ਚੰਡੀਗੜ੍ਹ : ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਨੇ ਐੱਨਸੀਈਆਰਟੀ ਵੱਲੋਂ ਕੌਮੀ ਪੱਧਰ ‘ਤੇ ਸਿਲੇਬਸ ਵਿੱਚ ਸਿੱਖ ਇਤਿਹਾਸ ਨੂੰ ਸ਼ਾਮਲ ਦੀ ਮੰਗ ਦਾ ਸਵਾਗਤ ਕੀਤਾ ਹੈ। ਉਨ੍ਹਾਂ ਕਿਹਾ ਕਿ ਕੌਮੀ ਪੱਧਰ ‘ਤੇ ਸਿੱਖ ਇਤਿਹਾਸ ਨੂੰ ਢੁਕਵੇਂ ਢੰਗ ਨਾਲ ਪੇਸ਼ ਕੀਤਾ ਜਾਣਾ ਚਾਹੀਦਾ ਹੈ। ਇਸ ਲਈ ਐੱਨਸੀਈਆਰਟੀ ਨੂੰ ਸਿੱਖ ਸਕਾਲਰਾਂ ਨਾਲ ਗੱਲਬਾਤ ਕਰਨੀ ਚਾਹੀਦੀ ਹੈ। ਬੈਂਸ ਨੇ ਚੰਡੀਗੜ੍ਹ ਸਥਿਤ ਪੰਜਾਬ ਭਵਨ ਵਿੱਚ ਮੀਡੀਆ ਨਾਲ ਗੱਲਬਾਤ ਕਰ ਰਹੇ ਸਨ। ਬੈਂਸ ਨੇ ਕਿਹਾ ਕਿ ਸਰਕਾਰ ਨੇ ਹੁਣ ਤੱਕ ਸੂਬੇ ਦੇ 115 ਸਰਕਾਰੀ ਸਕੂਲਾਂ ਦਾ ਨਾਮ ਆਜ਼ਾਦੀ ਘੁਲਾਟੀਆਂ, ਸ਼ਹੀਦਾਂ ਤੇ ਕੌਮਾਂਤਰੀ ਪੱਧਰ ‘ਤੇ ਨਾਮਣਾ ਖੱਟਣ ਵਾਲੀਆਂ ਸ਼ਖ਼ਸੀਅਤਾਂ ਦੇ ਨਾਮ ‘ਤੇ ਰੱਖਿਆ ਹੈ।

