8.2 C
Toronto
Friday, November 7, 2025
spot_img
Homeਭਾਰਤਦਿੱਲੀ ਗੁਰਦੁਆਰਾ ਕਮੇਟੀ ਨੇ ਅਮਰੀਕੀ ਸਿੱਖਾਂ ਦਾ ਮਾਮਲਾ ਸੁਸ਼ਮਾ ਸਵਰਾਜ ਤੇ ਅਮਰੀਕੀ...

ਦਿੱਲੀ ਗੁਰਦੁਆਰਾ ਕਮੇਟੀ ਨੇ ਅਮਰੀਕੀ ਸਿੱਖਾਂ ਦਾ ਮਾਮਲਾ ਸੁਸ਼ਮਾ ਸਵਰਾਜ ਤੇ ਅਮਰੀਕੀ ਰਾਜਦੂਤ ਕੋਲ ਉਠਾਇਆ

ਸਿੱਖ ਭਾਵੇਂ ਦੁਨੀਆ ਦੇ ਕਿਸੇ ਵੀ ਹਿੱਸੇ ‘ਚ ਰਹਿ ਰਿਹਾ ਹੋਵੇ, ਉਸਦੀਆਂ ਜੜ੍ਹਾਂ ਪੰਜਾਬ ਨਾਲ ਜੁੜੀਆਂ ਹੁੰਦੀਆਂ ਹਨ : ਮਨਜਿੰਦਰ ਸਿਰਸਾ
ਨਵੀਂ ਦਿੱਲੀ/ਬਿਊਰੋ ਨਿਊਜ਼
ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਨੇ ਅਮਰੀਕਾ ਦੇ ਸਿਆਟਲ ਸ਼ਹਿਰ ਵਿਚ ਸਿੱਖ ‘ਤੇ ਗੋਲੀ ਚਲਾਉਣ ਦਾ ਮਾਮਲਾ ਵਿਦੇਸ਼ ਮੰਤਰੀ ਸੁਸ਼ਮਾ ਸਵਰਾਜ ਤੇ ਅਮਰੀਕਾ ਦੇ ਭਾਰਤ ਵਿਚ ਰਾਜਦੂਤ ਰਿਚਰਡ ਵਰਮਾ ਕੋਲ ਉਠਾਇਆ। ਦਿੱਲੀ ਗੁਰਦੁਆਰਾ ਕਮੇਟੀ ਦੇ ਜਨਰਲ ਸਕੱਤਰ ਮਨਜਿੰਦਰ ਸਿੰਘ ਸਿਰਸਾ ਨੇ ਕਿਹਾ ਅਮਰੀਕਾ ਵਿਚ ਸਿੱਖਾਂ ‘ਤੇ ਹੋ ਰਹੇ ਨਸਲੀ ਹਮਲਿਆਂ ਤੇ ਵਿਤਕਰੇ ਨੂੰ ਰੋਕਣ ਲਈ ਤੁਰੰਤ ਕਦਮ ਚੁੱਕੇ ਜਾਣ।
ਉਨ੍ਹਾਂ ਕਿਹਾ ਕਿ ਇਹ ਬਹੁਤ ਹੀ ਸ਼ਰਮਨਾਕ ਤੇ ਹੈਰਾਨੀ ਵਾਲੀ ਗੱਲ ਹੈ ਕਿ ਪਿਛਲੇ ਇਕ ਦਹਾਕੇ ਤੋਂ ਅਮਰੀਕਾ ਵਿਚ ਸਿੱਖਾਂ ਦੀਆਂ ਹੱਤਿਆਵਾਂ ਹੋ ਰਹੀਆਂ ਹਨ। ਉਹਨਾਂ ਕਿਹਾ ਕਿ ਹਾਲ ਹੀ ਵਿਚ ਦੀਪ ਰਾਏ ਪੁੱਤਰ ਹਰਪਾਲ ਸਿੰਘ ਉਪਰ ਹੋਇਆ ਹਮਲਾ ਤਾਜ਼ਾ ਘਟਨਾ ਹੈ। ਉਹਨਾਂ ਕਿਹਾ ਕਿ ਸਿੱਖ ਭਾਵੇਂ ਦੁਨੀਆ ਦੇ ਕਿਸੇ ਵੀ ਹਿੱਸੇ ਵਿਚ ਰਹਿ ਰਿਹਾ ਹੋਵੇ ਜਾਂ ਫਿਰ ਘੁੰਮਣ ਗਿਆ ਹੋਵੇ, ਉਸਦੀਆਂ ਜੜ੍ਹਾਂ ਪੰਜਾਬ ਜਾਂ ਭਾਰਤ ਵਿਚ ਹੀ ਹੁੰਦੀਆਂ ਹਨ।

RELATED ARTICLES
POPULAR POSTS