-4.1 C
Toronto
Tuesday, February 10, 2026
spot_img
Homeਪੰਜਾਬਲੈਂਡ ਪੂਲਿੰਗ ਨੀਤੀ ਕਿਸੇ ਕੀਮਤ 'ਤੇ ਬਰਦਾਸ਼ਤ ਨਹੀਂ : ਉਗਰਾਹਾਂ

ਲੈਂਡ ਪੂਲਿੰਗ ਨੀਤੀ ਕਿਸੇ ਕੀਮਤ ‘ਤੇ ਬਰਦਾਸ਼ਤ ਨਹੀਂ : ਉਗਰਾਹਾਂ

ਸੰਘਰਸ਼ਸ਼ੀਲ ਆਗੂਆਂ ਨੂੰ ਜੇਲ੍ਹਾਂ ਵਿੱਚ ਬੰਦ ਕਰਨ ਦੀ ਕੀਤੀ ਨਿਖੇਧੀ

ਮਾਲੇਰਕੋਟਲਾ/ਬਿਊਰੋ ਨਿਊਜ਼ : ਭਾਰਤੀ ਕਿਸਾਨ ਯੂਨੀਅਨ (ਏਕਤਾ-ਉਗਰਾਹਾਂ) ਦੇ ਸੂਬਾ ਪ੍ਰਧਾਨ ਜੋਗਿੰਦਰ ਸਿੰਘ ਉਗਰਾਹਾਂ ਨੇ ਪਿੰਡ ਹਥਨ ਵਿੱਚ ਜ਼ਿਲ੍ਹਾ ਪੱਧਰੀ ਮੀਟਿੰਗ ਮੌਕੇ ਸੰਬੋਧਨ ਕਰਦਿਆਂ ਕਿਹਾ ਕਿ ਉਹ ਸਰਕਾਰ ਦੀ ਲੈਂਡ ਪੂਲਿੰਗ ਨੀਤੀ ਕਿਸੇ ਵੀ ਕੀਮਤ ‘ਤੇ ਬਰਦਾਸ਼ਤ ਨਹੀਂ ਕਰਨਗੇ। ਉਨ੍ਹਾਂ ਪੰਜਾਬ ਸਰਕਾਰ ਵੱਲੋਂ ਸੰਘਰਸ਼ਸ਼ੀਲ ਆਗੂਆਂ ਨੂੰ ਜੇਲ੍ਹਾਂ ਵਿੱਚ ਬੰਦ ਕੀਤੇ ਜਾਣ ਦੀ ਨਿਖੇਧੀ ਕੀਤੀ ਅਤੇ 25 ਜੁਲਾਈ ਨੂੰ ਸੰਗਰੂਰ ਰੈਲੀ ‘ਚ ਸ਼ਾਮਲ ਹੋਣ ਦਾ ਐਲਾਨ ਵੀ ਕੀਤਾ।

ਇਸ ਮੌਕੇ ਜ਼ਿਲ੍ਹਾ ਮਾਲੇਰਕੋਟਲਾ ਦੇ ਪ੍ਰਧਾਨ ਕੁਲਵਿੰਦਰ ਸਿੰਘ ਭੂਦਨ ਦੀ ਅਗਵਾਈ ਹੇਠ ਹੋਈ ਮੀਟਿੰਗ ਦੌਰਾਨ ਉਗਰਾਹਾਂ ਨੇ ਕਿਹਾ ਕਿ ਪੰਜਾਬ ਦੀ ‘ਆਪ’ ਸਰਕਾਰ ਵੱਲੋਂ ਇਹ ਨੀਤੀ ਕਿਸਾਨਾਂ ਦੀਆਂ ਜ਼ਮੀਨਾਂ ਖੋਹ ਕੇ ਕਾਰਪੋਰੇਟ ਘਰਾਣਿਆਂ ਹਵਾਲੇ ਕਰਨ ਲਈ ਲਿਆਂਦੀ ਗਈ ਹੈ, ਜਿਸ ਦਾ ਉਹ ਵਿਰੋਧ ਕਰਦੇ ਹਨ। ਉਨ੍ਹਾਂ ਕਿਹਾ ਕਿ ਸਰਕਾਰ ਨੇ ਪੰਜਾਬ ਦੇ ਵੱਖ-ਵੱਖ ਸ਼ਹਿਰਾਂ ਨਾਲ ਲੱਗਦੀਆਂ ਜ਼ਮੀਨਾਂ ਦਾ 65,000 ਏਕੜ ਤੋਂ ਉੱਪਰ ਰਕਬਾ ਖੋਹ ਕੇ ਨਵੀਆਂ ਕਲੋਨੀਆਂ ਵਸਾਉਣ ਲਈ ਹੁਕਮ ਜਾਰੀ ਕੀਤੇ ਹਨ, ਜਿਸ ਨੂੰ ਕਿਸੇ ਵੀ ਕੀਮਤ ‘ਤੇ ਬਰਦਾਸ਼ਤ ਨਹੀਂ ਕੀਤਾ ਜਾ ਸਕਦਾ।

RELATED ARTICLES
POPULAR POSTS