇ ਆਗੂ ਪ੍ਰਤਾਪ ਸਿੰਘ ਬਾਜਵਾ ਨੇ ਵਿਸ਼ੇਸ਼ ਸੈਸ਼ਨ ਦੌਰਾਨ ਸਿਫਰ ਕਾਲ ਨਾ ਸੱਦੇ ਜਾਣ ਦਾ ਵਿਰੋਧ ਕੀਤਾ। ਕਾਂਗਰਸੀ ਵਿਧਾਇਕਾਂ ਨੇ ਸਦਨ ਦੇ ਐਨ ਵਿਚਾਲੇ ਪਹੁੰਚ ਕੇ ਸੂਬਾ ਸਰਕਾਰ ਵਿਰੁੱਧ ਨਾਅਰੇਬਾਜ਼ੀ ਕੀਤੀ। ਬਾਜਵਾ ਨੇ ਕਿਹਾ ਕਿ ਪੰਜਾਬ ਵਿੱਚ ਅਮਨ ਤੇ ਕਾਨੂੰਨ ਨੂੰ ਲੈ ਕੇ ਵਧੇਰੇ ਮਾਮਲੇ ਚੱਲ ਰਹੇ ਹਨ, ਜਿਸ ’ਤੇ ਸਿਫਰ ਕਾਲ ਵਿੱਚ ਗੱਲ ਰੱਖਣ ਦਾ ਮੌਕਾ ਦਿੱਤਾ ਜਾਣਾ ਚਾਹੀਦਾ ਹੈ।

RELATED ARTICLES
POPULAR POSTS