ਪ੍ਰਤਾਪ ਸਿੰਘ ਬਾਜਵਾ ਨੇ ਮੰਤਰੀਆਂ ਖਿਲਾਫ ਕੀਤੀ ਸੀ ਸ਼ਿਕਾਇਤ
ਚੰਡੀਗੜ੍ਹ/ਬਿਊਰੋ ਨਿਊਜ਼
ਸਾਈਬਰ ਸੈੱਲ ਨੇ ਪੰਜਾਬ ਦੇ ਦੋ ਕੈਬਨਿਟ ਮੰਤਰੀਆਂ ਅਮਨ ਅਰੋੜਾ ਅਤੇ ਹਰਪਾਲ ਸਿੰਘ ਚੀਮਾ ਵਿਰੁੱਧ ਵੀਡੀਓ ਨਾਲ ਛੇੜਛਾੜ ਕਰਨ ਅਤੇ ਇਸਨੂੰ ਚਲਾਉਣ ਦੇ ਆਰੋਪ ਵਿੱਚ ਮਾਮਲਾ ਦਰਜ ਕਰਵਾਇਆ ਹੈ। ਪੰਜਾਬ ਵਿਧਾਨ ਸਭਾ ’ਚ ਵਿਰੋਧੀ ਧਿਰ ਦੇ ਨੇਤਾ ਪ੍ਰਤਾਪ ਸਿੰਘ ਬਾਜਵਾ ਨੇ ਚੰਡੀਗੜ੍ਹ ਦੇ ਸੈਕਟਰ-3 ਪੁਲਿਸ ਸਟੇਸ਼ਨ ਵਿੱਚ ਸ਼ਿਕਾਇਤ ਦਰਜ ਕਰਵਾਈ ਸੀ। ਦੱਸਣਯੋਗ ਹੈ ਕਿ ਪ੍ਰਤਾਪ ਸਿੰਘ ਬਾਜਵਾ ਨੇ ਆਮ ਆਦਮੀ ਪਾਰਟੀ ਦੇ ਸੁਪਰੀਮੋ ਅਰਵਿੰਦ ਕੇਜਰੀਵਾਲ, ਮੁੱਖ ਮੰਤਰੀ ਭਗਵੰਤ ਮਾਨ, ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਅਤੇ ਕੈਬਨਿਟ ਮੰਤਰੀ ਅਤੇ ‘ਆਪ’ ਦੇ ਸੂਬਾ ਪ੍ਰਧਾਨ ਅਮਨ ਅਰੋੜਾ ਵਿਰੁੱਧ ਪੁਲਿਸ ਕੋਲ ਸ਼ਿਕਾਇਤ ਦਰਜ ਕਰਵਾਈ ਸੀ। ਪ੍ਰਤਾਪ ਸਿੰਘ ਬਾਜਵਾ ਨੇ ‘ਆਪ’ ਆਗੂਆਂ ਖਿਲਾਫ ਸ਼ਿਕਾਇਤ ਦਿੰਦਿਆਂ ਕਿਹਾ ਸੀ ਕਿ ਇਨ੍ਹਾਂ ਆਗੂਆਂ ਨੇ ਜਾਣਬੁੱਝ ਕੇ ਉਨ੍ਹਾਂ ਦੀ ਅਧਿਕਾਰਤ ਵੀਡੀਓ ਨਾਲ ਛੇੜਛਾੜ ਕੀਤੀ ਹੈ। ਬਾਜਵਾ ਨੇ ਕਿਹਾ ਸੀ ਕਿ ਉਨ੍ਹਾਂ ਨੇ ਵਿਧਾਇਕ ਗਨੀਵ ਕੌਰ ਮਜੀਠੀਆ ਦੀ ਸਰਕਾਰੀ ਰਿਹਾਇਸ਼ ’ਤੇ ਵਿਜੀਲੈਂਸ ਵਲੋਂ ਮਾਰੇ ਗਏ ਛਾਪੇ ਸਬੰਧੀ ਬਿਆਨ ਦਿੱਤਾ ਸੀ, ਪਰ ‘ਆਪ’ ਆਗੂਆਂ ਨੇ ਗਨੀਵ ਕੌਰ ਦਾ ਨਾਂ ਐਡਿਟ ਕਰ ਦਿੱਤਾ ਅਤੇ ਇਸ ਨੂੰ ਇਸ ਤਰ੍ਹਾਂ ਪੇਸ਼ ਕੀਤਾ ਕਿ ਜਿਵੇਂ ਉਨ੍ਹਾਂ ਨੇ ਮਜੀਠੀਆ ਵਿਰੁੱਧ ਕੀਤੀ ਗਈ ਕਾਰਵਾਈ ਦਾ ਵਿਰੋਧ ਕੀਤਾ ਹੋਵੇ।
Check Also
ਪਾਕਿਸਤਾਨ ਦੇ ਬਲੋਚਿਸਤਾਨ ਵਿਚ ਬੱਸ ’ਤੇ ਹਮਲਾ – 9 ਵਿਅਕਤੀਆਂ ਦੀ ਮੌਤ
ਨਵੀਂ ਦਿੱਲੀ/ਬਿਊਰੋ ਨਿਊਜ਼ ਪਾਕਿਸਤਾਨ ਦੇ ਬਲੋਚਿਸਤਾਨ ਸੂਬੇ ਵਿਚ ਕਵੇਟਾ ਤੋਂ ਲਾਹੌਰ ਜਾ ਰਹੀ ਇਕ ਯਾਤਰੀ …