ਭਗਵੰਤ ਮਾਨ ਵੱਲ ਸੁੱਟੀ ਗਈ ਜੁੱਤੀ
ਮੈਲਬਰਨ/ਬਿਊਰੋ ਨਿਊਜ਼
ਆਮ ਆਦਮੀ ਪਾਰਟੀ ਦੇ ਸੰਸਦ ਮੈਂਬਰ ਭਗਵੰਤ ਮਾਨ ਅੱਜ ਕੱਲ੍ਹ ਆਸਟਰੇਲੀਆ ਗਏ ਹੋਏ ਹਨ। ਭਗਵੰਤ ਮਾਨ ਜਦੋਂ ਮੈਲਬਰਨ ਵਿਚ ਇਕ ਬੈਠਕ ਨੂੰ ਸੰਬੋਧਨ ਕਰ ਰਹੇ ਸਨ ਤਾਂ ਉਸ ਸਮੇਂ ਜ਼ੋਰਦਾਰ ਹੰਗਾਮਾ ਹੋ ਗਿਆ। ਬੈਠਕ ਵਿਚ ਮੌਜੂਦ ਇਕ ਵਿਅਕਤੀ ਆਪਣੀ ਸੀਟ ਤੋਂ ਉਠਿਆ ਅਤੇ ਸਟੇਜ ‘ਤੇ ਮੌਜੂਦ ਭਗਵੰਤ ਮਾਨ ‘ਤੇ ਗੁਰਦਵਾਰਾ ਸਾਹਿਬ ਵਿਚ ਸ਼ਰਾਬ ਪੀ ਕੇ ਜਾਣ ਦਾ ਦੋਸ਼ ਲਾਉਂਦਿਆਂ ਭਗਵੰਤ ਮਾਨ ਵੱਲ ਜੁੱਤੀ ਸੁੱਟ ਦਿੱਤੀ। ਇਸ ਦੌਰਾਨ ਮੀਟਿੰਗ ਦਾ ਮਾਹੌਲ ਪੂਰੀ ਤਰ੍ਹਾਂ ਗਰਮਾ ਗਿਆ ਅਤੇ ਉਥੇ ਮੌਜੂਦ ‘ਆਪ’ ਸਮਰਥਕਾਂ ਅਤੇ ਜੁੱਤੀ ਸੁੱਟਣ ਵਾਲੇ ਵਿਅਕਤੀ ਵਿਚਕਾਰ ਹੱਥੋਪਾਈ ਹੋ ਗਈ। ਇਹ ਸਾਰੀ ਘਟਨਾ ਜੁੱਤੀ ਸੁੱਟਣ ਵਾਲੇ ਵਿਅਕਤੀ ਦੇ ਮੋਬਾਈਲ ਕੈਮਰੇ ਵਿਚ ਰਿਕਾਰਡ ਹੋ ਗਈ। ਹੁਣ ਇਸ ਸਾਰੀ ਘਟਨਾ ਦੀ ਵੀਡੀਓ ਸੋਸ਼ਲ ਮੀਡੀਆ ਵਿਚ ਵਾਇਰਲ ਹੋ ਗਈ ਹੈ।
Check Also
ਟਰੰਪ ਪ੍ਰਸ਼ਾਸਨ ਵੱਲੋਂ ਹਾਰਵਰਡ ਯੂਨੀਵਰਸਿਟੀ ਵਿੱਚ ਵਿਦੇਸ਼ੀ ਵਿਦਿਆਰਥੀਆਂ ਦੇ ਦਾਖਲੇ ’ਤੇ ਰੋਕ
ਹਾਰਵਰਡ ਨੇ ਇਸ ਫੈਸਲੇ ਨੂੰ ਗਲਤ ਦੱਸਦਿਆਂ ਵਿਦੇਸ਼ੀ ਵਿਦਿਆਰਥੀਆਂ ਦੇ ਸਮਰਥਨ ਦਾ ਕੀਤਾ ਵਾਅਦਾ ਬੋਸਟਨ/ਬਿਊਰੋ …