15.2 C
Toronto
Friday, August 28, 2026
spot_img
HomeਕੈਨੇਡਾFrontਲੁਧਿਆਣਾ ਪਹੁੰਚੇ ਸੀਐਮ ਭਗਵੰਤ ਮਾਨ ਨੇ ਪਿਛਲੀਆਂ ਸਰਕਾਰਾਂ ’ਤੇ ਚੁੱਕੇ ਸਵਾਲ

ਲੁਧਿਆਣਾ ਪਹੁੰਚੇ ਸੀਐਮ ਭਗਵੰਤ ਮਾਨ ਨੇ ਪਿਛਲੀਆਂ ਸਰਕਾਰਾਂ ’ਤੇ ਚੁੱਕੇ ਸਵਾਲ

ਲੁਧਿਆਣਾ ਪਹੁੰਚੇ ਸੀਐਮ ਭਗਵੰਤ ਮਾਨ ਨੇ ਪਿਛਲੀਆਂ ਸਰਕਾਰਾਂ ’ਤੇ ਚੁੱਕੇ ਸਵਾਲ
ਕਿਹਾ : ਆਮ ਆਦਮੀ ਪਾਰਟੀ ਦੀ ਸਰਕਾਰ ਵਿਰਾਸਤ ਨੂੰ ਸੰਭਾਲਣ ਵਾਲੀ ਪਹਿਲੀ ਸਰਕਾਰ
ਲੁਧਿਆਣਾ/ਬਿਊਰੋ ਨਿਊਜ਼
ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਅੱਜ ਲੁਧਿਆਣਾ ਦੇ ਮਹਿਮਾ ਸਿੰਘ ਵਾਲਾ ਪਿੰਡ ਪਹੁੰਚੇ, ਜਿੱਥੇ ਬੈਲ ਗੱਡੀਆਂ ਦੀਆਂ ਦੌੜਾਂ ਦੀ ਬਹਾਲੀ ਨੂੰ ਲੈ ਕੇ ਇਕ ਸਮਾਗਮ ਦਾ ਆਯੋਜਨ ਕੀਤਾ ਗਿਆ। ਇਸ ਮੌਕੇ ’ਤੇ ਮੁੱਖ ਮੰਤਰੀ ਭਗਵੰਤ ਮਾਨ ਨੇ ਕਿਹਾ ਕਿ ਕਿਲਾ ਰਾਏਪੁਰ ਦੀਆਂ ਇਹ ਖੇਡਾਂ 1933 ਤੋਂ ਚੱਲ ਰਹੀਆਂ ਹਨ ਅਤੇ ਅਸੀਂ ਇਨ੍ਹਾਂ ਨੂੰ ਰੋਕਣ ਵਾਲੇ ਕੌਣ ਹੁੰਦੇ ਹਾਂ? ਉਨ੍ਹਾਂ ਕਿਹਾ ਕਿ ਆਮ ਆਦਮੀ ਪਾਰਟੀ ਦੀ ਸਰਕਾਰ ਵਿਰਾਸਤ ਨੂੰ ਸੰਭਾਲਣ ਅਤੇ ਪ੍ਰਾਈਵੇਟ ਸੰਸਥਾਵਾਂ ਨੂੰ ਖਰੀਦਣ ਵਾਲੀ ਪਹਿਲੀ ਸਰਕਾਰ ਹੈ। ਸੀਐਮ ਮਾਨ ਨੇ ਪੰਜਾਬ ਦੀਆਂ ਪਿਛਲੀਆਂ ਸਰਕਾਰਾਂ ਦੀ ਜੰਮ ਕੇ ਆਲੋਚਨਾ ਕੀਤੀ। ਇਸ ਮੌਕੇ ਖੇਤੀਬਾੜੀ ਮੰਤਰੀ ਗੁਰਮੀਤ ਸਿੰਘ ਖੁੱਡੀਆਂ ਨੇ ਕਿਹਾ ਕਿ ਵਿਰਾਸਤੀ ਖੇਡਾਂ ਦੇ ਤਹਿਤ ਹੁਣ ਹੋਰ ਖੇਡਾਂ ਲਈ ਵੀ ਆਗਿਆ ਦਿੱਤੀ ਜਾਵੇਗੀ। ਉਨ੍ਹਾਂ ਇਹ ਵੀ ਕਿਹਾ ਕਿ ਇਨ੍ਹਾਂ ਆਯੋਜਨਾਂ ਵਿਚ ਨਸ਼ਿਆਂ ਲਈ ਕੋਈ ਥਾਂ ਨਹੀਂ ਹੋਵੇਗੀ।

RELATED ARTICLES
POPULAR POSTS