21.4 C
Toronto
Sunday, August 30, 2026
spot_img
HomeਕੈਨੇਡਾFrontਮੁਹਾਲੀ ਤੋਂ ਵਿਧਾਇਕ ਕੁਲਵੰਤ ਸਿੰਘ ਨੇ ਪੀਸੀਏ ਦੇ ਜਨਰਲ ਸਕੱਤਰ ਵਜੋਂ ਦਿੱਤਾ...

ਮੁਹਾਲੀ ਤੋਂ ਵਿਧਾਇਕ ਕੁਲਵੰਤ ਸਿੰਘ ਨੇ ਪੀਸੀਏ ਦੇ ਜਨਰਲ ਸਕੱਤਰ ਵਜੋਂ ਦਿੱਤਾ ਅਸਤੀਫਾ

ਪੀਸੀਏ ਵਲੋਂ ਹੁਣ 15 ਦਿਨਾਂ ਅੰਦਰ ਨਵੇਂ ਸਕੱਤਰ ਦੀ ਚੋਣ ਕੀਤੇ ਜਾਣ ਦੀ ਉਮੀਦ
ਮੁਹਾਲੀ/ਬਿਊਰੋ ਨਿਊਜ਼
ਮੁਹਾਲੀ ਤੋਂ ਆਮ ਆਦਮੀ ਪਾਰਟੀ ਦੇ ਵਿਧਾਇਕ ਕੁਲਵੰਤ ਸਿੰਘ ਨੇ ਪੰਜਾਬ ਕਿ੍ਰਕਟ ਐਸੋਸੀਏਸ਼ਨ (ਪੀਸੀਏ) ਦੇ ਜਨਰਲ ਸਕੱਤਰ ਦੇ ਅਹੁਦੇ ਤੋਂ ਅਸਤੀਫਾ ਦੇ ਦਿੱਤਾ ਹੈ। ਮੀਡੀਆ ਰਿਪੋਰਟਾਂ ਮੁਤਾਬਕ ਵਿਧਾਇਕ ਨੇ ਅਸਤੀਫੇ ਲਈ ਨਿੱਜੀ ਕਾਰਨਾਂ ਦਾ ਹਵਾਲਾ ਦਿੱਤਾ ਹੈ। ਵਿਧਾਇਕ ਕੁਲਵੰਤ ਸਿੰਘ ਦੇ ਅਚਾਨਕ ਅਸਤੀਫੇ ਨੇ ਕਿ੍ਰਕਟ ਅਤੇ ਸਿਆਸੀ ਹਲਕਿਆਂ ਵਿੱਚ ਹਲਚਲ ਪੈਦਾ ਕਰ ਦਿੱਤੀ ਹੈ। ਪੀਸੀਏ ਵੱਲੋਂ ਹੁਣ 15 ਦਿਨਾਂ ਅੰਦਰ ਨਵੇਂ ਸਕੱਤਰ ਦੀ ਚੋਣ ਕੀਤੇ ਜਾਣ ਦੀ ਉਮੀਦ ਹੈ। ਪੰਜਾਬ ਵਿਚ ਸੱਤਾਧਾਰੀ ਆਮ ਆਦਮੀ ਪਾਰਟੀ ਦੇ ਨੁਮਾਇੰਦੇ ਪੀਸੀਏ ਦੇ ਸਿਖਰਲੇ ਤਿੰਨ ਅਹੁਦਿਆਂ ਲਈ ਨਿਰਵਿਰੋਧ ਚੁਣੇ ਗਏ ਸਨ। ਮੁਹਾਲੀ ਤੋਂ ਵਿਧਾਇਕ ਕੁਲਵੰਤ ਸਿੰਘ, ਜੋ ਸਿਆਸੀ ਹਲਕਿਆਂ ਵਿੱਚ ਜਾਣਿਆ-ਪਛਾਣਿਆ ਨਾਮ ਹੈ ਅਤੇ ਉਹ 251 ਕਰੋੜ ਰੁਪਏ ਦੀ ਜਾਇਦਾਦ ਦੇ ਨਾਲ ਪੰਜਾਬ ਦੇ ਸਭ ਤੋਂ ਅਮੀਰ ਵਿਧਾਇਕ ਹਨ। ਉਨ੍ਹਾਂ ਨੇ ਆਮ ਆਦਮੀ ਪਾਰਟੀ ਦੀ ਟਿਕਟ ’ਤੇ 2022 ਦੀਆਂ ਵਿਧਾਨ ਸਭਾ ਚੋਣਾਂ ਜਿੱਤਣ ਤੋਂ ਪਹਿਲਾਂ ਅਕਾਲੀ-ਭਾਜਪਾ ਗੱਠਜੋੜ ਨਾਲ ਸਿਆਸੀ ਤੌਰ ’ਤੇ ਕੰਮ ਵੀ ਕੀਤਾ ਸੀ।

ਮੁਹਾਲੀ ਤੋਂ ਵਿਧਾਇਕ ਕੁਲਵੰਤ ਸਿੰਘ ਨੇ ਪੀਸੀਏ ਦੇ ਜਨਰਲ ਸਕੱਤਰ ਵਜੋਂ ਦਿੱਤਾ ਅਸਤੀਫਾ

RELATED ARTICLES
POPULAR POSTS