11 C
Toronto
Friday, October 24, 2025
spot_img
Homeਪੰਜਾਬਹੋਂਦ ਚਿੱਲੜ ਕਾਂਡ 'ਚ ਸ਼ਾਮਲ ਪੁਲਿਸ ਅਫ਼ਸਰਾਂ ਖ਼ਿਲਾਫ਼ ਹੋਵੇਗੀ ਕਾਰਵਾਈ

ਹੋਂਦ ਚਿੱਲੜ ਕਾਂਡ ‘ਚ ਸ਼ਾਮਲ ਪੁਲਿਸ ਅਫ਼ਸਰਾਂ ਖ਼ਿਲਾਫ਼ ਹੋਵੇਗੀ ਕਾਰਵਾਈ

ਹਰਿਆਣਾ ਸਰਕਾਰ ਨੇ ਕੇਸ ਦਰਜ ਕਰਨ ਦੀਆਂ ਦਿੱਤੀਆਂ ਹਦਾਇਤਾਂ
ਚੰਡੀਗੜ੍ਹ/ਬਿਊਰੋ ਨਿਊਜ਼
ਹਰਿਆਣਾ ਸਰਕਾਰ ਨੇ ਹੋਦ ਚਿੱਲੜ ਕਾਂਡ ਵਿੱਚ ਕਥਿਤ ਰੂਪ ਵਿੱਚ ਸ਼ਾਮਲ ਪੁਲਿਸ ਅਧਿਕਾਰੀਆਂ ਵਿਰੁੱਧ ਕਾਰਵਾਈ ਕਰਨ ਦੀ ਤਿਆਰੀ ਕਰ ਲਈ ਹੈ। ਹਰਿਆਣਾ ਗ੍ਰਹਿ ਵਿਭਾਗ ਦੇ ਪ੍ਰਮੁੱਖ ਸਕੱਤਰ ਨੇ ਡੀਜੀਪੀ ਨੂੰ ਇਸ ਕਾਂਡ ਵਿੱਚ ਸ਼ਾਮਲ ਪੁਲਿਸ ਮੁਲਾਜ਼ਮਾਂ ਵਿਰੁੱਧ ਕੇਸ ਦਰਜ ਕਰਨ ਦੀਆਂ ਹਦਾਇਤਾਂ ਦਿੱਤੀਆਂ ਹਨ। ਗ੍ਰਹਿ ਵਿਭਾਗ ਨੇ ਜਿਨ੍ਹਾਂ ਪੁਲਿਸ ਅਧਿਕਾਰੀਆਂ ਵਿਰੁੱਧ ਡੀਜੀਪੀ ਨੂੰ ਕਾਰਵਾਈ ਕਰਨ ਲਈ ਕਿਹਾ ઠਹੈ, ਉਨ੍ਹਾਂ ਵਿੱਚ ਤਤਕਾਲੀ ਐੱਸਪੀ ਸਤਿੰਦਰ ਕੁਮਾਰ, ਡੀਐੱਸਪੀ ਰਾਮ ਭੱਜ, ਐਸਆਈ ਰਾਮ ਕਿਸ਼ੋਰ ਅਤੇ ਹੈਡ ਕਾਂਸਟੇਬਲ ਰਾਮ ਕੁਮਾਰ ਦੇ ਨਾਂ ਸ਼ਾਮਲ ਹਨ।
ਇਸ ਤੋਂ ਪਹਿਲਾਂ ਸਰਕਾਰ ਨੇ ਉਕਤ ਪੁਲਿਸ ਅਧਿਕਾਰੀਆਂ ਖ਼ਿਲਾਫ਼ ਜਸਟਿਸ ਟੀਪੀ ਗਰਗ ਕਮਿਸ਼ਨ ਦੀ ਰਿਪੋਰਟ ਅਨੁਸਾਰ ਕਾਰਵਾਈ ਕਰਨ ਦੀ ਬਜਾਏ ਉਨ੍ਹਾਂ ਨੂੰ ਤਰੱਕੀਆਂ ਦਿੱਤੀਆਂ ਸਨ। ਹੈਡ ਕਾਂਸਟੇਬਲ ਰਾਮ ਕੁਮਾਰ ਨੂੰ ਇੰਸਪੈਕਟਰ, ਐਸਆਈ ਰਾਮ ਕਿਸ਼ੋਰ ਨੂੰ ਐਸਪੀ, ਡੀਐਸਪੀ ਰਾਮ ਭੱਜ ਨੂੰ ਐਸਪੀ ਅਤੇ ਐਸਪੀ ਸਤਿੰਦਰ ਕੁਮਾਰ ਨੂੰ ਡੀਆਈਜੀ ਤੱਕ ਤਰੱਕੀ ਦਿੱਤੀ ਗਈ ਸੀ।

RELATED ARTICLES
POPULAR POSTS