
ਭਾਰਤ ਨੇ ਅਮਰੀਕਾ ਦੇ ਫੈਸਲੇ ਦਾ ਕੀਤਾ ਸਵਾਗਤ
ਵਾਸ਼ਿੰਗਟਨ/ਬਿਊਰੋ ਨਿਊਜ਼
ਅਮਰੀਕਾ ਨੇ ਜੰਮੂ ਕਸ਼ਮੀਰ ਦੇ ਪਹਿਲਗਾਮ ’ਚ ਹੋਏ ਦਹਿਸ਼ਤੀ ਹਮਲੇ ਲਈ ਜ਼ਿੰਮੇਵਾਰ ਪਾਕਿਸਤਾਨ ਸਥਿਤ ਟੀ.ਆਰ.ਐਫ. (ਦ ਰੈਜ਼ਿਸਟੈਂਸ ਫਰੰਟ) ਨੂੰ ਦਹਿਸ਼ਤੀ ਸੰਗਠਨ ਐਲਾਨ ਦਿੱਤਾ ਹੈ। ਇਸਦੇ ਚੱਲਦਿਆਂ ਭਾਰਤ ਨੇ ਅਮਰੀਕਾ ਦੇ ਇਸ ਫੈਸਲੇ ਦਾ ਸਵਾਗਤ ਕੀਤਾ ਹੈ। ਭਾਰਤ ਦੇ ਵਿਦੇਸ਼ ਮੰਤਰੀ ਐਸ. ਜੈਸ਼ੰਕਰ ਨੇ ਇਸ ਫੈਸਲੇ ਲਈ ਅਮਰੀਕਾ ਦੇ ਵਿਦੇਸ਼ ਮੰਤਰੀ ਮਾਰਕ ਰੂਬੀਓ ਦੀ ਵਿਸ਼ੇਸ਼ ਤੌਰ ’ਤੇ ਸ਼ਲਾਘਾ ਕੀਤੀ ਹੈ। ਅਮਰੀਕੀ ਵਿਦੇਸ਼ ਮੰਤਰੀ ਮਾਰਕ ਰੂਬੀਓ ਨੇ ਪਹਿਲਗਾਮ ਹਮਲੇ ਨੂੰ ਘਾਤਕ ਦੱਸਿਆ ਹੈ। ਮਾਰਕ ਰੂਬੀਓ ਨੇ ਕਿਹਾ ਕਿ ਟੀ.ਆਰ.ਐਫ. ਜੋ ਲਸ਼ਕਰ-ਏ-ਤੋਇਬਾ ਦਾ ਹੀ ਇਕ ਫਰੰਟ ਹੈ, ਇਸ ਨੇ 22 ਅਪ੍ਰੈਲ 2025 ਨੂੰ ਪਹਿਲਗਾਮ ’ਚ ਹੋਏ ਦਹਿਸ਼ਤੀ ਹਮਲੇ ਦੀ ਜ਼ਿੰਮੇਵਾਰੀ ਲਈ ਸੀ। ਇਸ ਹਮਲੇ ਵਿਚ 26 ਭਾਰਤੀ ਨਾਗਰਿਕਾਂ ਦੀ ਜਾਨ ਚਲੇ ਗਈ ਸੀ। ਇਸਦੇ ਜਵਾਬ ਵਿਚ ਭਾਰਤੀ ਫੌਜ ਨੇ ਅਪਰੇਸ਼ਨ ਸੰਧੂਰ ਦੇ ਤਹਿਤ 6 ਤੇ 7 ਮਈ ਦੀ ਵਿਚਕਾਰਲੀ ਰਾਤ ਨੂੰ ਪਾਕਿਸਤਾਨ ਸਥਿਤ ਦਹਿਸ਼ਤੀ ਟਿਕਾਣਿਆਂ ’ਤੇ ਸਟੀਕ ਹਮਲੇ ਕੀਤੇ ਸਨ।

