5.3 C
Toronto
Wednesday, March 25, 2026
spot_img
HomeਕੈਨੇਡਾFrontਸ੍ਰੀ ਹਰਿਮੰਦਰ ਸਾਹਿਬ ਨੂੰ ਮਿਲ ਰਹੀਆਂ ਧਮਕੀਆਂ ਦੇ ਮੱਦੇਨਜ਼ਰ ਫਰੀਦਾਬਾਦ ਤੋਂ ਸਾਫਟਵੇਅਰ...

ਸ੍ਰੀ ਹਰਿਮੰਦਰ ਸਾਹਿਬ ਨੂੰ ਮਿਲ ਰਹੀਆਂ ਧਮਕੀਆਂ ਦੇ ਮੱਦੇਨਜ਼ਰ ਫਰੀਦਾਬਾਦ ਤੋਂ ਸਾਫਟਵੇਅਰ ਇੰਜੀਨੀਅਰ ਕਾਬੂ


ਪੁਲਿਸ ਕਮਿਸ਼ਨਰ ਗੁਰਪ੍ਰੀਤ ਸਿੰਘ ਭੁੱਲਰ ਨੇ ਦਿੱਤੀ ਜਾਣਕਾਰੀ
ਅੰਮਿ੍ਰਤਸਰ/ਬਿਊਰੋ ਨਿਊਜ਼
ਸ੍ਰੀ ਹਰਿਮੰਦਰ ਸਾਹਿਬ ਨੂੰ ਮਿਲ ਰਹੀਆਂ ਧਮਕੀਆਂ ਉਪਰੰਤ ਪੁਲਿਸ ਵਲੋਂ ਫਰੀਦਾਬਾਦ ਦੇ ਇਕ ਸਾਫਟਵੇਅਰ ਇੰਜੀਨੀਅਰ ਨੂੰ ਕਾਬੂ ਕੀਤਾ ਹੈ। ਇਸ ਵਿਅਕਤੀ ਦੀ ਸ਼ਨਾਖਤ ਸ਼ੁਭਮ ਦੂਬੇ ਵਜੋਂ ਹੋਈ ਹੈ ਅਤੇ ਉਸਦੀ ਉਮਰ 24 ਸਾਲ ਦੱਸੀ ਜਾ ਰਹੀ ਹੈ। ਇਹ ਜਾਣਕਾਰੀ ਅੰਮਿ੍ਰਤਸਰ ਪੁਲਿਸ ਲਾਈਨ ਵਿਖੇ ਮੀਡੀਆ ਨਾਲ ਗੱਲਬਾਤ ਕਰਦਿਆਂ ਪੁਲਿਸ ਕਮਿਸ਼ਨਰ ਗੁਰਪ੍ਰੀਤ ਸਿੰਘ ਭੁੱਲਰ ਵਲੋਂ ਦਿੱਤੀ ਗਈ ਹੈ। ਪੁਲਿਸ ਕਮਿਸ਼ਨਰ ਨੇ ਦੱਸਿਆ ਕਿ ਈਮੇਲ ਸਿਰਫ ਸ੍ਰੀ ਹਰਿਮੰਦਰ ਸਾਹਿਬ ਨੂੰ ਹੀ ਨਹੀਂ ਸਗੋਂ ਦਿੱਲੀ ਦੇ ਸਕੂਲਾਂ, ਅਦਾਲਤਾਂ, ਮੁੱਖ ਮੰਤਰੀ, ਸੰਸਦ ਮੈਂਬਰਾਂ ਅਤੇ ਤਾਮਿਲਨਾਡੂ ਦੇ ਕਈ ਅਦਾਰਿਆਂ ਨੂੰ ਵੀ ਭੇਜੀਆਂ ਗਈਆਂ ਹਨ। ਉਨ੍ਹਾਂ ਦੱਸਿਆ ਕਿ ਜੇਕਰ ਪੁੱਛਗਿੱਛ ਦੌਰਾਨ ਸ਼ੁਭਮ ਦੂਬੇ ਦੀ ਇਸ ਮਾਮਲੇ ਵਿਚ ਸ਼ਮੂਲੀਅਤ ਪਾਈ ਜਾਂਦੀ ਹੈ ਤਾਂ ਉਸ ਵਿਰੁੱਧ ਕਾਰਵਾਈ ਕੀਤੀ ਜਾਵੇਗੀ ਅਤੇ ਉਸਦੇ ਹੋਰ ਸਾਥੀਆਂ ਬਾਰੇ ਵੀ ਜਾਣਕਾਰੀ ਪ੍ਰਾਪਤ ਕੀਤੀ ਜਾਵੇਗੀ। ਜ਼ਿਕਰਯੋਗ ਹੈ ਕਿ ਐਸ.ਜੀ.ਪੀ.ਸੀ. ਨੂੰ 14 ਜੁਲਾਈ ਤੋਂ ਹੁਣ ਤੱਕ 5 ਧਮਕੀ ਭਰੇ ਈਮੇਲ ਮਿਲੇ ਹਨ।

