ਪ੍ਰਧਾਨ ਮੰਤਰੀ ਅਤੇ ਗ੍ਰਹਿ ਮੰਤਰੀ ਵਲੋਂ ਵੀ ਚਿੰਤਾ ਦਾ ਪ੍ਰਗਟਾਵਾ
ਅੰਮਿ੍ਰਤਸਰ/ਬਿਊਰੋ ਨਿਊਜ਼
ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਖੁਲਾਸਾ ਕੀਤਾ ਹੈ ਕਿ ਅੱਜ ਬੁੱਧਵਾਰ ਨੂੰ ਇੱਕ ਹੋਰ ਈਮੇਲ ਰਾਹੀਂ ਸ੍ਰੀ ਹਰਿਮੰਦਰ ਸਾਹਿਬ ਵਿੱਚ ਬੰਬ ਰੱਖੇ ਹੋਣ ਦੀ ਧਮਕੀ ਆਈ ਹੈ ਅਤੇ ਹੁਣ ਤੱਕ ਅਜਿਹੀਆਂ ਪੰਜ ਈਮੇਲ ਆ ਚੁੱਕੀਆਂ ਹਨ। ਉਨ੍ਹਾਂ ਸਰਕਾਰ ਨੂੰ ਅਪੀਲ ਕੀਤੀ ਹੈ ਕਿ ਇਸ ਮਾਮਲੇ ਦੀ ਡੁੰਘਾਈ ਨਾਲ ਜਾਂਚ ਕਰਵਾਈ ਜਾਵੇ। ਉਨ੍ਹਾਂ ਨਿਰਾਸ਼ਾ ਪਰਗਟ ਕਰਦਿਆਂ ਕਿਹਾ ਕਿ ਹੁਣ ਤੱਕ ਇਸ ਮਾਮਲੇ ਵਿੱਚ ਡੂੰਘਾਈ ਨਾਲ ਜਾਂਚ ਨਹੀਂ ਕੀਤੀ ਗਈ ਅਤੇ ਇਹ ਪਤਾ ਨਹੀਂ ਲੱਗ ਸਕਿਆ ਕਿ ਇਹ ਈਮੇਲ ਕਿੱਥੋਂ ਅਤੇ ਕਿਸ ਵੱਲੋਂ ਭੇਜੀ ਜਾ ਰਹੀ ਹੈ। ਉਨ੍ਹਾਂ ਆਖਿਆ ਕਿ ਹੁਣ ਆਈਆਂ ਈਮੇਲ ਵਿੱਚ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਅਤੇ ਅੰਮਿ੍ਰਤਸਰ ਤੋਂ ਸੰਸਦ ਮੈਂਬਰ ਗੁਰਜੀਤ ਸਿੰਘ ਔਜਲਾ ਨੂੰ ਵੀ ਨਾਲ ਐਡ ਕੀਤਾ ਗਿਆ ਹੈ, ਪਰ ਇਸਦੇ ਬਾਵਜੂਦ ਸਰਕਾਰ ਨੇ ਚੁੱਪ ਧਾਰੀ ਹੋਈ ਹੈ। ਇਸੇ ਦੌਰਾਨ ਸ੍ਰੀ ਹਰਿਮੰਦਰ ਸਾਹਿਬ ਵਿੱਚ ਬੰਬ ਹੋਣ ਬਾਰੇ ਧਮਕੀ ਈਮੇਲ ਭੇਜੇ ਜਾਣ ਦੇ ਮਾਮਲੇ ’ਤੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਅਤੇ ਗ੍ਰਹਿ ਮੰਤਰੀ ਅਮਿਤ ਸ਼ਾਹ ਨੇ ਚਿੰਤਾ ਦਾ ਪ੍ਰਗਟਾਵਾ ਕੀਤਾ ਹੈ। ਰਾਜ ਸਭਾ ਮੈਂਬਰ ਅਤੇ ਪੰਜਾਬ ਭਾਜਪਾ ਦੇ ਸਾਬਕਾ ਪ੍ਰਧਾਨ ਸ਼ਵੇਤ ਮਲਿਕ ਨੇ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨਾਲ ਮੁਲਾਕਾਤ ਕਰਕੇ ਪ੍ਰਧਾਨ ਮੰਤਰੀ ਅਤੇ ਗ੍ਰਹਿ ਮੰਤਰੀ ਵੱਲੋਂ ਕੀਤੇ ਗਏ ਚਿੰਤਾ ਦੇ ਪ੍ਰਗਟਾਵੇ ਬਾਰੇ ਜਾਣਕਾਰੀ ਦਿੱਤੀ ਹੈ। ਉਨ੍ਹਾਂ ਇਸ ਮਾਮਲੇ ਵਿੱਚ ਕੇਂਦਰ ਸਰਕਾਰ ਵੱਲੋਂ ਹਰ ਸੰਭਵ ਸਹਿਯੋਗ ਦਾ ਵੀ ਭਰੋਸਾ ਦਿੱਤਾ ਹੈ।
Home / ਕੈਨੇਡਾ / Front / ਸ੍ਰੀ ਹਰਿਮੰਦਰ ਸਾਹਿਬ ਨੂੰ ਆ ਰਹੀਆਂ ਧਮਕੀ ਭਰੀਆਂ ਈਮੇਲ – ਐਸਜੀਪੀਸੀ ਪ੍ਰਧਾਨ ਧਾਮੀ ਨੇ ਪ੍ਰੈਸ ਕਾਨਫਰੰਸ ਕਰਕੇ ਦਿੱਤੀ ਜਾਣਕਾਰੀ
Check Also
ਬਿਕਰਮ ਮਜੀਠੀਆ ਦੀ ਬੈਰਕ ਬਦਲਣ ਵਾਲੀ ਪਟੀਸ਼ਨ ’ਤੇ ਸੁਣਵਾਈ ਹੋਈ ਮੁਲਤਵੀ
ਸਰਕਾਰ ਵੱਲੋਂ ਦਾਖਲ ਨਹੀਂ ਕੀਤਾ ਗਿਆ ਜਵਾਬ, ਮਾਮਲੇ ਦੀ ਅਗਲੀ ਸੁਣਵਾਈ 22 ਜੁਲਾਈ ਨੂੰ ਮੋਹਾਲੀ/ਬਿਊਰੋ …