22.1 C
Toronto
Friday, September 11, 2026
spot_img
HomeਕੈਨੇਡਾFrontਮੁੰਬਈ ਰੇਲ ਧਮਾਕਾ ਮਾਮਲਾ : ਸੁਪਰੀਮ ਕੋਰਟ ਨੇ ਹਾਈ ਕੋਰਟ ਦੇ ਫੈਸਲੇ...

ਮੁੰਬਈ ਰੇਲ ਧਮਾਕਾ ਮਾਮਲਾ : ਸੁਪਰੀਮ ਕੋਰਟ ਨੇ ਹਾਈ ਕੋਰਟ ਦੇ ਫੈਸਲੇ ’ਤੇ ਲਗਾਈ ਰੋਕ

ਮੁੰਬਈ ਰੇਲ ਧਮਾਕਾ ਮਾਮਲਾ : ਸੁਪਰੀਮ ਕੋਰਟ ਨੇ ਹਾਈ ਕੋਰਟ ਦੇ ਫੈਸਲੇ ’ਤੇ ਲਗਾਈ ਰੋਕ
ਬੰਬੇ ਹਾਈ ਕੋਰਟ ਨੇ ਸਾਰੇ 12 ਆਰੋਪੀਆਂ ਨੂੰ ਕਰ ਦਿੱਤਾ ਸੀ ਬਰੀ
ਨਵੀਂ ਦਿੱਲੀ/ਬਿਊਰੋ ਨਿਊਜ਼ : 2006 ਮੁੰਬਈ ਰੇਲ ਧਮਾਕਾ ਮਾਮਲੇ ਦੇ ਦੋਸ਼ੀਆਂ ਨੂੰ ਵੱਡਾ ਝਟਕਾ ਦਿੰਦੇ ਹੋਏ ਸੁਪਰੀਮ ਕੋਰਟ ਨੇ ਬੰਬੇ ਹਾਈ ਕੋਰਟ ਦੇ ਫੈਸਲੇ ’ਤੇ ਰੋਕ ਲਗਾ ਦਿੱਤੀ ਹੈ। ਜ਼ਿਕਰਯੋਗ ਹੈ ਕਿ ਲੰਘੇ ਦਿਨੀਂ ਬੰਬੇ ਹਾਈ ਕੋਰਟ ਨੇ ਮੁੰਬਈ ਰੇਲ ਧਮਾਕੇ ਦੇ ਸਾਰੇ 12 ਦੋਸ਼ੀਆਂ ਨੂੰ ਬਰੀ ਕਰ ਦਿੱਤਾ ਸੀ। ਜਿਸ ਤੋਂ ਬਾਅਦ ਮਹਾਰਾਸ਼ਟਰ ਸਰਕਾਰ ਨੇ ਹਾਈ ਕੋਰਟ ਦੇ ਫ਼ੈਸਲੇ ਨੂੰ ਸੁਪਰੀਮ ਕੋਰਟ ਵਿਚ ਚੁਣੌਤੀ ਦਿੱਤੀ ਸੀ। ਸੁਪਰੀਮ ਕੋਰਟ ਨੇ ਫੈਸਲੇ ’ਤੇ ਰੋਕ ਲਗਾਉਂਦੇ ਹੋਏ ਕਿਹਾ ਕਿ ਹਾਈ ਕੋਰਟ ਦੇ ਫੈਸਲੇ ਨੂੰ ਇਕ ਮਿਸਾਲ ਨਹੀਂ ਮੰਨਿਆ ਜਾਵੇਗਾ। ਜ਼ਿਕਰਯੋਗ ਹੈ ਕਿ 2006 ਦੇ ਮੁੰਬਈ ਰੇਲ ਧਮਾਕੇ ਦੌਰਾਨ 187 ਲੋਕਾਂ ਦੀ ਮੌਤ ਹੋ ਗਈ ਸੀ, ਜਦਕਿ 800 ਤੋਂ ਵੱਧ ਲੋਕ ਜ਼ਖਮੀ ਹੋਏ ਸਨ। ਇਸ ਤੋਂ ਪਹਿਲਾਂ ਹੇਠਲੀ ਅਦਾਲਤ ਨੇ 12 ਦੋਸ਼ੀਆਂ ਵਿਚੋਂ ਪੰਜ ਨੂੰ ਮੌਤ ਦੀ ਸਜ਼ਾ ਅਤੇ ਸੱਤ ਨੂੰ ਉਮਰ ਕੈਦ ਦੀ ਸਜ਼ਾ ਸੁਣਾਈ ਸੀ ਅਤੇ ਇਕ ਵਿਅਕਤੀ ਨੂੰ ਇਸ ਮਾਮਲੇ ਵਿੱਚ ਬਰੀ ਕਰ ਦਿੱਤਾ ਗਿਆ ਸੀ।

RELATED ARTICLES
POPULAR POSTS