ਪੰਜਾਬ ਸਮੇਤ ਪੰਜ ਸੂਬਿਆਂ ਦੇ ਚੋਣ ਨਤੀਜੇ 11 ਮਾਰਚ ਨੂੰ
ਚੰਡੀਗੜ੍ਹ/ਬਿਊਰੋ ਨਿਊਜ਼
ਅੱਜ ਉਤਰ ਪ੍ਰਦੇਸ਼ ਅਤੇ ਮਨੀਪੁਰ ਵਿਚ ਆਖਰੀ ਪੜ੍ਹਾਅ ਦੀਆਂ ਵੋਟਾਂ ਪੈਣ ਤੋਂ ਬਾਅਦ ਵੋਟਿੰਗ ਦਾ ਕੰਮ ਮੁਕੰਮਲ ਹੋ ਗਿਆ ਹੈ। ਪੰਜਾਬ, ਯੂਪੀ, ਗੋਆ, ਉਤਰਾਖੰਡ ਅਤੇ ਮਨੀਪੁਰ ਵਿਚ ਪਈਆਂ ਵੋਟਾਂ ਦੇ ਨਤੀਜੇ ਹੁਣ 11 ਮਾਰਚ ਦਿਨ ਸ਼ਨੀਵਾਰ ਨੂੰ ਆ ਜਾਣਗੇ। ਚੇਤੇ ਰਹੇ ਕਿ ਪੰਜਾਬ ਵਿਚ ਵੋਟਾਂ ਸਭ ਤੋਂ ਪਹਿਲਾਂ 4 ਫਰਵਰੀ ਨੂੰ ਪੈ ਗਈਆਂ ਸਨ। ਪੰਜਾਬ ਦੇ ਸਾਰੇ ਹੀ ਉਮੀਦਵਾਰਾਂ ਦੀਆਂ ਧੜਕਣਾਂ ਤੇਜ਼ ਹੋ ਗਈਆਂ ਹਨ। ਜ਼ਿਕਰਯੋਗ ਹੈ ਕਿ ਕਾਂਗਰਸ ਅਤੇ ‘ਆਪ’ ਨੇ ਸਰਕਾਰ ਬਣਾਉਣ ਲਈ ਮੰਤਰੀ ਅਹੁਦਿਆਂ ਦੀ ਪੁਣਛਾਣ ਵੀ ਸ਼ੁਰੂ ਕਰ ਦਿੱਤੀ ਹੈ। ਇਕ ਪਾਸੇ ਜਿੱਥੇ ਜੇਕਰ ਕਾਂਗਰਸ ਸੱਤਾ ਵਿਚ ਆਉਂਦੀ ਹੈ ਤਾਂ ਉਨ੍ਹਾਂ ਵਲੋਂ ਮੁੱਖ ਮੰਤਰੀ ਦਾ ਦਾਅਵੇਦਾਰ ਕੈਪਟਨ ਅਮਰਿੰਦਰ ਸਿੰਘ ਹੀ ਹੋਵੇਗਾ ਇਹ ਤਾਂ ਸਾਫ ਹੈ, ਪਰ ਜੇਕਰ ਪੰਜਾਬ ਦੀ ਜਨਤਾ ਸੱਤਾ ਆਮ ਆਦਮੀ ਪਾਰਟੀ ਨੂੰ ਸੌਂਪਦੀ ਹੈ ਤਾਂ ਮੁੱਖ ਮੰਤਰੀ ਕੌਣ ਬਣੇਗਾ ਇਸ ਦਾ ਫੈਸਲਾ ਜਿੱਥੇ ਕੇਜਰੀਵਾਲ ਕਰਨਗੇ, ਉਥੇ ਪਾਰਟੀ ਵਿਚ ਦਾਅਵੇਦਾਰ ਕਈ ਨਜ਼ਰ ਆ ਰਹੇ ਹਨ। ਜ਼ਿਕਰਯੋਗ ਹੈ ਕਿ ਪ੍ਰਕਾਸ਼ ਸਿੰਘ ਬਾਦਲ ਵੀ ਆਪਣੇ ਪਿੰਡ ਬਾਦਲ ਵਿਖੇ ਪਹੁੰਚ ਗਏ ਹਨ ਅਤੇ ਉਥੇ ਬੈਠ ਕੇ ਹੀ ਚੋਣ ਨਤੀਜੇ ਦੇਖਣਗੇ।
Check Also
ਮੁੱਖ ਮੰਤਰੀ ਭਗਵੰਤ ਮਾਨ ਨੇ ਮੰਚ ਤੋਂ ਰਾਜਪਾਲ ਗੁਲਾਬ ਚੰਦ ਕਟਾਰੀਆ ਦੀ ਕੀਤੀ ਤਾਰੀਫ਼
ਕਿਹਾ : ਰਾਜਪਾਲ ਦੇ ਚੰਗੇ ਤਜ਼ਰਬੇ ਦਾ ਸਾਡੀ ਸਰਕਾਰ ਨੂੰ ਮਿਲ ਰਿਹਾ ਹੈ ਫਾਇਦਾ ਚੰਡੀਗੜ੍ਹ/ਬਿਊਰੋ …