1.7 C
Toronto
Saturday, November 15, 2025
spot_img
HomeਕੈਨੇਡਾFrontਮੁੱਖ ਮੰਤਰੀ ਭਗਵੰਤ ਮਾਨ ਨੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀਆਂ ਵਿਦੇਸ਼ ਯਾਤਰਾਵਾਂ...

ਮੁੱਖ ਮੰਤਰੀ ਭਗਵੰਤ ਮਾਨ ਨੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀਆਂ ਵਿਦੇਸ਼ ਯਾਤਰਾਵਾਂ ’ਤੇ ਚੁੱਕੇ ਸਵਾਲ


ਵਿਦੇਸ਼ ਮੰਤਰਾਲੇ ਨੇ ਭਗਵੰਤ ਮਾਨ ਦੇ ਬਿਆਨ ਨੂੰ ਦੱਸਿਆ ਅਫਸੋਸਨਾਕ
ਚੰਡੀਗੜ੍ਹ/ਬਿਊਰੋ ਨਿਊਜ਼
ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀਆਂ ਵਿਦੇਸ਼ ਯਾਤਰਾਵਾਂ ਨੂੰ ਨਿਸ਼ਾਨੇ ’ਤੇ ਲੈਂਦਿਆਂ ਕਿਹਾ ਹੈ ਕਿ ਉਹ ਵਿਦੇਸ਼ਾਂ ਦਾ ਦੌਰਾ ਕਰਨ ਲਈ ਸਮਾਂ ਕੱਢ ਲੈਂਦੇ ਹਨ ਪਰ 140 ਕਰੋੜ ਭਾਰਤੀਆਂ ਦੀਆਂ ਚਿੰਤਾਵਾਂ ਨੂੰ ਹੱਲ ਕਰਨ ਵਿੱਚ ਅਸਫਲ ਹਨ। ਮਾਨ ਨੇ ਮੋਦੀ ਦੀ ਆਲੋਚਨਾ ਕਰਦਿਆਂ ਕਿਹਾ ਸੀ ਕਿ ਉਹ 10 ਹਜ਼ਾਰ ਦੀ ਆਬਾਦੀ ਵਾਲੇ ਦੇਸ਼ ਤੋਂ ਮਿਲੇ ਵਿਦੇਸ਼ੀ ਸਨਮਾਨ ਦਾ ਜਸ਼ਨ ਮਨਾਉਂਦੇ ਹਨ ਜਦੋਂ ਕਿ ਦੇਸ਼ ਦੇ ਜ਼ਰੂਰੀ ਮੁੱਦਿਆਂ ਨੂੰ ਨਜ਼ਰਅੰਦਾਜ਼ ਕਰਦੇ ਹਨ। ਮਾਨ ਨੇ ਕਿਹਾ ਸੀ ਕਿ ਜਿਨ੍ਹਾਂ ਦੇਸ਼ਾਂ ਵਿੱਚ ਪ੍ਰਧਾਨ ਮੰਤਰੀ ਜਾ ਰਹੇ ਹਨ, ਉਨ੍ਹਾਂ ਦੀ ਆਬਾਦੀ 10 ਹਜ਼ਾਰ ਹੈ ਅਤੇ ਉਨ੍ਹਾਂ ਨੂੰ ਉੱਥੇ ਸਭ ਤੋਂ ਵੱਡਾ ਪੁਰਸਕਾਰ ਮਿਲਿਆ। ਮਾਨ ਨੇ ਕਿਹਾ ਕਿ ਇੱਥੇ 10 ਹਜ਼ਾਰ ਵਿਅਕਤੀ ਜੇ.ਸੀ.ਬੀ. ਮਸ਼ੀਨ ਦੇਖਣ ਲਈ ਇਕੱਠੇ ਹੋ ਜਾਂਦੇ ਹਨ। ਇਸਦੇ ਚੱਲਦਿਆਂ ਵਿਦੇਸ਼ ਮੰਤਰਾਲੇ ਨੇ ਸੀਐਮ ਭਗਵੰਤ ਮਾਨ ਦੇ ਬਿਆਨ ਨੂੰ ਗੈਰਜ਼ਿੰਮੇਵਾਰਾਨਾ ਕਰਾਰ ਦਿੱਤਾ ਹੈ ਅਤੇ ਕਿਹਾ ਕਿ ਅਜਿਹੇ ਬਿਆਨ ਕਿਸੇ ਸੂਬੇ ਦੇ ਮੁਖੀ ਨੂੰ ਸ਼ੋਭਾ ਨਹੀਂ ਦਿੰਦੇ।

RELATED ARTICLES
POPULAR POSTS