17.1 C
Toronto
Sunday, October 11, 2026
spot_img
Homeਹਫ਼ਤਾਵਾਰੀ ਫੇਰੀ114 ਸਾਲਾ ਮੈਰਾਥਨ ਦੌੜਾਕ ਫੌਜਾ ਸਿੰਘ ਦੀ ਸੜਕ ਹਾਦਸੇ 'ਚ ਮੌਤ

114 ਸਾਲਾ ਮੈਰਾਥਨ ਦੌੜਾਕ ਫੌਜਾ ਸਿੰਘ ਦੀ ਸੜਕ ਹਾਦਸੇ ‘ਚ ਮੌਤ

114 ਸਾਲਾ ਮੈਰਾਥਨ ਦੌੜਾਕ ਫੌਜਾ ਸਿੰਘ ਦੀ ਸੜਕ ਹਾਦਸੇ ‘ਚ ਮੌਤਘਰ ਨੇੜੇ ਸੈਰ ਘਰਦਿਆਂ ਕਾਰ ਨੇ ਮਾਰੀ ਟੱਕਰ
ਜਲੰਧਰ/ਬਿਊਰੋ ਨਿਊਜ਼ : ਮੈਰਾਥਨ ਦੌੜਾਕ ਫੌਜਾ ਸਿੰਘ ਦੀ ਸੜਕ ਹਾਦਸੇ ਵਿੱਚ ਮੌਤ ਹੋ ਗਈ। ਉਹ 114 ਸਾਲਾਂ ਦੇ ਸਨ। ਜਦੋਂ ਉਹ ਘਰ ਤੋਂ ਬਾਹਰ ਸੈਰ ਕਰ ਰਹੇ ਸਨ ਤਾਂ ਇੱਕ ਕਾਰ ਨੇ ਉਨ੍ਹਾਂ ਨੂੰ ਟੱਕਰ ਮਾਰ ਦਿੱਤੀ। ਉਨ੍ਹਾਂ ਨੂੰ ਜ਼ਖ਼ਮੀ ਹਾਲਤ ਵਿੱਚ ਜਲੰਧਰ ਦੇ ਇੱਕ ਨਿੱਜੀ ਹਸਪਤਾਲ ਵਿੱਚ ਦਾਖ਼ਲ ਕਰਵਾਇਆ ਗਿਆ, ਜਿੱਥੇ ਡਾਕਟਰਾਂ ਨੇ ਉਨ੍ਹਾਂ ਨੂੰ ਮ੍ਰਿਤਕ ਐਲਾਨ ਦਿੱਤਾ। ਉਨ੍ਹਾਂ ਦਾ ਜਨਮ ਜਲੰਧਰ ਜ਼ਿਲ੍ਹੇ ਦੇ ਬਿਆਸ ਪਿੰਡ ‘ਚ ਪਹਿਲੀ ਅਪਰੈਲ 1911 ਨੂੰ ਹੋਇਆ ਸੀ। ਫੌਜਾ ਸਿੰਘ ਪੜ੍ਹੇ-ਲਿਖੇ ਨਹੀਂ ਸਨ ਅਤੇ ਪੰਜਾਬੀ ਬੋਲਣੀ ਜਾਣਦੇ ਹਨ ਪਰ ਪੜ੍ਹਨੀ ਨਹੀਂ। ਜਵਾਨ ਹੋਣ ‘ਤੇ ਉਨ੍ਹਾਂ ‘ਚ ਦੌੜਨ ਦਾ ਸ਼ੌਕ ਪੈਦਾ ਹੋ ਗਿਆ। ਉਹ 1947 ਵਿੱਚ ਭਾਰਤ-ਪਾਕਿਸਤਾਨ ਵੰਡ ਤੋਂ ਕਾਫ਼ੀ ਦੁਖੀ ਹੋਏ।
ਉਹ 16 ਅਕਤੂਬਰ 2011 ਨੂੰ ਟੋਰਾਂਟੋ ਮੈਰਾਥਨ 8 ਘੰਟੇ 11 ਮਿੰਟ ਤੇ 6 ਸਕਿੰਟ ਵਿੱਚ ਪੂਰੀ ਕਰਕੇ ਵਿਸ਼ਵ ਦੇ ਪਹਿਲੇ 100 ਸਾਲਾ ਬਜ਼ੁਰਗ ਦੌੜਾਕ ਬਣੇ ਸਨ। ਹਾਲਾਂਕਿ, ਜਨਮ ਸਰਟੀਫਿਕੇਟ ਨਾ ਹੋਣ ਕਾਰਨ ਉਨ੍ਹਾਂ ਦਾ ਨਾਮ ਗਿੰਨੀਜ਼ ਬੁੱਕ ਵਿੱਚ ਦਰਜ ਨਹੀਂ ਹੋ ਸਕਿਆ। ਬਾਅਦ ਵਿੱਚ ਉਨ੍ਹਾਂ ਨੇ ਆਪਣਾ ਬ੍ਰਿਟਿਸ਼ ਪਾਸਪੋਰਟ ਅਤੇ ਮਹਾਰਾਣੀ ਐਲਿਜ਼ਬੈੱਥ ਵਲੋਂ 100ਵੇਂ ਜਨਮ ਦਿਨ ‘ਤੇ ਭੇਜੀ ਚਿੱਠੀ ਦਿਖਾਈ, ਜਿਸ ਤੋਂ ਬਾਅਦ ਉਨ੍ਹਾਂ ਦਾ ਨਾਂ ਗਿੰਨੀਜ਼ ਵਰਲਡ ਰਿਕਾਰਡਜ਼ ‘ਚ ਦਰਜ ਕੀਤਾ ਗਿਆ।
