3.4 C
Toronto
Thursday, October 22, 2026
spot_img
HomeਕੈਨੇਡਾFrontਰਾਹੁਲ ਗਾਂਧੀ ਨੇ ਜੰਮੂ ਕਸ਼ਮੀਰ ਨੂੰ ਸੂਬੇ ਦਾ ਦਰਜਾ ਦੇਣ ਦੀ ਕੀਤੀ...

ਰਾਹੁਲ ਗਾਂਧੀ ਨੇ ਜੰਮੂ ਕਸ਼ਮੀਰ ਨੂੰ ਸੂਬੇ ਦਾ ਦਰਜਾ ਦੇਣ ਦੀ ਕੀਤੀ ਮੰਗ

ਰਾਹੁਲ ਗਾਂਧੀ ਨੇ ਜੰਮੂ ਕਸ਼ਮੀਰ ਨੂੰ ਸੂਬੇ ਦਾ ਦਰਜਾ ਦੇਣ ਦੀ ਕੀਤੀ ਮੰਗ
ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੂੰ ਲਿਖਿਆ ਪੱਤਰ
ਨਵੀਂ ਦਿੱਲੀ/ਬਿਊਰੋ ਨਿਊਜ਼
ਲੋਕ ਸਭਾ ਵਿਚ ਵਿਰੋਧੀ ਧਿਰ ਦੇ ਨੇਤਾ ਅਤੇ ਕਾਂਗਰਸੀ ਸੰਸਦ ਮੈਂਬਰ ਰਾਹੁਲ ਗਾਂਧੀ ਨੇ ਜੰਮੂ ਕਸ਼ਮੀਰ ਨੂੰ ਸੂਬੇ ਦਾ ਦਰਜਾ ਦੇਣ ਦੀ ਮੰਗ ਕੀਤੀ ਹੈ। ਰਾਹੁਲ ਨੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੂੰ ਪੱਤਰ ਲਿਖ ਕੇ ਕਿਹਾ ਕਿ ਸੰਸਦ ਦੇ ਅਗਾਮੀ ਮਾਨਸੂਨ ਇਜਲਾਸ ਵਿਚ ਜੰਮੂ ਕਸ਼ਮੀਰ ਨੂੰ ਪੂਰਨ ਸੂਬੇ ਦਾ ਦਰਜਾ ਦੇਣ ਲਈ ਬਿੱਲ ਲਿਆਂਦਾ ਜਾਵੇ। ਰਾਹੁਲ ਨੇ ਪੱਤਰ ਵਿਚ ਪ੍ਰਧਾਨ ਮੰਤਰੀ ਮੋਦੀ ਦੇ ਪੁਰਾਣੇ ਦੋ ਬਿਆਨਾਂ ਦਾ ਵੀ ਜ਼ਿਕਰ ਕੀਤਾ ਹੈ। ਜਦੋਂ ਪ੍ਰਧਾਨ ਮੰਤਰੀ ਨੇ 19 ਮਈ 2024 ਨੂੰ ਭੁਵਨੇਸ਼ਵਰ ਵਿਚ ਅਤੇ 19 ਸਤੰਬਰ 2024 ਨੂੰ ਸ੍ਰੀਨਗਰ ਦੀ ਰੈਲੀ ਵਿਚ ਜੰਮੂ ਕਸ਼ਮੀਰ ਨੂੰ ਸੂਬੇ ਦਾ ਦਰਜਾ ਦਿਵਾਉਣ ਦੀ ਗੱਲ ਕਹੀ ਸੀ।

RELATED ARTICLES
POPULAR POSTS