ਕੇ.ਡੀ. ਭੰਡਾਰੀ ਅਤੇ ਰਵੀ ਕਰਨ ਕਾਹਲੋਂ ਨੂੰ ਸਹਿ-ਇੰਚਾਰਜ ਦੀ ਜ਼ਿੰਮੇਵਾਰੀ
ਚੰਡੀਗੜ੍ਹ/ਬਿਊਰੋ ਨਿਊਜ਼
ਵਿਧਾਨ ਸਭਾ ਹਲਕਾ ਤਰਨਤਾਰਨ ਵਿਚ ਵੀ ਜ਼ਿਮਨੀ ਚੋਣ ਹੋਣੀ ਹੈ। ਇਸ ਚੋਣ ਨੂੰ ਲੈ ਕੇ ਚੋਣ ਕਮਿਸ਼ਨ ਵਲੋਂ ਅਜੇ ਤੱਕ ਤਰੀਕ ਦਾ ਐਲਾਨ ਨਹੀਂ ਕੀਤਾ ਗਿਆ ਹੈ। ਧਿਆਨ ਰਹੇ ਕਿ ਪਿਛਲੇ ਦਿਨੀਂ ਤਰਨਤਾਰਨ ਤੋਂ ਆਮ ਆਦਮੀ ਪਾਰਟੀ ਦੇ ਵਿਧਾਇਕ ਡਾ. ਕਸ਼ਮੀਰ ਸਿੰਘ ਸੋਹਲ ਦਾ ਦਿਹਾਂਤ ਹੋ ਗਿਆ ਸੀ। ਇਸ ਤੋਂ ਬਾਅਦ ਵਿਧਾਨ ਸਭਾ ਹਲਕਾ ਤਰਨਤਾਰਨ ਦੀ ਸੀਟ ਖਾਲੀ ਐਲਾਨ ਦਿੱਤੀ ਗਈ ਸੀ। ਇਸਦੇ ਚੱਲਦਿਆਂ ਪੰਜਾਬ ਭਾਜਪਾ ਨੇ ਵਿਧਾਨ ਸਭਾ ਹਲਕਾ ਤਰਨਤਾਰਨ ਦੀ ਜ਼ਿਮਨੀ ਚੋਣ ਲਈ ਤਿਆਰੀ ਵਿੱਢ ਦਿੱਤੀ ਹੈ। ਭਾਰਤੀ ਜਨਤਾ ਪਾਰਟੀ ਨੇ ਪੰਜਾਬ ਭਾਜਪਾ ਦੇ ਸੀਨੀਅਰ ਆਗੂ ਤੇ ਸਾਬਕਾ ਮੰਤਰੀ ਸੁਰਜੀਤ ਕੁਮਾਰ ਜਿਆਣੀ ਨੂੰ ਹਲਕਾ ਤਰਨਤਾਰਨ ਦਾ ਇੰਚਾਰਜ ਨਿਯੁਕਤ ਕੀਤਾ ਹੈ। ਇਸੇ ਤਰ੍ਹਾਂ ਸਾਬਕਾ ਸੀਪੀਐੱਸ ਕੇ.ਡੀ. ਭੰਡਾਰੀ ਅਤੇ ਸਾਬਕਾ ਵਿਧਾਇਕ ਰਵੀ ਕਰਨ ਸਿੰਘ ਕਾਹਲੋਂ ਨੂੰ ਸਹਿ-ਇੰਚਾਰਜ ਨਿਯੁਕਤ ਕੀਤਾ ਗਿਆ ਹੈ।