15.6 C
Toronto
Tuesday, April 28, 2026
spot_img
Homeਭਾਰਤਜਗਦੀਪ ਧਨਖੜ ਦਾ ਅਸਤੀਫਾ ਪ੍ਰਵਾਨ

ਜਗਦੀਪ ਧਨਖੜ ਦਾ ਅਸਤੀਫਾ ਪ੍ਰਵਾਨ

ਡਿਪਟੀ ਚੇਅਰਮੈਨ ਹਰਿਵੰਸ਼ ਨੇ ਰਾਸ਼ਟਰਪਤੀ ਦਰੋਪਦੀ ਮੁਰਮੂ ਨਾਲ ਕੀਤੀ ਮੁਲਾਕਾਤ

ਨਵੀਂ ਦਿੱਲੀ/ਬਿਊਰੋ ਨਿਊਜ਼ : ਭਾਰਤ ਸਰਕਾਰ ਨੇ ਉਪ ਰਾਸ਼ਟਰਪਤੀ ਦੇ ਅਹੁਦੇ ਤੋਂ ਜਗਦੀਪ ਧਨਖੜ (74) ਦੇ ਅਸਤੀਫੇ ਨੂੰ ਨੋਟੀਫਾਈ ਕਰ ਦਿੱਤਾ ਹੈ। ਧਨਖੜ ਨੇ ਰਾਸ਼ਟਰਪਤੀ ਦਰੋਪਦੀ ਮੁਰਮੂ ਨੂੰ ਪੱਤਰ ਲਿਖ ਕੇ ਸਿਹਤ ਸਬੰਧੀ ਕਾਰਨਾਂ ਦਾ ਹਵਾਲਾ ਦਿੰਦਿਆਂ ਤੁਰੰਤ ਪ੍ਰਭਾਵ ਨਾਲ ਅਹੁਦਾ ਛੱਡਣ ਦੀ ਜਾਣਕਾਰੀ ਦਿੱਤੀ ਸੀ। ਜਗਦੀਪ ਧਨਖੜ ਦੇ ਅਸਤੀਫਾ ਦੇਣ ਮਗਰੋਂ ਡਿਪਟੀ ਚੇਅਰਮੈਨ ਹਰਿਵੰਸ਼ ਨਾਰਾਇਣ ਸਿੰਘ ਨੇ ਸਦਨ ਦੀ ਕਾਰਵਾਈ ਚਲਾਈ। ਉਨ੍ਹਾਂ ਰਾਸ਼ਟਰਪਤੀ ਭਵਨ ‘ਚ ਰਾਸ਼ਟਰਪਤੀ ਦਰੋਪਦੀ ਮੁਰਮੂ ਨਾਲ ਵੀ ਮੁਲਾਕਾਤ ਕੀਤੀ ਹੈ। ਕੇਂਦਰੀ ਗ੍ਰਹਿ ਸਕੱਤਰ ਗੋਵਿੰਦ ਮੋਹਨ ਦੇ ਦਸਤਖ਼ਤਾਂ ਹੇਠਲੇ ਇੱਕ ਗਜ਼ਟ ਨੋਟੀਫਿਕੇਸ਼ਨ ‘ਚ ਗ੍ਰਹਿ ਮੰਤਰਾਲੇ ਨੇ ਧਨਖੜ ਦੇ ਅਸਤੀਫੇ ਦਾ ਪੱਤਰ ਜਨਤਕ ਕੀਤਾ ਜਿਸ ਨੂੰ ਲੰਘੀ ਸ਼ਾਮ ਜਾਰੀ ਕੀਤਾ ਗਿਆ ਸੀ। ਨੋਟੀਫਿਕੇਸ਼ਨ ‘ਚ ਕਿਹਾ ਗਿਆ ਹੈ, ‘ਭਾਰਤ ਦੇ ਉਪ ਰਾਸ਼ਟਰਪਤੀ ਸ੍ਰੀ ਜਗਦੀਪ ਧਨਖੜ ਦਾ ਅਸਤੀਫਾ (ਆਮ ਜਾਣਕਾਰੀ ਲਈ) ਪ੍ਰਕਾਸ਼ਿਤ ਕੀਤਾ ਜਾਂਦਾ ਹੈ।’ ਇਸ ਤੋਂ ਪਹਿਲਾਂ ਰਾਜ ਸਭਾ ‘ਚ ਗ੍ਰਹਿ ਮੰਤਰਾਲੇ ਦੇ ਨੋਟੀਫਿਕੇਸ਼ਨ ਬਾਰੇ ਜਾਣਕਾਰੀ ਦਿੱਤੀ ਗਈ।

ਇਸੇ ਦਰਮਿਆਨ ਰਾਜ ਸਭਾ ਦੇ ਡਿਪਟੀ ਚੇਅਰਮੈਨ ਹਰਿਵੰਸ਼ ਨਾਰਾਇਣ ਸਿੰਘ ਦੇ ਉਪ ਰਾਸ਼ਟਰਪਤੀ ਦੇ ਅਹੁਦੇ ਲਈ ਸੰਭਾਵੀ ਦਾਅਵੇਦਾਰ ਵਜੋਂ ਚਰਚਾ ਤੇਜ਼ ਹੋ ਗਈ ਹੈ। ਹਰਿਵੰਸ਼ ਦੀ ਰਾਸ਼ਟਰਪਤੀ ਦਰੋਪਦੀ ਮੁਰਮੂ ਨਾਲ ਮੁਲਾਕਾਤ ਨੇ ਇਸ ਗੱਲ ਨੂੰ ਹੋਰ ਹਵਾ ਦਿੱਤੀ ਹੈ। ਨਾਲ ਇਹ ਤੱਥ ਵੀ ਹਨ ਕਿ ਉਹ ਚੋਣ ਆਧਾਰਿਤ ਸੂਬੇ ਬਿਹਾਰ ਨਾਲ ਸਬੰਧ ਰੱਖਦੇ ਹਨ ਤੇ ਹਾਕਮ ਧਿਰ ਭਾਜਪਾ ਭਾਰਤ ਦੇ ਦੂਜੇ ਸਭ ਤੋਂ ਵੱਡੇ ਸੰਵਿਧਾਨਕ ਅਹੁਦੇ ਦੇ ਆਲੇ-ਦੁਆਲੇ ਨਵੇਂ ਸਿਆਸੀ ਸੰਕੇਤ ਰਾਹੀਂ ਪੂਰਬੀ ਰਾਜ ‘ਚ ਵੱਡਾ ਲਾਹਾ ਲੈ ਸਕਦੀ ਹੈ।

 

RELATED ARTICLES
POPULAR POSTS