ਸਰਕਾਰ ਵੱਲੋਂ ਦਾਖਲ ਨਹੀਂ ਕੀਤਾ ਗਿਆ ਜਵਾਬ, ਮਾਮਲੇ ਦੀ ਅਗਲੀ ਸੁਣਵਾਈ 22 ਜੁਲਾਈ ਨੂੰ
ਮੋਹਾਲੀ/ਬਿਊਰੋ ਨਿਊਜ਼ : ਆਮਦਨ ਤੋਂ ਵੱਧ ਸੰਪਤੀ ਮਾਮਲੇ ’ਚ ਗਿ੍ਰਫ਼ਤਾਰ ਅਕਾਲੀ ਆਗੂ ਬਿਕਰਮ ਸਿੰਘ ਮਜੀਠੀਆ ਨੇ ਨਿਊ ਨਾਭਾ ਜੇਲ੍ਹ ’ਚ ਆਪਣੀ ਬੈਰਕ ਬਦਲਣ ਲਈ ਮੋਹਾਲੀ ਅਦਾਲਤ ਵਿਚ ਪਟੀਸ਼ਨ ਦਾਖਲ ਕੀਤੀ ਸੀ। ਜਿਸ ’ਤੇ ਮੋਹਾਲੀ ਅਦਾਲਤ ’ਚ ਅੱਜ ਸੁਣਵਾਈ ਹੋਈ ਪ੍ਰੰਤੂ ਇਸ ਮਾਮਲੇ ’ਚ ਪੰਜਾਬ ਸਰਕਾਰ ਵੱਲੋਂ ਕੋਈ ਜਵਾਬ ਦਾਖਲ ਨਹੀਂ ਕੀਤਾ ਗਿਆ। ਇਸ ਮਾਮਲੇ ’ਤੇ ਅਦਾਲਤ ਵੱਲੋਂ ਅਗਲੀ ਸੁਣਵਾਈ ਆਉਂਦੀ 22 ਜੁਲਾਈ ਨੂੰ ਕੀਤੀ ਜਾਵੇਗੀ ਅਤੇ ਇਸੇ ਦਿਨ ਮਜੀਠੀਆ ਦੀ ਜ਼ਮਾਨਤ ਪਟੀਸ਼ਨ ’ਤੇ ਵੀ ਸੁਣਵਾਈ ਹੋਣੀ ਹੈ। ਮਜੀਠੀਆ ਦੇ ਵਕੀਲਾਂ ਨੇ ਪਟੀਸ਼ਨ ’ਚ ਦਲੀਲ ਦਿੱਤੀ ਸੀ ਕਿ ਉਹ ਸਾਬਕਾ ਮੰਤਰੀ ਹਨ, ਇਸ ਲਈ ਉਨ੍ਹਾਂ ਨੂੰ ਜੇਲ੍ਹ ਨਿਯਮਾਂ ਅਨੁਸਾਰ ਆਰੇਂਜ ਕੈਟਾਗਿਰੀ ਦੀ ਸਹੂਲਤ ਦਿੱਤੀ ਜਾਵੇ ਅਤੇ ਉਨ੍ਹਾਂ ਨੂੰ ਬਾਕੀ ਕੈਦੀਆਂ ਨਾਲੋਂ ਅਲੱਗ ਰੱਖਿਆ ਜਾਵੇ। ਜਦਕਿ ਮੁੱਖ ਮੰਤਰੀ ਭਗਵੰਤ ਮਾਨ ਨੇ ਵਿਧਾਨ ਸਭਾ ’ਚ ਕਿਹਾ ਸੀ ਕਿ ਮਜੀਠੀਆ ਨੂੰ ਜੇਲ੍ਹ ਅੰਦਰ ਕੋਈ ਸਹੂਲਤ ਨਹੀਂ ਦਿੱਤੀ ਜਾਵੇਗੀ ਅਤੇ ਉਹ ਆਮ ਕੈਦੀਆਂ ਵਾਂਗ ਹੀ ਰਹਿਣਗੇ।
Check Also
ਇਰਾਕ ਦੇ ਪੰਜ ਮੰਜ਼ਿਲਾ ਸ਼ੌਪਿੰਗ ਮੌਲ ’ਚ ਲੱਗੀ ਭਿਆਨਕ ਅੱਗ
50 ਵਿਅਕਤੀਆਂ ਦੀ ਹੋਈ ਮੌਤ, ਮੌਲ ਦੇ ਮਾਲਿਕ ਖਿਲਾਫ਼ ਮਾਮਲਾ ਦਰਜ ਬਗ਼ਦਾਦ/ਬਿਊਰੋ ਨਿਊਜ਼ : ਇਰਾਕ …