17.2 C
Toronto
Friday, September 11, 2026
spot_img
HomeਕੈਨੇਡਾFrontਆਮ ਆਦਮੀ ਪਾਰਟੀ ਦੇ ਸੰਸਦ ਮੈਂਬਰ ਮਾਲਵਿੰਦਰ ਸਿੰਘ ਕੰਗ ਨੇ ਲੈਂਡ ਪੂਲਿੰਗ...

ਆਮ ਆਦਮੀ ਪਾਰਟੀ ਦੇ ਸੰਸਦ ਮੈਂਬਰ ਮਾਲਵਿੰਦਰ ਸਿੰਘ ਕੰਗ ਨੇ ਲੈਂਡ ਪੂਲਿੰਗ ਨੀਤੀ ’ਤੇ ਚੁੱਕੇ ਸਵਾਲ

ਆਮ ਆਦਮੀ ਪਾਰਟੀ ਦੇ ਸੰਸਦ ਮੈਂਬਰ ਮਾਲਵਿੰਦਰ ਸਿੰਘ ਕੰਗ ਨੇ ਲੈਂਡ ਪੂਲਿੰਗ ਨੀਤੀ ’ਤੇ ਚੁੱਕੇ ਸਵਾਲ
ਫਿਰ ਕੁਝ ਹੀ ਘੰਟਿਆਂ ਬਾਅਦ ਐਕਸ ਤੋਂ ਟਵੀਟ ਕਰ ਦਿੱਤੀ ਡਿਲੀਟ
ਚੰਡੀਗੜ੍ਹ/ਬਿਊਰੋ ਨਿਊਜ਼
ਲੋਕ ਸਭਾ ਹਲਕਾ ਸ੍ਰੀ ਅਨੰਦਪੁਰ ਸਾਹਿਬ ਤੋਂ ਆਮ ਆਦਮੀ ਪਾਰਟੀ ਦੇ ਸੰਸਦ ਮੈਂਬਰ ਮਾਲਵਿੰਦਰ ਸਿੰਘ ਕੰਗ ਨੇ ਸ਼ੋਸ਼ਲ ਮੀਡੀਆ ਪਲੇਟਫਾਰਮ ਐਕਸ ’ਤੇ ਪੰਜਾਬ ਸਰਕਾਰ ਦੀ ਲੈਂਡ ਪੂਲਿੰਗ ਨੀਤੀ ਬਾਰੇ ਆਪਣੇ ਇਤਰਾਜ਼ ਜ਼ਾਹਰ ਕੀਤੇ ਸਨ। ਇਸ ਤੋਂ ਬਾਅਦ ਸੰਸਦ ਮੈਂਬਰ ਕੰਗ ਨੇ ਕੁਝ ਹੀ ਘੰਟਿਆਂ ਬਾਅਦ ਆਪਣੀ ਪੋਸਟ ਨੂੰ ਡਿਲੀਟ ਵੀ ਕਰ ਦਿੱਤਾ। ਕੰਗ ਨੇ ਆਮ ਆਦਮੀ ਪਾਰਟੀ ਦੇ ਸੁਪਰੀਮੋ ਅਰਵਿੰਦ ਕੇਜਰੀਵਾਲ ਅਤੇ ਮੁੱਖ ਮੰਤਰੀ ਭਗਵੰਤ ਮਾਨ ਨੂੰ ਮੁਖਾਤਿਬ ਹੋ ਕੇ ਕਿਹਾ ਸੀ ਕਿ ਲੈਂਡ ਪੂਲਿੰਗ ਪਾਲਿਸੀ ਉਤੇ ਕਿਸਾਨਾਂ ਅਤੇ ਕਿਸਾਨ ਜਥੇਬੰਦੀਆਂ ਨੂੰ ਭਰੋਸੇ ਵਿਚ ਲੈ ਕੇ ਹੀ ਅੱਗੇ ਵਧਿਆ ਜਾਵੇ। ਉਨ੍ਹਾਂ ਨੇ ਅਸਿੱਧੇ ਤਰੀਕੇ ਨਾਲ ਲੈਂਡ ਪੂਲਿੰਗ ਨੀਤੀ ’ਤੇ ਉਂਗਲ ਉਠਾਈ ਸੀ। ਇਸਦੇ ਚੱਲਦਿਆਂ ਵਿਰੋਧੀ ਸਿਆਸੀ ਪਾਰਟੀਆਂ ਦੇ ਕਈ ਆਗੂਆਂ ਨੇ ਸੰਸਦ ਮੈਂਬਰ ਕੰਗ ਦੇ ਟਵੀਟ ਨੂੰ ਰੀ-ਟਵੀਟ ਵੀ ਕੀਤਾ। ਇਸ ਮਾਮਲੇ ਨੂੰ ਲੈ ਕੇ ਸਿਆਸੀ ਹਲਕਿਆਂ ਵਿਚ ਕਈ ਤਰ੍ਹਾਂ ਦੀਆਂ ਚਰਚਾਵਾਂ ਨੇ ਜ਼ੋਰ ਫੜ ਲਿਆ ਹੈ।

RELATED ARTICLES
POPULAR POSTS