-4.2 C
Toronto
Monday, December 8, 2025
spot_img
Homeਹਫ਼ਤਾਵਾਰੀ ਫੇਰੀਭਾਰਤ ਤੇ ਬਰਤਾਨੀਆ ਵਲੋਂ ਮੁਕਤ ਵਪਾਰ ਸਮਝੌਤੇ 'ਤੇ ਦਸਤਖਤ

ਭਾਰਤ ਤੇ ਬਰਤਾਨੀਆ ਵਲੋਂ ਮੁਕਤ ਵਪਾਰ ਸਮਝੌਤੇ ‘ਤੇ ਦਸਤਖਤ

ਲੰਡਨ : ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਲੰਡਨ ਵਿਚ ਬ੍ਰਿਟਿਸ਼ ਪ੍ਰਧਾਨ ਮੰਤਰੀ ਕੀਰ ਸਟਾਰਮਰ ਨਾਲ ਮੁਲਾਕਾਤ ਕੀਤੀ ਹੈ। ਪ੍ਰਧਾਨ ਮੰਤਰੀ ਮੋਦੀ ਦੋ ਦਿਨਾਂ ਦੇ ਦੌਰੇ ‘ਤੇ ਲੰਡਨ ਪਹੁੰਚੇ ਹੋਏ ਹਨ। ਇਸ ਦੌਰਾਨ ਦੋਵਾਂ ਆਗੂਆਂ ਦੀ ਮੌਜੂਦਗੀ ਵਿਚ ਭਾਰਤ ਅਤੇ ਬ੍ਰਿਟੇਨ ਵਿਚਕਾਰ ਮੁਕਤ ਵਪਾਰ ਸਮਝੌਤੇ ‘ਤੇ ਦਸਤਖਤ ਕੀਤੇ ਗਏ ਹਨ। ਸਮਝੌਤੇ ਤੋਂ ਬਾਅਦ ਸਾਂਝੀ ਪ੍ਰੈਸ ਕਾਨਫਰੰਸ ਦੌਰਾਨ ਮੀਡੀਆ ਨੂੰ ਸੰਬੋਧਨ ਕਰਦੇ ਹੋਏ ਯੂ.ਕੇ. ਦੇ ਪ੍ਰਧਾਨ ਮੰਤਰੀ ਕੀਰ ਸਟਾਰਮਰ ਨੇ ਕਿਹਾ ਕਿ ਇਹ ਇਕ ਅਜਿਹਾ ਸੌਦਾ ਹੈ, ਜੋ ਦੋਵੇਂ ਦੇਸ਼ਾਂ ਨੂੰ ਵੱਡੇ ਲਾਭ ਦੇਵੇਗਾ। ਇਸੇ ਦੌਰਾਨ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਕਿਹਾ ਕਿ ਅੱਜ ਸਾਡੇ ਸਬੰਧਾਂ ਲਈ ਇਕ ਇਤਿਹਾਸਕ ਦਿਨ ਹੈ। ਉਨ੍ਹਾਂ ਕਿਹਾ ਕਿ ਕਈ ਸਾਲਾਂ ਦੀ ਮਿਹਨਤ ਤੋਂ ਬਾਅਦ ਅੱਜ ਦੋਵਾਂ ਦੇਸ਼ਾਂ ਨੇ ਵਿਆਪਕ ਆਰਥਿਕ ਅਤੇ ਵਪਾਰ ਸਮਝੌਤੇ ‘ਤੇ ਦਸਤਖਤ ਕੀਤੇ ਹਨ।

RELATED ARTICLES
POPULAR POSTS