ਸ੍ਰੀ ਹਰਿਮੰਦਰ ਸਾਹਿਬ ਦੇ ਆਲੇ ਦੁਆਲੇ ਬਣ ਰਹੀਆਂ ਉਚੀਆਂ ਇਮਾਰਤਾਂ ਦੀ ਹੋਵੇਗੀ ਜਾਂਚ
ਇਮਾਰਤਾਂ ਦਾ ਗੁਰੂ ਘਰ ਦੀ ਦਿੱਖ ’ਤੇ ਪ੍ਰਭਾਵ ਪੈਣ ਦਾ ਦਾਅਵਾ
ਅੰਮਿ੍ਰਤਸਰ/ਬਿਊਰੋ ਨਿਊਜ਼
ਸ੍ਰੀ ਹਰਿਮੰਦਰ ਸਾਹਿਬ ਦੇ ਆਲੇ ਦੁਆਲੇ ਬਣ ਰਹੀਆਂ ਉਚੀਆਂ ਇਮਾਰਤਾਂ ਦਾ ਸਥਾਨਕ ਸਰਕਾਰਾਂ ਵਿਭਾਗ ਨੇ ਨੋਟਿਸ ਲਿਆ ਹੈ। ਇਸ ਸਬੰਧ ਵਿਚ ਨਗਰ ਨਿਗਮ ਦੇ ਕਮਿਸ਼ਨਰ ਨੂੰ ਇਕ ਪੱਤਰ ਭੇਜਿਆ ਗਿਆ ਹੈ, ਜਿਸ ਵਿਚ ਉਨ੍ਹਾਂ ਨੂੰ ਗੁਰੂਘਰ ਦੇ ਆਲੇ ਦੁਆਲੇ ਬਣ ਰਹੀਆਂ ਇਮਾਰਤਾਂ ਦੀ ਉਚਾਈ ਨੂੰ ਨਿਯਮਤ ਕਰਨ ਵਾਸਤੇ ਦਿਸ਼ਾ ਨਿਰਦੇਸ਼ ਦਿੱਤੇ ਹਨ। ਕੁਝ ਸਮਾਂ ਪਹਿਲਾਂ ਕੁਝ ਜਥੇਬੰਦੀਆਂ ਵਲੋਂ ਸ੍ਰੀ ਹਰਿਮੰਦਰ ਸਾਹਿਬ ਦੇ ਆਲੇ ਦੁਆਲੇ ਬਣ ਰਹੀਆਂ ਉਚੀਆਂ ਇਮਾਰਤਾਂ ’ਤੇ ਇਤਜਾਰਜ਼ ਪ੍ਰਗਟਾਇਆ ਗਿਆ ਸੀ ਅਤੇ ਇਸ ਸਬੰਧੀ ਸਰਕਾਰ ਨੂੰ ਨੋਟਿਸ ਲੈਣ ਦੀ ਅਪੀਲ ਕੀਤੀ ਸੀ। ਸਥਾਨਕ ਸਰਕਾਰਾਂ ਮੰਤਰੀ ਦੇ ਧਿਆਨ ਵਿਚ ਲਿਆਂਦਾ ਗਿਆ ਹੈ ਸ੍ਰੀ ਹਰਿਮੰਦਰ ਸਾਹਿਬ ਦੇ ਆਲੇ ਦੁਆਲੇ ਉਚੀਆਂ ਇਮਾਰਤਾਂ ਬਣ ਰਹੀਆਂ ਹਨ, ਜਿਸਦਾ ਪ੍ਰਭਾਵ ਗੁਰੂਘਰ ਦੀ ਦਿੱਖ ’ਤੇ ਪੈ ਰਿਹਾ ਹੈ।

RELATED ARTICLES
POPULAR POSTS