ਫੌਜਾ ਸਿੰਘ ਨੇ ਸਾਲ 2000 ਵਿਚ 89 ਸਾਲ ਦੀ ਉਮਰ ਵਿੱਚ ਲੰਡਨ ਮੈਰਾਥਨ ਤੋਂ ਦੌੜਨ ਦੀ ਸ਼ੁਰੂਆਤ ਕੀਤੀ ਸੀ। ਫੌਜਾ ਸਿੰਘ ਸਸਕਾਰ 20 ਜੁਲਾਈ ਨੂੰ ਉਨ੍ਹਾਂ ਦੇ ਪਿੰਡ ਬਿਆਸਪਿੰਡ ਵਿਖੇ ਕੀਤਾ ਜਾਵੇਗਾ। ਫੌਜਾ ਸਿੰਘ ਦੇ ਦਿਹਾਂਤ ‘ਤੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ, ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਸਣੇ ਧਾਰਮਿਕ, ਸਿਆਸੀ ਅਤੇ ਸਮਾਜਿਕ ਜਥੇਬੰਦੀਆਂ ਨੇ ਡੂੰਘੇ ਦੁੱਖ ਦਾ ਪ੍ਰਗਟਾਵਾ ਕੀਤਾ ਹੈ।
ਫੌਜਾ ਸਿੰਘ ਨੂੰ ਟੱਕਰ ਮਾਰਨ ਵਾਲੇ ਦਾ ਜੁਡੀਸ਼ਲ ਰਿਮਾਂਡ
ਮੈਰਾਥਨ ਦੌੜਾਕ ਫੌਜਾ ਸਿੰਘ ਨੂੰ ਆਪਣੇ ਵਾਹਨ ਨਾਲ ਟੱਕਰ ਮਾਰ ਕੇ ਭੱਜਣ ਵਾਲੇ ਐੱਨਆਰਆਈ ਅੰਮ੍ਰਿਤਪਾਲ ਸਿੰਘ ਢਿੱਲੋਂ ਨੂੰ ਅਦਾਲਤ ਵਿਚ ਪੇਸ਼ ਕੀਤਾ ਗਿਆ। ਪੁਲਿਸ ਨੇ ਉਸ ਦੇ ਰਿਮਾਂਡ ਦੀ ਮੰਗ ਕੀਤੀ ਸੀ ਪਰ ਅਦਾਲਤ ਨੇ ਅੰਮ੍ਰਿਤਪਾਲ ਨੂੰ ਦੋ ਹਫ਼ਤਿਆਂ ਦੀ ਨਿਆਂਇਕ ਹਿਰਾਸਤ ‘ਚ ਭੇਜ ਦਿੱਤਾ। ਪੁਲਿਸ ਨੇ ਕਿਹਾ ਕਿ ਉਨ੍ਹਾਂ ਮੁਲਜ਼ਮ ਨੂੰ ਗ੍ਰਿਫ਼ਤਾਰ ਕਰਕੇ 30 ਘੰਟਿਆਂ ‘ਚ ਹੀ ਮਾਮਲੇ ਨੂੰ ਸੁਲਝਾ ਲਿਆ ਹੈ। ਕੈਨੇਡਾ ਅਧਾਰਿਤ ਐੱਨਆਰਆਈ ਮੁਲਜ਼ਮ ਅੰਮ੍ਰਿਤਪਾਲ ਸਿੰਘ ਨੇ ਕਿਹਾ ਕਿ ਉਸ ਨੂੰ ਇਹ ਤਾਂ ਪਤਾ ਸੀ ਕਿ ਵਾਹਨ ਨਾਲ ਕੋਈ ਬਜ਼ੁਰਗ ਟਕਰਾਇਆ ਹੈ ਪਰ ਇਹ ਜਾਣਕਾਰੀ ਦੇਰ ਰਾਤ ਮਿਲੀ ਕਿ ਉਸਨੇ ਮਹਾਨ ਮੈਰਾਥਨ ਦੌੜਾਕ ਦੀ ਜਾਨ ਲੈ ਲਈ ਹੈ।

 

RELATED ARTICLES
POPULAR POSTS