
ਮਾਮਲੇ ਦੀ ਬਾਰੀਕੀ ਨਾਲ ਜਾਂਚ ਕਰਨ ਦੀ ਕੀਤੀ ਮੰਗ
ਚੰਡੀਗੜ੍ਹ/ਬਿਊਰੋ ਨਿਊਜ਼
ਸ੍ਰੀ ਦਰਬਾਰ ਸਾਹਿਬ ਅੰਮਿ੍ਰਤਸਰ ਨੂੰ ਧਮਕੀ ਭਰੀਆਂ ਈਮੇਲ ਆਉਣੀਆਂ ਇਕ ਗੰਭੀਰ ਮੁੱਦਾ ਬਣ ਗਿਆ ਹੈ। ਇਸਦੇ ਚੱਲਦਿਆਂ ਸ਼ੋ੍ਰਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਇਸ ਨੂੰ ਗੰਭੀਰ ਮੁੱਦਾ ਦੱਸਦਿਆਂ ਜਾਂਚ ਦੀ ਮੰਗ ਕੀਤੀ ਹੈ। ਉਨ੍ਹਾਂ ਕਿਹਾ ਕਿ ਇਹ ਬਹੁਤ ਹੀ ਗੰਭੀਰ ਮੁੱਦਾ ਹੈ ਅਤੇ ਇਸ ਵੱਲ ਤੁਰੰਤ ਧਿਆਨ ਦੇਣ ਦੀ ਲੋੜ ਹੈ ਤਾਂ ਜੋ ਗੁਰੂ ਘਰ ਜਾਣ ਵਾਲੀ ਸੰਗਤ ਦੇ ਮਨ ਵਿਚ ਕੋਈ ਵੀ ਅਸੁਰੱਖਿਆ ਦੀ ਭਾਵਨਾ ਪੈਦਾ ਨਾ ਹੋਵੇ। ਸੁਖਬੀਰ ਬਾਦਲ ਨੇ ਟਵੀਟ ਕਰਕੇ ਪੰਜਾਬ ਅਤੇ ਕੇਂਦਰ ਸਰਕਾਰ ਨੂੰ ਅਪੀਲ ਕੀਤੀ ਹੈ ਕਿ ਇਸ ਮਸਲੇ ਦੀ ਗੰਭੀਰਤਾ ਨੂੰ ਦੇਖਦੇ ਹੋਏ ਇਸਦੀ ਜਾਂਚ ਕੀਤੀ ਜਾਵੇ ਅਤੇ ਦੋਸ਼ੀਆਂ ਨੂੰ ਜਲਦੀ ਤੋਂ ਜਲਦੀ ਗਿ੍ਰਫਤਾਰ ਕੀਤਾ ਜਾਣਾ ਚਾਹੀਦਾ ਹੈ।

